ਖੇਤੀਬਾੜੀ ਅਫਸਰ ਨੇ ਮਾਹਿਲਪੁਰ ਵਿਖੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ

ਮਾਹਿਲਪੁਰ (ਦ ਸਟੈਲਰ ਨਿਊਜ਼)। ਡਾਇਰੈਕਟਰ ਖੇਤਾਬਾੜੀ ਡਾ. ਸੁਤੰਤਰ ਕੁਮਾਰ ਐਰੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮੁੱਖ ਖੇਤੀਬਾੜੀ ਅਫਸਰ ਡਾ. ਦਲਬੀਰ ਸਿੰਘ ਛੀਨਾ ਵਲੋਂ ਬਲਾਕ ਮਾਹਿਲਪੁਰ ਵਿਖੇ ਖੇਤੀਬਾੜੀ ਦਫਤਰ ਮਾਹਿਲਪੁਰ ਅਤੇ ਗੜਸ਼ੰਕਰ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਪਾਣੀ ਦੀ ਬੱਚਤ ਕਰਨ ਤੇ ਜੋਰ ਦਿੱਤਾ ਗਿਆ ਅਤੇ ਇਸ ਸਬੰਧੀ ਮੱਕੀ ਹੇਠ ਰਕਬਾ ਵਧਾਉਣ ਅਤੇ ਝੋਨੇ ਦੀ ਸਿੱਧੀ ਬਿਜਾਈ ਵੱਧ ਤੋਂ ਵੱਧ ਕਰਵਾਉਣ ਲਈ ਕਿਹਾ ਗਿਆ ਤਾਂ ਜੋ ਪਾਣੀ ਦੀ ਬੱਚਤ ਹੋ ਸਕੇ।

Advertisements

ਇਸ ਤੋਂ ਇਲਾਵਾ ਖੇਤੀ ਮਸ਼ੀਨਰੀ ਤੇ ਦਿੱਤੀ ਜਾਣ ਵਾਲੀ ਸਬਸਿਡੀ ਬਾਰੇ ਦੱਸਿਆ ਗਿਆ। ਇਸ ਮੌਕੇ ਝੋਨੇ ਦੀ ਪਰਾਲੀ ਖੇਤ ਵਿੱਚ ਹੀ ਸਾਂਭਣ ਬਾਰੇ ਵਿਸਥਾਰ ਸਹਿਤ ਜਾਣਕਾਰੀ ਦਿੱਤੀ ਗਈ। ਇਸ ਮੀਟਿੰਗ ਵਿੱਚ ਖੇਤੀਬਾੜੀ ਅਫਸਰ ਮਾਹਿਲਪੁਰ ਡਾ. ਭੁਪਿੰਦਰ ਸਿੰਘ, ਡਾ. ਸੁਭਾਸ਼ ਚੰਦਰ, ਖੇਤੀਬਾੜੀ ਵਿਕਾਸ ਅਫਸਰ ਡਾ. ਹਰਪ੍ਰੀਤ ਸਿੰਘ, ਡਾ. ਗੁਰਿੰਦਰ ਸਿੰਘ, ਸਤਵੰਤ ਸਿੰਘ, ਬਹਾਦਰ ਸਿੰਘ, ਲਵਜੋਤ ਸਿੰਘ, ਬਲਵਿੰਦਰ ਸਿੰਘ, ਮਨਪ੍ਰੀਤ ਕੌਰ ਹਾਜਰ ਸਨ।

LEAVE A REPLY

Please enter your comment!
Please enter your name here