ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਸਹਾਇਕ ਡਾਇਰੈਕਟਰ ਮੱਛੀ ਪਾਲਣ ਜਸਵੀਰ ਸਿੰਘ ਨੇ ਦੱਸਿਆ ਕਿ ਮੱਛੀ ਪੂੰਗ ਫਾਰਮ ਹਰਿਆਣਾ ਵਿਖੇ 19 ਤੋਂ 23 ਅਗਸਤ 2019 ਤੱਕ 5 ਦਿਨਾਂ ਮੱਛੀ ਪਾਲਣ ਟ੍ਰੇਨਿੰਗ ਕੈਂਪ ਲਗਾਇਆ ਜਾ ਰਿਹਾ ਹੈ।
ਉਹਨਾਂ ਅਪੀਲ ਕਰਦਿਆਂ ਕਿਹਾ ਕਿ ਇਸ ਕੈਂਪ ਦੌਰਾਨ ਮੱਛੀ ਪਾਲਣ ਦੇ ਧੰਦੇ ਨੂੰ ਅਪਨਾਉਣ ਸਬੰਧੀ ਮੁੱਢਲੀ ਜਾਣਕਾਰੀ ਮੁਹੱਈਆ ਕਰਵਾਈ ਜਾਵੇਗੀ, ਇਸ ਲਈ ਵੱਧ ਤੋਂ ਵੱਧ ਚਾਹਵਾਨ ਵਿਅਕਤੀ ਇਸ ਕੈਂਪ ਦਾ ਫਾਇਦਾ ਚੁੱਕਣ। ਉਹਨਾਂ ਦੱਸਿਆ ਕਿ ਵਧੇਰੇ ਜਾਣਕਾਰੀ ਲਈ ਮੋਬਾਇਲ ਨੰ: 98143-32088 ਅਤੇ 01882-227285 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।