ਨਗਰ ਨਿਗਮ ਦਫ਼ਤਰ ਵਿਖੇ ਮੇਅਰ ਸ਼ਿਵ ਸੂਦ ਨੇ ਫਹਿਰਾਇਆ ਝੰਡਾ, ਦਿੱਤੀ ਵਧਾਈ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਭਾਰਤ ਦੇ 73ਵੇਂ ਆਜਾਦੀ ਦਿਵਸ ਦੇ ਸ਼ੁਭ ਦਿਹਾੜੇ ਦੇ ਮੌਕੇ ਤੇ ਨਗਰ ਨਿਗਮ ਵਿਖੇ ਆਜਾਦੀ ਦਿਵਸ ਬੜੀ ਧੂਮ ਧਾਮ ਨਾਲ ਮਨਾਇਆ ਗਿਆ। ਇਸ ਮੌਕੇ ਤੇ ਨਗਰ ਨਿਗਮ ਦੇ ਮੇਅਰ ਸ਼ਿਵ ਸੂਦ ਮੁੱਖ ਮਹਿਮਾਨ ਵਜੋ ਸ਼ਾਮਿਲ ਹੋਏ ਅਤੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ। ਸਕੱਤਰ ਨਗਰ ਨਿਗਮ ਅਮਰਦੀਪ ਸਿੰਘ ਗਿੱਲ, ਡਿਪਟੀ ਮੇਅਰ ਸ਼ੁਕਲਾ ਸ਼ਰਮਾ ਵੀ ਇਸ ਮੌਕੇ ਤੇ ਉਹਨਾਂ ਦੇ ਨਾਲ ਸਨ। ਮੇਅਰ ਸ਼ਿਵ ਸੂਦ ਨੇ ਇਸ ਮੌਕੇ ਤੇ ਸਮੂਹ ਨਗਰ ਕੌਂਸਲਰ, ਨਗਰ ਨਿਗਮ ਦੇ ਅਧਿਕਾਰੀਆਂ-ਕਰਮਚਾਰੀਆਂ ਅਤੇ ਵੱਡੀ ਗਿਣਤੀ ਵਿਚ ਹਾਜਰ ਸ਼ਹਿਰ ਨਿਵਾਸੀਆਂ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ 15 ਅਗਸਤ 1947 ਨੂੰ ਸਾਡਾ ਦੇਸ਼ ਆਜਾਦ ਹੋਇਆ ਸੀ। ਇਹ ਦਿਹਾੜਾ ਸਾਡੇ ਦੇਸ਼ ਦੇ ਇਤਿਹਾਸ ਵਿਚ ਇੱਕ ਬਹੁਤ ਹੀ ਮਹੱਤਵਪੂਰਨ ਸਥਾਨ ਰੱਖਦਾ ਹੈ। ਅੰਗਰੇਜ਼ੀ ਹਕੂਮਤ ਦੀ ਗੁਲਾਮੀ ਤੋਂ ਬਾਅਦ ਲੱਖਾਂ ਲੋਕਾਂ ਦੀ ਕੁਰਬਾਨੀ ਅਤੇ ਆਪਣੀਆਂ ਅਨਮੋਲ ਜਾਨਾਂ ਵਾਰਨ ਸਦਕਾ ਹੀ ਦੇਸ਼ ਨੂੰ ਗੁਲਾਮੀ ਦੀਆਂ ਜੰਜੀਰਾਂ ਤੋਂ 15 ਅਗਸਤ 1947 ਨੂੰ ਆਜਾਦੀ ਮਿਲੀ ਸੀ।

Advertisements

ਇਸ ਸ਼ੁਭ ਦਿਹਾੜੇ ਤੇ ਸਾਨੂੰ ਸਾਰਿਆਂ ਨੂੰ ਪ੍ਰਣ ਕਰਨਾਂ ਚਾਹੀਦਾ ਹੈ ਕਿ ਅਸੀਂ ਹਰ ਕੁਰਬਾਨੀ ਦਿੰਦੇ ਹੋਏ ਆਪਣੇ ਦੇਸ਼ ਦੀ ਆਜਾਦੀ, ਆਪਣੇ ਅਧਿਕਾਰਾਂ ਦੀ ਰੱਖਿਆ ਅਤੇ ਆਪਣੇ ਦੇਸ਼ ਦੇ ਸਰਵ ਪੱਖੀ ਵਿਕਾਸ ਵਿੱਚ ਸਹਿਯੋਗ ਦੇਵਾਂਗੇ ਅਤੇ ਸਮਾਜ ਪ੍ਰਤੀ ਆਪਣਾਂ ਹਰ ਫਰਜ ਨਿਭਾਵਾਂਗੇ।ਉਹਨਾਂ ਸ਼ਹਿਰ ਨਿਵਾਸੀਆਂ ਨੂੰ ਆਪਣੇ ਸ਼ਹਿਰ ਨੂੰ ਸਾਫ-ਸੁਥਰਾ ਅਤੇ ਹਰਾ-ਭਰਿਆ ਰੱਖਣ ਵਿਚ ਨਗਰ ਨਿਗਮ ਨੂੰ ਆਪਣਾ ਪੂਰਾ ਸਹਿਯੋਗ ਦੇਣ ਦੀ ਅਪੀਲ ਕਰਦਿਆਂ ਕਿਹਾ ਕਿ ਸ਼ਹਿਰ ਦੇ ਸਰਵਪੱਖੀ ਵਿਕਾਸ ਜਿਵੇਂ ਕਿ ਪੱਕੀਆਂ ਸੜਕਾਂ, ਗਲੀਆਂ, ਨਾਲੀਆਂ, ਪੀਣ ਵਾਲੇ ਸਾਫ ਪਾਣੀ ਦੀ ਸਪਲਾਈ, ਸੀਵਰੇਜ਼ ਦੀ ਸੁਵਿਧਾ, ਪਾਰਕਾਂ, ਸਟਰੀਟ ਲਾਈਟ, ਸ਼ਹਿਰ ਦੀ ਸਫਾਈ ਅਤੇ ਫਾਇਰ ਬ੍ਰਿਗੇਡ ਵਰਗੀਆਂ ਜਰੂਰੀ ਸੇਵਾਵਾਂ ਆਦਿ ਦੇਣ ਲਈ ਨਗਰ ਨਿਗਮ ਵਚਨਬੱਧ ਹੈ ਅਤੇ ਜਿਸ ਨੂੰ ਪੂਰਾ ਕਰਨ ਲਈ ਨਗਰ ਨਿਗਮ ਆਪਣੇ ਪਧੱਰ ਤੇ ਹਰ ਸੰਭਵ ਉਪਰਾਲੇ ਕਰ ਰਹੀ ਹੈ।

ਉਹਨਾਂ ਹੋਰ ਦੱਸਿਆ ਕਿ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਚਲਾਏ ਜਾ ਰਹੇ ਸਵੱਛ ਭਾਰਤ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਸ਼ਹਿਰ ਵਿਚ ਸੋਰਸ ਸੈਗਰੀਗੇਸ਼ਨ ਕਰਨ ਲਈ 150 ਹੱਥ ਰੇਹੜੇ ਖਰੀਦ ਕਰਨ ਦਾ ਟੀਚਾ ਮਿੱਥਿਆ ਗਿਆ ਜਿਸ ਨੂੰ ਹਾਊਸ ਵਲੋਂ ਸਰਵ ਸੰਮਤੀ ਨਾਲ ਪ੍ਰਵਾਨ ਕੀਤਾ ਗਿਆ  ਹੈ। ਸ਼ਹਿਰ ਵਿਚ ਸਾਈਡ  ਬਰਮਾ ਤੋਂ ਅਤੇ ਬਜਾਰਾਂ ਵਿਚ ਪਏ ਮਲਬੇ ਆਦਿ ਨੂੰ ਹਟਾਉਣ ਲਈ ਇੱਕ ਛੋਟੀ ਜੇ.ਸੀ.ਬੀ ਮਸ਼ੀਨ, ਸ਼ਹਿਰ ਦੇ ਨਿਵਾਸੀਆਂ ਨੂੰ ਚੰਗੀਆਂ ਸਹੂਲਤਾਂ ਪ੍ਰਦਾਨ ਕਰਨ ਲਈ, ਸ਼ਹਿਰ ਦੇ ਅੰਦਰਲੇ ਇਲਾਕਿਆਂ ਨੂੰ ਸੀਵਰੇਜ਼ ਦੀ ਸਮੱਸਿਆ ਨੂੰ ਹੱਲ ਕਰਨ ਲਈ ਇੱਕ ਛੋਟੀ ਜੈਟਿੰਗ ਮਸ਼ੀਨ ਅਤੇ ਮੱਛਰ ਅਤੇ ਮੱਖੀਆਂ ਦੀ ਰੋਕਥਾਮ ਲਈ ਸ਼ਹਿਰ ਦੇ ਤੰਗ ਬਜਾਰਾਂ ਵਿਚ ਫੋਗਿੰਗ ਕਰਨ ਲਈ 2 ਹੈਂਡੀ ਫੋਗਿੰਗ ਮਸ਼ੀਨਾਂ ਨੂੰ ਖਰੀਦ ਕਰਨ ਲਈ ਵੀ ਹਾਊਸ ਵਲੋਂ ਸਰਵ ਸੰਮਤੀ ਨਾਲ ਮਤਾ ਪਾਸ ਕੀਤਾ ਗਿਆ ਹੈ। ਇਸ ਸਮੇਂ ਸ਼ਹਿਰ ਦੀ ਹਦੂਦ ਅੰਦਰ ਲਗਭਗ 87 ਟਿਊਬਵੈਲ ਸ਼ਹਿਰ ਨਿਵਾਸੀਆਂ ਨੂੰ ਪੀਣ ਵਾਲੇ ਪਾਣੀ ਦੀ ਸੁਵਿਧਾ ਉਪਲੱਬਧ ਕਰਵਾ ਰਹੇ ਹਨ ਅਤੇ 6 ਹੋਰ ਨਵੇਂ ਟਿਊਬਵੈਲ ਰੀ-ਬੋਰ ਕਰਨ ਦਾ ਪ੍ਰਸਤਾਵ ਵੀ ਹਾਊਸ ਵਲੋਂ ਸਰਵ ਸੰਮਤੀ ਨਾਲ ਪਾਸ ਕੀਤਾ ਗਿਆ ਹੈ ਜਿਨਾਂ ਨੂੰ ਜਲਦ ਚਾਲੂ ਕਰਨ ਸਬੰਧੀ ਨਗਰ ਨਿਗਮ ਵਲੋਂ ਅਗਲੇਰੀ ਕਾਰਵਾਈ ਅਰੰਭ ਕਰ ਦਿੱਤੀ ਜਾਵੇਗੀ।

ਉਹਨਾਂ ਹੋਰ ਦੱਸਿਆ ਕਿ ਇਸ ਸਾਲ ਸ਼ਹਿਰ ਦੇ ਵਿਕਾਸ ਕਾਰਜਾਂ ਨੂੰ ਲੈ ਕੇ ਨਗਰ ਨਿਗਮ ਵਲੋਂ ਵੱਖ^ਵੱਖ ਵਾਰਡਾਂ ਦੇ ਲਗਭਗ 177 ਕੰਮਾਂ ਲਈ 18 ਕਰੋੜ 25 ਲੱਖ ਰੁਪਏ ਪਾਸ ਕੀਤੇ ਹਨ, ਜਿਨ•ਾਂ ਵਿੱਚ 161 ਕੰਮਾਂ ਦੇ ਵਰਕ ਆਰਡਰ ਦੇ ਦਿੱਤੇ ਹਨ ਅਤੇ ਬਾਕੀ ਰਹਿੰਦੇ 16 ਕੰਮਾਂ ਦੇ ਜਲਦ ਟੈਂਡਰ ਕਾਲ ਕੀਤੇ ਜਾਣਗੇ ਜਿਸ ਨਾਲ ਸ਼ਹਿਰ ਨਿਵਾਸੀਆਂ ਨੂੰ ਵਿਕਾਸ ਸਬੰਧੀ ਕਿਸੇ ਕਿਸਮ ਦੀ ਕੋਈ ਕਮੀ ਨਹੀ ਰਹਿਣ ਦਿੱਤੀ ਜਾਵੇਗੀ। ਸ਼ਹਿਰ ਦੇ ਮੇਨ ਬਜਾਰਾਂ ਅਤੇ ਗਲੀਆਂ ਵਿੱਚ ਲੱਗੀਆਂ ਸਟਰੀਟ ਲਾਈਟਾਂ ਨੂੰ ਮਾਨਯੋਗ ਪ੍ਰਧਾਨ ਮੰਤਰੀ ਜੀ ਦੀ ਉੱਜਵਲਾ ਯੋਜਨਾ ਤਹਿਤ ਲਗਭਗ 13500 ਪੁਆਇੰਟਾਂ ਨੂੰ ਐਲ8ਈ8ਡੀ ਲਾਈਟਾਂ ਵਿੱਚ ਤਬਦੀਲ ਕਰ ਦਿੱਤਾ ਗਿਆ ਹੈ। ਇਹ ਸਾਰੇ ਕੰਮ ਨਗਰ ਨਿਗਮ ਲਈ ਇੱਕ ਮਿਸਾਲ ਪੇਸ਼ ਕਰਦੇ ਹਨ।ਮੇਅਰ ਸ਼ਿਵ ਸੂਦ ਨੇ ਨਗਰ ਨਿਗਮ ਦੇ ਸਮੂਹ ਅਧਿਕਾਰੀਆਂ, ਕਰਮਚਾਰੀਆਂ ਕੌਸਲਰਾਂ ਅਤੇ ਪਤਵੰਤੇ ਸ਼ਹਿਰ ਵਾਸੀਆਂ ਨੂੰ ਅਜਾਦੀ ਦਿਵਸ ਦੀ ਵਧਾਈ ਦਿੱਤੀ।ਨਗਰ ਨਿਗਮ ਦੇ ਕੌਂਸਲਰ ਸੁਰੇਸ਼ ਭਾਟੀਆ ਬਿੱਟੂ, ਰਿਟ: ਡੀ.ਐਸ.ਪੀ ਮਲਕੀਤ ਸਿੰਘ, ਕੁਲਵੰਤ ਸਿੰਘ ਸੈਣੀ, ਰਮੇਸ਼ ਠਾਕੁਰ, ਅਸ਼ੋਕ ਕੁਮਾਰ, ਸੁਦਰਸ਼ਨ ਧੀਰ, ਮੀਨੂ ਸੇਠੀ, ਨਰਿੰਦਰ ਕੌਰ, ਕਵਿਤਾ ਪਰਮਾਰ, ਸਵਿਤਾ ਸੂਦ, ਸੁਨੀਤਾ ਦੂਆ, ਗੁਰਪ੍ਰੀਤ ਕੌਰ, ਰੀਨਾ, ਅਧਿਕਾਰੀ-ਕਰਮਚਾਰੀ ਅਤੇ ਪਤਵੰਤੇ ਸ਼ਹਿਰ ਨਿਵਾਸੀ ਇਸ ਮੌਕੇ ਤੇ ਵੱਡੀ ਗਿਣਤੀ ਵਿਚ ਹਾਜਰ ਸਨ।

LEAVE A REPLY

Please enter your comment!
Please enter your name here