Friday, October 30, 2026
Home Hoshiarpur ਪਲਾਸਟਿਕ ਮੁਕਤ ਸ਼ਹਿਰ ਬਣਾਉਣ ਲਈ ਨਿਗਮ ਟੀਮ ਨੇ ਪਾਬੰਦੀਸ਼ੁਦਾ ਲਿਫਾਫੇ ਕਬਜੇ ਵਿਚ...

ਪਲਾਸਟਿਕ ਮੁਕਤ ਸ਼ਹਿਰ ਬਣਾਉਣ ਲਈ ਨਿਗਮ ਟੀਮ ਨੇ ਪਾਬੰਦੀਸ਼ੁਦਾ ਲਿਫਾਫੇ ਕਬਜੇ ਵਿਚ ਲੈ ਕੇ ਕੱਟੇ ਚਲਾਨ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਨਗਰ ਨਿਗਮ ਦੇ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਸ਼ਹਿਰ ਨੂੰ ਪਲਾਸਟਿਕ ਮੁਕਤ ਕਰਨ ਲਈ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਨਗਰ ਨਿਗਮ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਸ਼ਹਿਰ ਦੇ ਵੱਖ-ਵੱਖ ਬਜਾਰਾਂ ਦੀ ਚੈਕਿੰਗ ਕੀਤੀ। ਜਿਸ ਦੌਰਾਨ ਭਾਰੀ ਮਾਤਰਾ ਵਿਚ ਪਾਬੰਦੀਸ਼ੁਦਾ ਪਲਾਸਟਿਕ ਲਿਫਾਫੇ ਕਬਜ਼ੇ ਵਿੱਚ ਲਏ ਅਤੇ 10 ਦੁਕਾਨਦਾਰਾਂ ਦੇ ਚਲਾਨ ਵੀ ਕੱਟੇ ਗਏ।

Advertisements

ਉਹਨਾ ਦੱਸਿਆ ਕਿ ਇੰਸਪੈਕਟਰ ਸੰਜੀਵ ਅਰੋੜਾ ਦੀ ਅਗਵਾਈ ਹੇਠ ਬਣਾਈ ਗਈ ਟੀਮ ਜਿਸ ਵਿਚ ਅਮਿਤ ਮਰਵਾਹਾ,  ਗਨੇਸ਼ ਸੂਦ,  ਸੋਰਵ ਕੁਮਾਰ ਟਾਂਡਾ ਅਤੇ ਪ੍ਰਦੀਪ ਕੁਮਾਰ ਵੀ ਸ਼ਾਮਲ ਸਨ ਨੇ ਸ਼ਹਿਰ ਦੇ ਵੱਖ-ਵੱਖ ਬਜਾਰਾਂ ਕਸ਼ਮੀਰੀ ਬਜਾਰ, ਪ੍ਰਤਾਪ ਬਜਾਰ, ਸੁਰਾਜਾ ਚੌਂਕ ਅਤੇ ਗੌਰਾਂ ਗੇਟ ਦਾ ਦੌਰਾ ਕੀਤਾ ਅਤੇ ਵੱਖ-ਵੱਖ ਦੁਕਾਨਾਂ ਤੋਂ ਭਾਰੀ ਮਾਤਰਾ ਵਿਚ ਪਾਬੰਦੀਸ਼ੁਦਾ ਪਲਾਸਟਿਕ ਲਿਫਾਫੇ ਕਬਜ਼ੇ ਵਿੱਚ ਲਏ ਅਤੇ 10 ਦੁਕਾਨਦਾਰਾਂ ਦੇ ਚਲਾਨ ਵੀ ਕੱਟੇ। ਉਹਨਾਂ ਦੁਕਾਨਦਾਰਾਂ ਨੂੰ ਹਦਾਇਤ ਕੀਤੀ ਕਿ ਉਹ ਪਾਬੰਦੀਸ਼ੁਦਾ ਪਲਾਸਟਿਕ ਲਿਫਾਫਿਆਂ ਦੀ ਵਰਤੋ ਨਾ ਕਰਨ। ਪਾਬੰਦੀਸ਼ੁਦਾ ਪਲਾਸਟਿਕ ਲਿਫਾਫਿਆਂ ਦੀ ਵਰਤੋ ਕਰਨ ਵਾਲੇ ਦੁਕਾਨਦਾਰਾਂ ਦੇ ਚਲਾਨ ਕੱਟ ਕੇ ਮੌਕੇ ਤੇ ਹੀ ਜੁਮਰਾਨੇ ਕੀਤੇ ਜਾਣਗੇ।

LEAVE A REPLY

Please enter your comment!
Please enter your name here