ਜ਼ਿਲਾ ਅਤੇ ਸੈਸ਼ਨ ਜੱਜ ਨੇ ਜੁਵੇਨਾਇਲ ਅਤੇ ਚਿਲਡਰਨ ਹੋਮ ਦਾ ਕੀਤਾ ਦੌਰਾ 

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਜ਼ਿਲਾ ਅਤੇ ਸ਼ੈਸ਼ਨ ਜੱਜ-ਕਮ-ਚੇਅਰਪਰਸਨ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਅਮਰਜੋਤ ਭੱਟੀ ਵਲੋਂ ਜੁਵੇਨਾਇਲ ਹੋਮ ਅਤੇ ਚਿਲਡਰਨ ਹੋਮ ਹੁਸ਼ਿਆਰਪੁਰ ਦਾ ਅਚਨਚੇਤ ਦੌਰਾ ਕੀਤਾ ਗਿਆ। ਇਸ ਦੌਰਾਨ ਉਹਨਾਂ ਚਿਲਡਰਨ ਹੋਮ ਵਿੱਚ ਰਹਿ ਰਹੇ ਬੱਚਿਆਂ ਦੀ ਸਮੱਸਿਆਵਾਂ ਵੀ ਸੁਣੀਆਂ ਅਤੇ ਉਹਨਾਂ ਦੀ ਪੜਾਈ-ਲਿਖਾਈ ਬਾਰੇ ਜਾਣਕਾਰੀ ਲੈਂਦਿਆਂ ਉਹਨਾਂ ਨੂੰ ਜੀਵਨ ਵਿੱਚ ਅੱਗੇ ਵੱਧਣ ਦੀ ਪ੍ਰੇਰਣਾ ਦਿੱਤੀ।

Advertisements

ਜ਼ਿਲਾ ਅਤੇ ਸੈਸ਼ਨ ਜੱਜ ਨੇ ਬੱਚਿਆਂ ਨੂੰ ਦਿੱਤੇ ਜਾਣ ਵਾਲੇ ਖਾਣੇ ਦਾ ਨਿਰੀਖਣ ਕਰਦਿਆਂ ਖਾਣੇ ਦੀ ਗੁਣਵੱਤਾ ਬਰਕਰਾਰ ਰੱਖਣ ਦੇ ਨਿਰਦੇਸ਼ ਵੀ ਦਿੱਤੇ। ਉਹਨਾਂ ਜੁਵੇਨਾਇਲ ਹੋਮ ਵਿੱਚ ਬੰਦ ਜੁਵੇਨਾਇਲਾਂ ਦੀਆਂ ਸਮੱਸਿਆਵਾਂ ਸੁਣਨ ਤੋਂ ਇਲਾਵਾ ਜੁਵੇਨਾਇਲ ਹੋਮ ਦਾ ਮੁਆਇਨਾ ਵੀ ਕੀਤਾ। ਇਸ ਮੌਕੇ ਸੀ.ਜੇ.ਐਮ.-ਕਮ-ਸਕੱਤਰ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਸੁਚੇਤਾ ਅਸ਼ੀਸ਼ ਦੇਵ, ਸੁਪਰਡੈਂਟ ਜੁਵੇਨਾਇਲ ਹੋਮ ਅਤੇ ਚਿਲਡਰਨ ਹੋਮ ਹੁਸ਼ਿਆਰਪੁਰ ਤੋਂ ਇਲਾਵਾ ਅਨਿਲ ਕੁਮਾਰ ਅਤੇ ਪਵਨ ਕੁਮਾਰ ਹਾਜ਼ਰ ਸਨ।

LEAVE A REPLY

Please enter your comment!
Please enter your name here