Friday, October 23, 2026
Home Hoshiarpur ਲੀਗਲ ਲਿਟਰੇਸੀ ਕਲੱਬ ਅਤੇ ਲੀਗਲ ਏਡ ਕਲੀਨਿਕ ਦਾ ਕੀਤਾ ਅਚਨਚੇਤ ਨਿਰੀਖਣ

ਲੀਗਲ ਲਿਟਰੇਸੀ ਕਲੱਬ ਅਤੇ ਲੀਗਲ ਏਡ ਕਲੀਨਿਕ ਦਾ ਕੀਤਾ ਅਚਨਚੇਤ ਨਿਰੀਖਣ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਜ਼ਿਲਾ ਅਤੇ ਸੈਸ਼ਨ ਜੱਜ-ਕਮ-ਚੇਅਰਪਰਸਨ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਅਮਰਜੋਤ ਭੱਟੀ ਦੇ ਨਿਰਦੇਸ਼ਾਂ ‘ਤੇ ਅੱਜ ਸੀ.ਜੇ.ਐਮ.-ਕਮ-ਸਕੱਤਰ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਸੁਚੇਤਾ ਅਸ਼ੀਸ਼ ਦੇਵ ਵਲੋਂ ਲੀਗਲ ਲਿਟਰੇਸੀ ਕਲੱਬ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖੁਆਸ ਪੁਰਹੀਰਾਂ ਅਤੇ ਲੀਗਲ ਏਡ ਕਲੀਨਿਕ ਨੇੜੇ ਐਸ.ਡੀ.ਐਮ ਦਫ਼ਤਰ ਦਾ ਅਚਾਨਕ ਨਿਰੀਖਣ ਕੀਤਾ ਗਿਆ।

Advertisements

ਇਸ ਮੌਕੇ ਸਕੱਤਰ ਵਲੋਂ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਮੁਹੱਈਆ ਕਰਵਾਈ ਜਾ ਰਹੀ ਮੁਫਤ ਕਾਨੂੰਨੀ ਸਹਾਇਤਾ ਬਾਰੇ ਵੱਧ ਤੋਂ ਵੱਧ ਜਾਗਰੂਕਤਾ ਫੈਲਾਉਣ ਦੇ ਨਿਰਦੇਸ਼ ਦਿੱਤੇ ਗਏ। ਇਸ ਤੋਂ ਇਲਾਵਾ ਸਕੱਤਰ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਸੁਚੇਤਾ ਅਸ਼ੀਸ਼ ਦੇਵ ਵਲੋਂ 14 ਸਤੰਬਰ ਨੂੰ ਲਗਾਈ ਜਾ ਰਹੀ ਲੋਕ ਅਦਾਲਤ ਸਬੰਧੀ ਬੈਂਕਾਂ, ਬੀ.ਐਸ.ਐਨ.ਐਲ. ਅਤੇ ਵੱਖ-ਵੱਖ ਵਿਭਾਗਾਂ ਨਾਲ ਮੀਟਿੰਗ ਕੀਤੀ ਗਈ।

ਉਹਨਾਂ ਅਪੀਲ ਕਰਦਿਆਂ ਕਿਹਾ ਕਿ ਵੱਧ ਤੋਂ ਵੱਧ ਵਿਅਕਤੀ ਲੋਕ ਅਦਾਲਤਾਂ ਵਿੱਚ ਕੇਸ ਲਗਾਉਣ ਕਿਉਂਕਿ ਇਸ ਨਾਲ ਧਨ ਅਤੇ ਸਮੇਂ ਦੀ ਬੱਚਤ ਹੁੰਦੀ ਹੈ। ਇਸ ਤੋਂ ਇਲਾਵਾ ਇਸ ਲੋਕ ਅਦਾਲਤ ਨੂੰ ਦਿਵਾਨੀ ਡਿਕਰੀ ਦੀ ਮਾਨਤਾ ਪ੍ਰਾਪਤ ਹੈ, ਜਿਸ ਦੇ ਫੈਸਲੇ ਖਿਲਾਫ ਕੋਈ ਅਪੀਲ ਨਹੀਂ ਹੋ ਸਕਦੀ। 

LEAVE A REPLY

Please enter your comment!
Please enter your name here