ਕਾਰੋਬਾਰ ਖੋਲਣ ਲਈ ਪੜੇ-ਲਿਖੇ ਬੇਰੋਜ਼ਗਾਰ ਨੌਜਵਾਨਾਂ ਤੇ ਲੋੜਵੰਦਾਂ ਨੂੰ ਪਹਿਲ ਦੇ ਅਧਾਰ ‘ਤੇ ਮੁਹੱਈਆ ਕਰਵਾਇਆ ਜਾਵੇ ਕਰਜ਼ਾ: ਏ.ਡੀ.ਸੀ.

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਮ੍ਰਿਤ ਸਿੰਘ ਨੇ ਕਿਹਾ ਕਿ ਪੜੇ-ਲਿਖੇ ਬੇਰੋਜ਼ਗਾਰ ਨੌਜਵਾਨ ਅਤੇ ਲੋੜਵੰਦ ਵਿਅਕਤੀਆਂ ਨੂੰ ਆਪਣਾ ਕਾਰੋਬਾਰ ਖੋਲਣ ਲਈ ਪਹਿਲ ਦੇ ਅਧਾਰ ‘ਤੇ ਕਰਜ਼ਾ ਮੁਹੱਈਆ ਕਰਵਾਇਆ ਜਾਵੇ। ਉਹ ਜ਼ਿਲਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੌਰਾਨ ਵੱਖ-ਵੱਖ ਬੈਂਕਾਂ ਦੀ ਕਾਰਗੁਜ਼ਾਰੀ ਦਾ ਜਾਇਜ਼ਾ ਲੈ ਰਹੇ ਸਨ। ਉਹਨਾਂ ਕਿਹਾ ਕਿ ਲੋੜਵੰਦ ਅਤੇ ਨੌਜਵਾਨਾਂ ਨੂੰ ਬਿਨਾਂ ਖੱਜਲ ਖੁਆਰੀ ਕਰਜ਼ਾ ਮੁਹੱਈਆ ਕਰਵਾਇਆ ਜਾਵੇ, ਤਾਂ ਜੋ ਉਹ ਆਪਣਾ ਕਾਰੋਬਾਰ ਸ਼ੁਰੂ ਕਰਕੇ ਪੈਰਾ ਸਿਰ ਖੜੇ ਹੋ ਸਕਣ।

Advertisements

ਜ਼ਿਲਾ ਸਲਾਹਕਾਰ ਕਮੇਟੀ ਦੀ ਮੀਟਿੰਗ ‘ਚ ਬੈਂਕਾਂ ਦੀ ਕਾਰਗੁਜ਼ਾਰੀ ਦਾ ਲਿਆ ਜਾਇਜ਼ਾ

ਵਧੀਕ ਡਿਪਟੀ ਕਮਿਸ਼ਨਰ ਨੇ ਸਵੈ-ਸਹਾਇਤਾ ਸਮੂਹਾਂ ਨੂੰ ਕਰਜ਼ਾ ਦੇਣ ‘ਤੇ ਜ਼ੋਰ ਦਿੰਦਿਆਂ ਕਿਹਾ ਕਿ ਆਰਥਿਕ ਸਥਿਤੀ ਹੋਰ ਮਜ਼ਬੂਤ ਕਰਨ ਲਈ ਸਵੈ ਸਹਾਇਤਾ ਗਰੁੱਪ ਸਹਾਈ ਸਾਬਤ ਹੋ ਰਹੇ ਹਨ। ਉਹਨਾਂ ਕਿਹਾ ਕਿ ਮਹਿਲਾਵਾਂ ਵੀ ਗਰੁੱਪਾਂ ਵਿੱਚ ਆਪਣਾ ਕਾਰੋਬਾਰ ਚਲਾ ਰਹੀਆਂ ਹਨ, ਇਸ ਲਈ ਬੈਂਕਾਂ ਦੀ ਜ਼ਿੰਮੇਵਾਰੀ ਹੈ ਕਿ ਸਵੈ ਸਹਾਇਤਾ ਗਰੁੱਪਾਂ ਨੂੰ ਵੀ ਕਰਜ਼ਾ ਦੇ ਕੇ ਉਤਸ਼ਾਹਿਤ ਕੀਤਾ ਜਾਵੇ। ਡੀ.ਜੀ.ਐਮ ਪੰਜਾਬ ਨੈਸ਼ਨਲ ਬੈਂਕ ਆਰ.ਕੇ ਬਾਜਪਾਈ ਨੇ ਦੱਸਿਆ ਕਿ ਜੂਨ 2018 ਵਿੱਚ ਬੈਂਕਾਂ ਵਲੋਂ 8157 ਕਰੋੜ ਰੁਪਏ ਕਰਜ਼ੇ ਦੀ ਰਕਮ ਜਾਰੀ ਕੀਤੀ ਗਈ, ਜਦਕਿ ਜੂਨ 2019 ਵਿੱਚ ਵੱਧ ਕੇ 8229 ਕਰੋੜ ਰੁਪਏ ਹੋ ਗਈ ਹੈ। ਲੀਡ ਬੈਂਕ ਮੈਨੇਜਰ ਰਾਮ ਕ੍ਰਿਸ਼ਨ ਚੋਪੜਾ ਨੇ ਦੱਸਿਆ ਕਿ ਜ਼ਿਲੇ ਦੇ ਬੈਂਕਾਂ ਵਲੋਂ ਜੂਨ 2019 ਤੱਕ 6149 ਕਿਸਾਨਾਂ ਨੂੰ 129.01 ਕਰੋੜ ਰੁਪਏ ਦੇ ਕਿਸਾਨ ਕਾਰਡ ਜਾਰੀ ਕੀਤੇ ਗਏ ਹਨ। ਇਸ ਮੌਕੇ ਐਲ.ਡੀ.ਓ. ਵਿਮਲ ਸ਼ਰਮਾ ਤੋਂ ਇਲਾਵਾ ਹੋਰ ਵੀ ਬੈਂਕਾਂ ਦੇ ਅਧਿਕਾਰੀ ਅਤੇ ਨੁਮਾਇੰਦੇ ਹਾਜ਼ਰ ਸਨ।  

LEAVE A REPLY

Please enter your comment!
Please enter your name here