ਵਾਤਾਵਰਣ ਦੀ ਸ਼ੁਧਤਾ ਲਈ ਆਮ ਲੋਕਾਂ ਵਿੱਚ ਵੀ ਉਤਸ਼ਾਹ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਵਾਤਾਵਰਣ ਦੀ ਸ਼ੁੱਧਤਾ ਅਤੇ ਪਾਣੀ ਦੇ ਲਗਾਤਾਰ ਡਿੱਗ ਰਹੇ ਪੱਧਰ ਨੂੰ ਉਚਾ ਚੁੱਕਣ ਲਈ ਜਿੱਥੇ ਪੰਜਾਬ ਸਰਕਾਰ ਵਲੋਂ ਵੱਡੇ ਪੱਧਰ ‘ਤੇ ਪੌਦੇ ਲਗਾਉਣ ਦੀ ਮੁਹਿੰਮ ਸ਼ੁਰੂ ਕੀਤੀ ਗਈ ਹੈ, ਉਥੇ ਆਮ ਲੋਕਾ ਵਿੱਚ ਵੀ ਪੌਦੇ ਲਗਾਉਣ ਲਈ ਭਾਰੀ ਉਤਸ਼ਾਹ ਦੇਖਿਆ ਗਿਆ ਹੈ।

Advertisements

ਜਾਣਕਾਰੀ ਦਿੰਦਿਆਂ ਸਤੀਸ਼ ਸੈਣੀ ਨੇ ਦੱਸਿਆ ਕਿ ਜੰਗਲਾਤ ਵਿਭਾਗ ਤੋਂ ਮੁਫ਼ਤ ਪੌਦੇ ਲਿਆ ਕੇ ਸਿਵਲ ਲਾਈਨ, ਸਾਹਮਣੇ ਵੱਡੇ ਡਾਕਖਾਨੇ ਅਤੇ ਜ਼ਿਲਾ ਪ੍ਰੀਸ਼ਦ ਦੀ ਮਾਰਕਿਟ ਵਿੱਚ ਲਗਾਏ ਗਏ। ਉਹਨਾਂ ਕਿਹਾ ਕਿ ਇਸ ਬਰਸਾਤੀ ਮੌਸਮ ਵਿਚ ਸਾਨੂੰ ਸਾਰਿਆਂ ਨੂੰ ਵੱਧ ਤੋਂ ਵੱਧ ਪੌਦੇ ਗਲਾਉਣ ਚਾਹੀਦੇ ਹਨ। ਇਸ ਮੌਕੇ ‘ਤੇ ਹਰਦੀਪ ਸਿੱਧੂ, ਰਣਦੀਪ ਕੁਮਾਰ, ਸੁਰਿੰਦਰ ਸ਼ਾਰਧਾ, ਡਾ. ਨਿਸ਼ੀ ਸੋਢੀ ਅਤੇ ਸਤੀਸ਼ ਕੁਮਾਰ ਵੀ ਹਾਜ਼ਰ ਸਨ।

LEAVE A REPLY

Please enter your comment!
Please enter your name here