ਪੰਜਾਬੀ ਅਤੇ ਤੇਜ਼ ਗਤੀ ਸਟੈਨੋਗ੍ਰਾਫ਼ੀ ਸਿੱਖਣ ਲਈ 20 ਅਗਸਤ ਤੱਕ ਜਮਾਂ ਕਰਵਾਏ ਜਾ ਸਕਦੇ ਹਨ ਫਾਰਮ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਜ਼ਿਲਾ ਭਾਸ਼ਾ ਦਫ਼ਤਰ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਜ਼ਿਲਾ ਭਾਸ਼ਾ ਅਫ਼ਸਰ ਹੁਸ਼ਿਆਰਪੁਰ ਵਿਖੇ ਪੰਜਾਬੀ ਸਟੈਨੋਗ੍ਰਾਫ਼ੀ ਅਤੇ ਤੇਜਗਤੀ ਸ਼੍ਰੇਣੀ ਦੇ ਨਵੇਂ ਸੈਸ਼ਨ 2019-20 ਵਿੱਚ ਦਾਖਲੇ ਲਈ ਚਾਹਵਾਨ ਉਮੀਦਵਾਰ ਆਪਣੇ ਫਾਰਮ 20 ਅਗਸਤ ਤੱਕ ਜਮਾਂ ਕਰਵਾ ਸਕਦੇ ਹਨ। ਉਹਨਾਂ ਦੱਸਿਆ ਕਿ ਇਨਾਂ ਦੋਨਾਂ ਸ਼੍ਰੇਣੀਆਂ ਵਿੱਚ ਦਾਖਲੇ ਲਈ ਵਿਦਿਅਕ ਯੋਗਤਾ ਬਾਰਵੀਂ ਹੋਣੀ ਚਾਹੀਦੀ ਹੈ ਅਤੇ ਉਚੇਰੀ ਸਿੱਖਿਆ ਵਾਲੇ ਨੂੰ ਤਰਜੀਹ ਦਿੱਤੀ ਜਾਵੇਗੀ।

Advertisements

ਉਹਨਾਂ ਦੱਸਿਆ ਕਿ ਚਾਹਵਾਨ ਉਮੀਦਵਾਰ ਆਪਣੇ ਫਾਰਮ ਜ਼ਿਲਾ ਭਾਸ਼ਾ ਦਫ਼ਤਰ ਕਮਰਾ ਨੰ: 309, ਤੀਜੀ ਮੰਜ਼ਿਲ, ਜ਼ਿਲਾ ਪ੍ਰਬੰਧਕੀ ਕੰਪਲੈਕਸ ਹੁਸ਼ਿਆਰਪੁਰ ਵਿਖੇ ਜਮਾਂ ਕਰਵਾ ਸਕਦੇ ਹਨ। ਪੰਜਾਬੀ ਸਟੈਨੋਗ੍ਰਾਫ਼ੀ ਲਈ ਤੇਜ਼ਗਤੀ ਲਈ ਟੈਸਟ 21 ਅਗਸਤ ਨੂੰ ਲਿਆ ਜਾਵੇਗਾ। ਉਕਤ ਦੋਵੇਂ ਸ਼੍ਰੇਣੀਆਂ ਲਈ ਇੰਟਰਵਿਊ ਦੀ ਮਿਤੀ 26 ਅਗਸਤ ਨੂੰ ਸਵੇਰੇ 10 ਵਜੇ ਦਫ਼ਤਰ ਜ਼ਿਲਾ ਭਾਸ਼ਾ ਅਫ਼ਸਰ ਹੁਸ਼ਿਆਰਪੁਰ ਵਿਖੇ ਹੀ ਰੱਖੀ ਗਈ ਹੈ। ਉਹਨਾਂ ਦੱਸਿਆ ਕਿ ਇੰਟਰਵਿਊ ਵਾਲੇ ਦਿਨ ਉਮੀਦਵਾਰ ਆਪਣੇ ਅਸਲ ਸਰਟੀਫਿਕੇਟ ਨਾਲ ਲੈ ਕੇ ਆਉਣ। 
 

LEAVE A REPLY

Please enter your comment!
Please enter your name here