ਇੰਟਰਲਾਕਿੰਗ ਟਾਇਲਾਂ ਲਗਾਉਣ ਦੇ ਕੰਮ ਦੀ ਮੇਅਰ ਸ਼ਿਵ ਸੂਦ ਨੇ ਕੀਤੀ ਚੈਕਿੰਗ 

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਨਗਰ ਨਿਗਮ ਦੇ ਵਾਰਡ ਨੰ. 28 ਦੀਆਂ ਵੱਖ-ਵੱਖ ਗਲੀਆਂ ਵਿੱਚ ਲਗਾਈਆਂ ਜਾ ਰਹੀਆਂ ਇੰਟਰਲਾਕਿੰਗ ਟਾਈਲਾਂ ਦੇ ਕੰਮ ਦੀ ਮੇਅਰ ਸ਼ਿਵ ਸੂਦ ਨੇ ਅਚਨਚੇਤ ਚੈਕਿੰਗ ਕੀਤੀ।  ਕੋਂਸਲਰ ਸੰਤੋਖ ਸਿੰਘ ਔਜਲਾ ਅਤੇ ਰੂਪ ਲਾਲ ਥਾਪਰ ਵੀ ਇਸ ਮੌਕੇ ਤੇ ਉਹਨਾਂ ਦੇ ਨਾਲ ਸਨ। ਮੇਅਰ ਸ਼ਿਵ ਸੂਦ ਨੇ ਗਲੀਆਂ ਵਿੱਚ ਲਗਾਈਆਂ ਜਾ ਰਹੀਆਂ ਇੰਟਰਲਾਕਿੰਗ ਟਾਇਲਾਂ ਦੀ ਕਵਾਲਿਟੀ ਵੀ ਚੈਕ ਕੀਤੀ।

Advertisements

ਉਹਨਾਂ ਦੱਸਿਆ ਕਿ ਇੰਟਰਲਾਕਿੰਗ ਟਾਇਲਾਂ ਵਿੱਚ ਉੱਚ ਕੁਆਲਟੀ ਦਾ ਵਿਸ਼ੇਸ਼ ਧਿਆਨ ਰੱਖਿਆ ਜਾ ਰਿਹਾ ਹੈ। ਇਸ ਮੌਕੇ ਤੇ ਉਹਨਾਂ ਨੇ ਦੱਸਿਆ ਕਿ ਮੁੱਹਲਾ ਵਾਸੀਆਂ ਦੀ ਮੰਗ ਤੇ ਗਲੀਆਂ ਵਿੱਚ ਇੰਟਰਲਾਕਿੰਗ ਟਾਈਲਾਂ ਲਗਾਉਣ ਦਾ ਕੰਮ ਕੀਤਾ ਜਾ ਰਿਹਾ ਹੈ ਅਤੇ ਇਸ ਨੂੰ ਸਮੇਂ ਸਿਰ ਮੁੱਕਮਲ ਕੀਤਾ ਜਾਵੇਗਾ। ਇਸ ਮੌਕੇ ਤੇ ਸੋਹਨ ਸਿੰਘ, ਨਿਰੰਜਨ ਸਿੰਘ, ਗੁਰਦਿਆਲ ਸਿੰਘ, ਹਰਦੇਵ ਸਿੰਘ ਅਤੇ ਮੁੱਹਲਾ ਨਿਵਾਸੀ ਵੱਡੀ ਗਿਣਤੀ ਵਿੱਚ ਹਾਜਰ ਸਨ।

LEAVE A REPLY

Please enter your comment!
Please enter your name here