ਮਾਹਿਲਪੁਰ (ਦ ਸਟੈਲਰ ਨਿਊਜ਼)। ਹਰਜਿੰਦਰ ਸਿੰਘ ਡਾਂਡੀਆਂ ਨੂੰ ਪੰਜਾਬ ਮਨਿਓਰਟੀ ਮੋਰਚਾ ਭਾਰਤੀ ਜਨਤਾ ਪਾਰਟੀ ਦਾ ਸਕੱਤਰ ਨਿਯੁਕਤ ਕੀਤਾ ਗਿਆ। ਇਸ ਮੌਕੇ ਸਟੇਟ ਪ੍ਰਧਾਨ ਬਬਲੂ ਸੈਮਸਨ, ਪੰਜਾਬ ਹਾਈ ਕਮਾਂਡ ਤੇ ਭਾਰਤੀ ਜਨਤਾ ਪਾਰਟੀ ਸੰਗਠਨ ਦਾ ਦਾ ਧੰਨਵਾਦ ਕਰਦੇ ਹੋਏ ਹਰਜਿੰਦਰ ਸਿੰਘ ਡਾਂਡੀਆਂ ਨੇ ਕਿਹਾ ਕਿ ਪਾਰਟੀ ਵਲੋਂ ਉਹਨਾਂ ਨੂੰ ਜੋ ਜਿੰਮੇਵਾਰੀ ਦਿੱਤੀ ਗਈ ਹੈ ਉਹ ਉਸ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ।

Advertisements

ਉਹਨਾਂ ਕਿਹਾ ਕਿ ਘੱਟ ਗਿਣਤੀ ਭਾਈਚਾਰੇ ਨੂੰ ਆਉਂਦੀਆਂ ਮੁਸ਼ਕਲਾਂ ਨੂੰ ਉਹ ਪਹਿਲ ਦੇ ਅਧਾਰ ਤੇ ਹੱਲ ਕਰਵਾਉਣਗੇ ਤੇ ਪੂਰੇ ਪੰਜਾਬ ਵਿੱਚ ਘੱਟ ਗਿਣਤੀ ਭਾਈਚਾਰੇ ਨਾਲ ਵੱਡੀ ਪੱਧਰ ਤੇ ਮੀਟਿੰਗਾਂ ਕੀਤੀਆਂ ਜਾਣਗੀਆਂ ਤੇ ਘੱਟ ਗਿਣਤੀ ਭਾਈਚਾਰੇ ਨੂੰ ਭਾਜਪਾ ਨਾਲ ਜੋੜਿਆ ਜਾਵੇਗਾ।

LEAVE A REPLY

Please enter your comment!
Please enter your name here