ਪ੍ਰੀਖਿਆ ਕੇਂਦਰਾਂ ਦੇ 100 ਮੀਟਰ ਦੇ ਘੇਰੇ ਵਿੱਚ ਵਿਅਕਤੀਆਂ ਦੇ ਇਕੱਠੇ ਹੋਣ ‘ਤੇ ਪਾਬੰਦੀ: ਡਿਪਟੀ ਕਮਿਸ਼ਨਰ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਜ਼ਿਲਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਨੇ ਜ਼ਿਲਾ ਹੁਸ਼ਿਆਰਪੁਰ ਦੀ ਹਦੂਦ ਅੰਦਰ ਸਮੂਹ ਪ੍ਰੀਖਿਆ ਕੇਂਦਰਾਂ ਦੇ ਆਲੇ-ਦੁਆਲੇ 100 ਮੀਟਰ ਘੇਰੇ ਅੰਦਰ 5 ਜਾਂ ਇਸ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ ‘ਤੇ ਪਾਬੰਦੀ ਲਗਾਉਣ ਦਾ ਹੁਕਮ ਜਾਰੀ ਕੀਤਾ ਹੈ।

Advertisements

10ਵੀਂ ਅਤੇ 12ਵੀਂ ਸ਼੍ਰੇਣੀ ਸਪਲੀਮੈਂਟਰੀ ਪ੍ਰੀਖਿਆ ਜੁਲਾਈ/ਅਗਸਤ 2019 ਸਮੇਤ ਓਪਨ ਸਕੂਲ 24 ਜੁਲਾਈ 2019 ਤੋਂ 17 ਅਗਸਤ 2019 ਤੱਕ ਸਵੇਰੇ 11 ਵਜੇ ਤੋਂ 2:15 ਵਜੇ ਤੱਕ ਬੋਰਡ ਵਲੋਂ ਸਥਾਪਿਤ ਕੀਤੇ ਗਏ ਪ੍ਰੀਖਿਆ ਕੇਂਦਰਾਂ ਵਿਖੇ ਕਰਵਾਈ ਜਾ ਰਹੀ ਹੈ। ਇਹ ਹੁਕਮ 17 ਅਗਸਤ 2019 ਤੱਕ ਲਾਗੂ ਰਹੇਗਾ।  

LEAVE A REPLY

Please enter your comment!
Please enter your name here