ਨਿਗਮ ਅਧਿਕਾਰੀਆਂ ਨੇ ਸੁੰਦਰ ਨਗਰ ਦੇ ਨਿਵਾਸੀਆਂ ਨੂੰ ਪਾਣੀ ਦੀ ਸੰਭਾਲ ਕਰਨ ਲਈ ਕੀਤਾ ਪ੍ਰੇਰਿਤ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਨਗਰ ਨਿਗਮ ਹੁਸ਼ਿਆਰਪੁਰ ਦੇ ਸਹਾਇਕ ਕਮਿਸ਼ਨਰ ਸੰਦੀਪ ਤਿਵਾੜੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੀਣ ਵਾਲੇ ਪਾਣੀ ਦੀ ਹੋ ਰਹੀ ਦੁਰ-ਵਰਤੋਂ ਦੀ ਰੋਕਥਾਮ ਲਈ ਨਗਰ ਨਿਗਮ ਵੱਲੋਂ ਬਣਾਈ ਗਈ ਟੀਮ ਜਿਸ ਵਿੱਚ ਵਾਟਰ ਸੱਪਲਾਈ ਦੇ ਜੇ8ਈ ਅਸ਼ਵਨੀ ਸ਼ਰਮਾ, ਸੁਪਰਡੰਟ ਗੁਰਮੇਲ ਸਿੰਘ, ਅਮਨਦੀਪ ਸੈਣੀ ਅਤੇ ਪ੍ਰਦੀਪ ਕੁਮਾਰ ਸ਼ਾਮਲ ਹਨ ਵੱਲੋਂ ਸੁੰਦਰ ਨਗਰ ਦੇ ਵੱਖ-ਵੱਖ ਮੁਹਲਿਆਂ ਦਾ ਦੌਰਾ ਕੀਤਾ ਅਤੇ ਮੁੱਹਲਾ ਵਾਸੀਆਂ ਨੂੰ ਪੀਣ ਵਾਲੇ ਪਾਣੀ ਦੀ ਸਾਂਭ ਸੰਭਾਲ, ਇਸ ਦੀ ਦੁਰਵਰਤੋ ਰੋਕਣ ਅਤੇ ਪੀਣ ਵਾਲੇ ਪਾਣੀ ਦੀ ਮਹਤੱਤਾ ਸਬੰਧੀ ਜਾਣਕਾਰੀ ਦਿੱਤੀ।

Advertisements

ਮੁੱਹਲਾ ਵਾਸੀਆਂ ਨੂੰ ਪ੍ਰੇਰਿਤ ਕੀਤਾ ਕਿ ਊਹ ਪੀਣ ਵਾਲੇ ਪਾਣੀ ਦੀ ਵਰਤੋ ਸੰਯਮ ਨਾਲ ਕਰਨ ਤਾਂ ਜ਼ੋ ਪਾਣੀ ਦੀ ਬੱਚਤ ਕੀਤੀ ਜਾ ਸਕੇ। ਸਹਾਇਕ ਕਮਿਸ਼ਨਰ ਸੰਦੀਪ ਤਿਵਾੜੀ ਨੇ ਦੱਸਿਆ ਕਿ ਨਗਰ ਨਿਗਮ ਦੀ ਟੀਮ ਵੱਲੋਂ ਪਾਣੀ ਦੀ ਦੁਰ^ਵਰਤੋਂ ਰੋਕਣ ਲਈ ਹਰ ਰੋਜ਼ ਚੈਕਿੰਗ ਕੀਤੀ ਜਾ ਰਹੀ ਹੈ ਅਤੇ ਪੀਣ ਵਾਲੇ ਪਾਣੀ ਦੀ ਨਜਾਇਜ ਵਰਤੋ ਕਰਨ ਵਾਲੇ ਲੋਕਾਂ ਦੀਆਂ ਪਾਈਪਾਂ ਕਬਜੇ ਵਿੱਚ ਲੈ ਕੇ ਜੁਰਮਾਨੇ ਵੀ ਕੀਤੇ ਜਾਣਗੇ।ਉਹਨਾਂ ਕਿਹਾ ਕਿ ਸ਼ਹਿਰ ਨਿਵਾਸੀ ਪੀਣ ਵਾਲੇ ਪਾਣੀ ਦੀ ਦੁਰ^ਵਰਤੋਂ ਨਾ ਕਰਨ ਅਤੇ ਇਸ ਦੀ ਸੰਯਮ ਨਾਲ ਵਰਤੋਂ ਕਰਨ। 

LEAVE A REPLY

Please enter your comment!
Please enter your name here