ਐਨ.ਐਸ.ਐਸ. ਦੇ ਵਲੰਟੀਅਰ ਕਰ ਰਹੇ ਨੇ ਬੰਗਾਲ ਦੇ ਵੱਖ-ਵੱਖ ਖੇਤਰਾਂ ਦਾ ਦੌਰਾ

ਹੁਸ਼ਿਆਰਪੁਰ(ਦ ਸਟੈਲਰ ਨਿਊਜ਼)। ਸੈਨਿਕ ਇੰਸਟੀਚਿਊਟ ਆਫ਼ ਮੈਨੇਜਮੈਂਟ ਐਂਡ ਟੈਕਾਨਾਲੋਜੀ ਹੁਸ਼ਿਆਰਪੁਰ ਵਲੋਂ 10 ਐਨ.ਐਸ.ਐਸ. ਦੇ ਵਲੰਟੀਅਰ 21 ਤੋਂ 30 ਜੂਨ 2019 ਤੱਕ ਬੰਗਾਲ ਵਿੱਚ ਜਲਪਾਈ ਗੁੜੀ ਲਈ ਰਵਾਨਾ ਹੋ ਗਏ ਹਨ।

Advertisements

ਜ਼ਿਲਾ ਰੱਖਿਆ ਸੇਵਾਵਾਂ ਭਲਾਈ ਕਰਨਲ (ਰਿਟਾ:) ਦਲਵਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਐਨ.ਐਸ.ਐਸ. ਦੇ ਵਲੰਟੀਅਰ ਪੱਛਮੀ ਬੰਗਾਲ ਦੇ ਵੱਖ-ਵੱਖ ਖੇਤਰਾਂ ਦਾ ਦੌਰਾ ਕਰਨਗੇ। ਇਸ ਮੌਕੇ ਡਾ. ਪਰਮਿੰਦਰ ਕੌਰ (ਕੰਪਿਊਟਰ ਵਿਭਾਗ ਮੁੱਖੀ) ਨੇ ਇੰਸਟੀਚਿਊਟ ਦੇ ਵਿਦਿਆਰਥੀਆਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਇਸ ਇੰਸਟੀਚਿਊਟ ਦੇ ਵਿਦਿਆਰਥੀਆਂ ਲਈ ਬਹੁਤ ਮਾਣ ਦੀ ਗੱਲ ਹੈ ਕਿ ਉਹ ਪੱਛਮੀ ਬੰਗਾਲ ਦੇ ਵੱਖ-ਵੱਖ ਖੇਤਰਾਂ ਜਿਵੇਂ ਕਿ ਦਾਰਜਲਿੰਗ ਅਤੇ ਸਿਲੀਗੁੜੀ ਵਿੱਚ ਜਾਣਗੇ।

LEAVE A REPLY

Please enter your comment!
Please enter your name here