ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਨੇ ਪੋਸਟਰ ਮਾਮਲੇ ਦੀ ਜਾਂਚ ਦੇ ਹੁਕਮ ਦੇ ਦਿੱਤੇ ਹਨ, ਤਾਂ ਜੋ ਇਸ ਮਾਮਲੇ ਦੀ ਸੱਚਾਈ ਸਾਹਮਣੇ ਲਿਆਂਦੀ ਜਾ ਸਕੇ। ਵਧੀਕ ਡਿਪਟੀ ਕਮਿਸ਼ਨਰ (ਜ) ਹਰਪ੍ਰੀਤ ਸਿੰਘ ਸੂਦਨ ਨੂੰ ਜਾਂਚ ਦੇ ਨਿਰਦੇਸ਼ ਦਿੰਦਿਆਂ ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਨੇ ਕਿਹਾ ਕਿ ਤਿੰਨ ਦਿਨਾਂ ਦੇ ਅੰਦਰ-ਅੰਦਰ ਜਾਂਚ ਮੁਕੰਮਲ ਕੀਤੀ ਜਾਵੇ। ਉਹਨਾਂ ਕਿਹਾ ਕਿ ਜ਼ਿੰਮੇਵਾਰਾਂ ਖਿਲਾਫ ਸਖ਼ਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।