ਇਕ ਅਧਿਆਪਕ ਦਾ ਸਾਹਿਤਕਾਰ ਹੋਣਾ ਸੋਨੇ ਤੇ ਸੁਹਾਗੇ ਵਾਲੀ ਗੱਲ ਹੈ: ਜਿਲਾ ਸਿੱਖਿਆ ਅਫਸਰ 

ਹੁਸ਼ਿਆਰਪੁਰ (ਦ ਸਟੈਲਰ ਨਿਊਜ਼), ਰਿਪੋਰਟ- ਜਤਿੰਦਰ ਪ੍ਰਿੰਸ।  ਵਿਦਿਆਰਥੀ ਤੇ ਅਧਿਆਪਕ ਬਾਲ ਸਾਹਿਤ ਨਾਲ ਜੁੜਨ ਤਾਂਕਿ ਉਹਨਾਂ ਅੰਦਰ ਛੁਪੀ ਪ੍ਰਤਿਭਾ ਨੂੰ ਉਜਾਗਰ ਹੋਣ ਦਾ ਮੌਕਾ ਮਿਲ ਸਕੇ। ਇਕ ਅਧਿਆਪਕ ਦਾ ਸਾਹਿਤਕਾਰ ਹੋਣਾ ਸੋਨੇ ਤੇ ਸੁਹਾਗੇ ਵਾਲੀ ਗੱਲ ਹੈ। ਇਹ ਵਿਚਾਰ ਜ਼ਿਲਾ ਸਿਖਿਆ ਅਫਸਰ ਸੈਕੰਡਰੀ   ਬਲਬੀਰ ਸਿੰਘ ਨੇ ਇਕ ਮੀਟਿੰਗ ਨੂੰ ਸੰਬਧਨ ਕਰਦਿਆ ਕਹੇ। ਉਹਨਾਂ ਅੱਗੇ ਕਿਹਾ ਕਿ ਸਿੱਖਿਆ ਵਿਭਾਗ ਪੰਜਾਬ ਦੇ ਸਕੱਤਰ ਕ੍ਰਿਸ਼ਨ ਕੁਮਾਰ ਵਲੋਂ ਪੰਜਾਬੀ ਭਾਸ਼ਾ ਦੇ ਪ੍ਰਚਾਰ ਅਤੇ ਪ੍ਰਸਾਰ ਲਈ ਸਕੂਲਾਂ ਵਿਚ ਲਾਇਬ੍ਰੇਰੀ ਕਲਚਰ ਨੂੰ ਪ੍ਰਫੁਲਤ ਕਰਨ ਦੇ ਉਦੇਸ਼ ਨਾਲ ਪੰਜਾਬ ਦੇ ਸਾਹਿਤਕਾਰ ਅਧਿਆਪਕਾਂ ਨਾਲ ਸਲਾਹ ਮਸ਼ਵਰਾ ਕਰਕੇ ਇਕ ਪੰਜਾਬ ਪੱਧਰੀ ਕੋਰ ਕਮੇਟੀ ਦਾ ਗਠਨ ਕੀਤਾ ਗਿਆ ਹੈ। ਜਿਸ ਵਿਚ ਜ਼ਿਲਾ ਹੁਸ਼ਿਆਰਪੁਰ ਤੋਂ ਬਾਲ ਸਾਹਿਤਕਾਰ ਅਤੇ ਨਿੱਕੀਆਂ ਕਰੂੰਬਲਾਂ ਦੇ ਸੰਪਾਦਕ ਬਲਜਿੰਦਰ ਮਾਨ ਨੂੰ ਸ਼ਾਮਿਲ ਕੀਤਾ ਗਿਆ ਹੈ।

Advertisements

ਇਸ ਮੌਕੇ ਸ਼ੀ ਮਾਨ ਨੇ ਦੱਸਿਆ ਕਿ ਜ਼ਿਲੇ ਭਰ ਦੇ ਸਾਹਿਤਕਾਰ ਅਧਿਆਪਕਾਂ ਦੀ ਜ਼ਿਲਾ ਸਿੱਖਿਆ ਅਫਸਰ ਦੀ ਅਗਵਾਈ ਹੇਠ ਜ਼ਿਲਾ ਪੱਧਰੀ ਕਮੇਟੀ ਦਾ ਗਠਨ ਕੀਤਾ ਜਾਵੇਗਾ।ਜਿਸ ਰਾਹੀਂ ਸਾਹਿਤਕਾਰ ਆਪਣੇ ਵਿਚਾਰਾਂ ਅਤੇ ਕਲਾ ਕਿਰਤਾਂ ਦਾ ਅਦਾਨ ਪ੍ਰਦਾਨ ਪੂਰੇ ਜ਼ਿਲੇ ਵਿਚ ਕਰਨਗੇ।ਇਸ ਸਾਹਿਤਕ ਮਾਹੌਲ ਰਾਹੀਂ ਬੱਚਿਆਂ ਅੰਦਰ ਸਿਰਜਣਸ਼ੀਲਤਾ ਵਧੇਗੀ।

ਇਸ ਮੌਕੇ ਉਪ ਜ਼ਿਲਾ ਸਿੱਖਿਆ ਅਫਸਰ ਸੁਖਵਿੰਦਰ ਸਿੰਘ ਅਤੇ ਏ ਈ ਓ.ਦਲਜੀਤ ਸਿੰਘ ਨੇ ਵੀ ਪੰਜਾਬੀ ਸਾਹਿਤ ਵਿਚ ਜ਼ਿਲਾ ਹੁਸ਼ਿਆਰਪੁਰ ਦੇ ਅਧਿਆਪਕਾਂ ਦੀਆਂ ਮਾਣਮੱਤੀਆਂ ਪ੍ਰਾਪਤੀਆਂ ਦੀ ਚਰਚਾ ਕੀਤੀ। ੳਹੁਨਾਂ ਇਸ ਗਲ ਤੇ ਮਾਣ ਮਹਿਸੂਸ ਕੀਤਾ ਕਿ ਬਹੁਤ ਸਾਰੇ ਅਧਿਆਪਕ ਸਾਹਿਤਕਾਰੀ ਦੇ ਖੇਤਰ ਵਿਚ ਸ਼ਾਨਦਾਰ ਕਾਰਜਾਂ ਨਾਲ ਆਪਣੀਆਂ ਰਚਨਾਵਾਂ ਨੂੰ ਬੋਰਡਾਂ ਅਤੇ ਯੂਨੀਵਰਸਿਟੀਆਂ ਦੇ ਸਿਲੇਬਸ ਵਿਚ ਸ਼ਾਮਿਲ ਕਰਵਾ ਚੁਕੇ ਹਨ। ਹੁਣ ਬਾਲ ਪੁਸਤਕਾਂ ਨਾਲ ਬਾਲ ਮਨ ਨੂੰ ਹੋਰ ਨਿਖਾਰਿਆ ਤੇ ਵਿਚਾਰਿਆ ਜਾ ਸਕੇਗਾ।

LEAVE A REPLY

Please enter your comment!
Please enter your name here