ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਨ ਨੂੰ ਸਮਰਪਿਤ ਲੱਗੀ ਠੰਡੇ ਮਿੱਠੇ ਜਲ ਦੀ ਛਬੀਲ 

ਮਾਹਿਲਪੁਰ (ਦ ਸਟੈਲਰ ਨਿਊਜ਼)।  ਜਨਮ ਅਸਥਾਨ ਸੰਤ ਬਾਬਾ ਹਰਨਾਮ ਸਿੰਘ ਜੀ ਨੰਗਲ ਖੁਰਦ ਵਲੋਂ ਸੰਤ ਬਾਬਾ ਬਲਜਿੰਦਰ ਸਿੰਘ ਤੇ ਸੰਤ ਬਾਬਾ ਗੁਰਮੁੱਖ ਸਿੰਘ ਜੀ ਵਲੋਂ ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਨ ਨੂੰ ਸਮਰਪਿਤ ਠੰਡੇ ਮਿੱਠੇ ਜਲ ਦੀ ਛਬੀਲ ਤੇ ਪੂਰੀਆਂ ਛੋਲਿਆਂ ਦਾ ਲੰਗਰ ਲਗਾਇਆ ਗਿਆ। ਇਸ ਮੌਕੇ ਸੰਤ ਬਾਬਾ ਮੱਖਣ ਸਿੰਘ ਨਿਰਮਲ ਕੁਟੀਆ ਟੂਟੋਮਜਾਰਾ, ਸੰਤ ਬਲਵੀਰ ਸਿੰਘ ਸ਼ਾਸ਼ਤਰੀ ਵਿਸ਼ੇਸ਼ ਤੋਰ ਤੇ ਹਾਜਰ ਹੋਏ।

Advertisements

ਸਭ ਤੋਂ ਪਹਿਲਾਂ ਅਰਦਾਸ ਕੀਤੀ ਗਈ ਤੇ ਆਉਣ ਜਾਣ ਵਾਲੇ ਰਾਹਗੀਰਾਂ ਨੂੰ ਪੂਰੀਆਂ ਛੋਲਿਆਂ ਦੇ ਲੰਗਰ ਤੇ ਠੰਡਾ ਮਿੱਠਾ ਜਲ ਛਕਾਇਆ ਗਿਆ। ਇਸ ਲੰਗਰ ਵਿੱਚ ਜਸਵੰਤ ਸਿੰਘ ਤੇ ਰੇਸ਼ਮ ਸਿੰਘ ਇੰਗਲੈਂਡ ਨਿਵਾਸੀ ਵਲੋਂ ਵਿਸ਼ੇਸ਼ ਸੇਵਾ ਕੀਤੀ ਗਈ। ਇਸ ਮੌਕੇ ਸਾਬਕਾ ਸਰਪੰਚ ਹਰਵਿੰਦਰ ਸਿੰਘ, ਉਂਕਾਰ ਸਿੰਘ, ਰਵਿੰਦਰ ਸਿੰਘ ਬਿੰਦਾ, ਮਹਿੰਦਰਪਾਲ ਸਿੰਘ, ਅਮਰੀਕ ਸਿੰਘ, ਸ਼ਵਿੰਦਰ ਸਿੰਘ, ਸੁਖਦੀਪ ਸਿੰਘ, ਤੇਲੂ ਰਾਮ, ਤਜਿੰਦਰ ਸਿੰਘ ਬੈਂਸ, ਸਤਨਾਮ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਸੰਗਤਾਂ ਵਲੋਂ ਸੇਵਾ ਕੀਤੀ ਗਈ।

LEAVE A REPLY

Please enter your comment!
Please enter your name here