ਮਈ ਮਹੀਨੇ ਦੀ ਤਨਖਾਹ ਨਾਂ ਮਿਲਣ ਤੇ ਜਲ ਸਰੋਤ ਕਰਮਿਆਂ ਨੇ ਜਤਾਇਆ ਰੋਸ਼

ਮਾਹਿਲਪੁਰ (ਦ ਸਟੈਲਰ ਨਿਊਜ਼)। ਪੰਜਾਬ ਜਲ ਸਰੋਤ ਸਾਂਝੀ ਮੁਲਾਜ਼ਮ ਐਕਸ਼ਨ ਕਮੇਟੀ ਵਲੋਂ ਮਈ ਮਹੀਨੇ ਦੀ ਤਨਖਾਹ ਨਾ ਮਿਲਣ ਕਾਰਨ ਪੰਜਾਬ ਜਲ ਸਰੋਤ ਪ੍ਰਬੰਧਨ ਅਤੇ ਵਿਕਾਸ ਨਿਗਮ ਸਬ ਡਵੀਜ਼ਨ ਮਾਹਿਲਪੁਰ ਦੇ ਦਫਤਰ ਅੱਗੇ ਰੋਸ ਰੈਲੀ ਕੀਤੀ ਗਈ। ਰੈਲੀ ਦੋਰਾਨ ਜਲ ਸਰੋਤ ਪ੍ਰਬੰਧਨ ਅਤੇ ਵਿਕਾਸ ਨਿਗਮ ਦੀ ਮੈਨੇਜ਼ਮੈਂਟ ਅਤੇ ਪੰਜਾਬ ਸਰਕਾਰ ਦੇ ਖਿਲਾਫ ਜੰਮ ਕੇ ਨਾਹਰੇਬਾਜ਼ੀ ਕੀਤੀ ਗਈ।

Advertisements

ਰੈਲੀ ਨੂੰ ਸੰਬੋਧਨ ਕਰਦਿਆਂ ਮੱਖਣ ਸਿੰਘ ਲੰਗੇਰੀ ਅਤੇ ਨਰਿੰਦਰ ਕੁਮਾਰ ਮਹਿਤਾ ਨੇ ਪੰਜਾਬ ਸਰਕਾਰ ਅਤੇ ਪੰਜਾਬ ਸਰਕਾਰ ਅਤੇ ਮੈਨੇਜ਼ਮੈਂਟ ਤੇ ਦੋਸ਼ ਲਾਇਆ ਕਿ ਉਹਨਾਂ ਵਲੋਂ ਆਪਣੇ ਮੁਲਾਜਮਾਂ ਨੂੰ ਮਈ ਮਹੀਨੇ ਦੀ ਤਨਖਾਹ ਅਜੇ ਤੱਕ ਜਾਰੀ ਨਹੀ ਕੀਤੀ ਗਈ। ਜਿਸ ਕਾਰਨ ਮੁਲਾਜਮ ਆਰਥਿਕ ਮੰਦਹਾਲੀ ਨਾਲ ਜੂਝ ਰਹੇ ਹਨ। ਆਗੂਆਂ ਨੇ ਸਰਕਾਰ ਤੋਂ ਮੰਗ ਕਰਦਿਆਂ ਕਿਹਾ ਕਿ ਤਨਖਾਹ ਦੇ ਨਾਲ ਨਾਲ ਕਣਕ ਕਰਜਾ, ਮੈਡੀਕਲ ਬਿੱਲ ਅਤੇ ਹਰ ਤਰਾਂ ਦੇ ਬਣਦੇ ਬਕਾਏ ਸਰਕਾਰ ਵਲੋਂ ਦੇਣ ਤੋਂ ਟਾਲਾ ਵੱਟਿਆ ਜਾ ਰਿਹਾ ਹੈ। ਆਗੂਆਂ ਨੇ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਮੁਲਾਜ਼ਮ ਮੰਗਾਂ ਵੱਲ ਧਿਆਨ ਨਾ ਦਿੱਤਾ ਗਿਆ ਤਾਂ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ।

ਜਿਸ ਦੀ ਜਿੰਮੇਵਾਰ ਸਰਕਾਰ ਤੇ ਮੈਨੇਜ਼ਮੈਂਟ ਹੋਵੇਗੀ। ਇਸ ਮੌਕੇ ਜਸਵਿੰਦਰ ਸਿੰਘ, ਸਤਿੰਦਰ ਕੁਮਾਰ, ਹਰਜੀਤ ਸਿੰਘ, ਕੁਲਦੀਪ ਸਿੰਘ, ਪਰਮਜੀਤ, ਚਮਨ ਲਾਲ, ਮਨਜਿੰਦਰ ਸਿੰਘ, ਜਰਨੈਲ ਸਿੰਘ, ਰਾਮਪਾਲ, ਕੁਲਦੀਪ ਸਿੰਘ, ਭੂਸ਼ਣ ਸਿੰਘ, ਕੁਲਦੀਪ ਬੰਬੇਲੀ, ਗੁਰਪਾਲ, ਕੁਲਵੰਤ ਕੌਰ ਨੇ ਵੀ ਸੰਬੋਧਨ ਕੀਤਾ। 

LEAVE A REPLY

Please enter your comment!
Please enter your name here