ਪੂਨਮ ਨੂੰ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਦੀ ਮੈਂਬਰ ਬਨਾਉਣਾ ਸਰਕਾਰ ਦਾ ਸ਼ਲਾਘਾਯੋਗ ਕਦਮ: ਹਰਜਿੰਦਰ ਕੌਰ

ਮਾਹਿਲਪੁਰ (ਦ ਸਟੈਲਰ ਨਿਊਜ਼)। ਪੰਜਾਬ ਸਰਕਾਰ ਵਲੋਂ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਦੀ ਨਵਨਿਯੁਕਤ ਮੈਂਬਰ ਪੂਨਮ ਕਾਂਗੜਾ ਬਹੁਤ ਹੀ ਇਮਾਨਦਾਰ ਤੇ ਮਿਹਨਤੀ ਹਨ ਤੇ ਪੰਜਾਬ ਸਰਕਾਰ ਵਲੋਂ ਉਹਨਾਂ ਨੂੰ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਦੀ ਮੈਂਬਰ ਨਿਯੁਕਤ ਕਰਨਾ ਬਹੁਤ ਹੀ ਸ਼ਲਾਘਾਯੋਗ ਕਦਮ ਹੈ। ਇਨਾਂ ਵਿਚਾਰਾਂ ਦਾ ਪ੍ਰਗਟਾਵਾ ਹਰਜਿੰਦਰ ਕੌਰ ਯੂਥ ਪ੍ਰਧਾਨ ਵਿਧਾਨ ਸਭਾ ਹਲਕਾ ਚੱਬੇਵਾਲ ਨੇ ਪੂਨਮ ਕਾਂਗੜਾ ਨੂੰ ਵਧਾਈ ਦੇਣ ਮੌਕੇ ਕੀਤਾ।

Advertisements

ਉਹਨਾਂ ਕਿਹਾ ਕਿ ਪੂਨ ਕਾਂਗੜਾ ਜੀ ਸੰਗਰੂਰ ਦੇ ਰਹਿਣ ਵਾਲੇ ਹਨ ਤੇ ਵੱਖ ਵੱਖ ਖੇਤਰਾਂ ਵਿੱਚ ਸੁਸਾਇਟੀਆਂ ਨਾਲ ਜੁੜ ਕੇ ਗਰੀਬ ਅਤੇ ਦੱਬੇ ਕੁਚਲੇ ਲੌਕਾਂ ਦੀ ਭਲਾਈ ਲਈ ਕੰਮ ਕਰ ਰਹੇ ਹਨ। ਇਸ ਤੋਂ ਇਲਾਵਾ ਉਹ ਨਗਰ ਕੌਸਲ ਸੰਗਰੂਰ ਦੇ ਕੌਸਲਰ, ਜਿਲਾ ਯੂਥ ਕਾਂਗਰਸ ਦੇ ਪ੍ਰਧਾਨ, ਯੂਥ ਕਾਂਗਰਸ ਦੇ ਸੁਬਾਈ ਜਨਰਲ ਸਕੱਤਰ ਅਤੇ ਪੰਜਾਬ ਰਾਜ ਕਾਂਗਰਸ ਪਾਰਟੀ ਦੇ ਮਹਿਲਾ ਵਿੰਗ ਦੇ ਸੂਬਾਈ ਜਨਰਲ ਸਕੱਤਰ ਰਹੇ ਹਨ। ਇਸ ਮੌਕੇ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਮੈਂਬਰ ਗਿਆਨ ਚੰਦ ਦੀਵਾਲੀ, ਹਰਜੋਤ ਸੰਘਾ, ਪਰਮਜੀਤ ਕੌਰ, ਕੈਪਟਨ ਸੰਦੀਪ ਸੰਧੂ, ਆਕਾਸ਼ ਬਾਂਸਲ, ਜਗਦੀਪ ਸਿੰਘ ਸਿੱਧੂ, ਦਮਨਜੀਤ ਸਿੰਘ ਮੋਹੀ ਹਾਜਰ ਸਨ। 

LEAVE A REPLY

Please enter your comment!
Please enter your name here