ਮਾਹਿਲਪੁਰ (ਦ ਸਟੈਲਰ ਨਿਊਜ਼)। ਪਿੰਡ ਨਡਾਲੋਂ ਵਿਖੇ ਸੰਤ ਬਾਬਾ ਇੰਦਰ ਸਿੰਘ ਜੀ ਦਾ ਸਲਾਨਾ ਬਰਸੀ ਸਮਾਗਮ ਗੁਰਦੁਆਰਾ ਤੰਬੂ ਸਾਹਿਬ ਵਿਖੇ ਨਗਰ ਨਿਵਾਸੀ, ਪ੍ਰਵਾਸੀ ਭਾਰਤੀਆਂ, ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਬੜੀ ਸ਼ਰਧਾ ਨਾਲ ਕਰਵਾਏ ਗਏ ਜਿਸ ਵਿੱਚ ਸਭ ਤੋਂ ਪਹਿਲਾਂ ਰੱਖੇ ਗਏ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ ਉਪਰੰਤ ਧਾਰਮਿਕ ਸਮਾਗਮ ਵਿੱਚ ਸੰਤ ਸੁਖਦੇਵ ਸਿੰਘ ਖੋਜਕੀਪੁਰ, ਭਾਈ ਜਗਮੋਹਨ ਸਿੰਘ ਟੋਡਰਪੁਰ ਹਜੂਰੀ ਰਾਗੀ ਜਥਾ ਗੁਰਦੁਆਰਾ ਤੰਬੂ ਸਾਹਿਬ, ਗ੍ਰੰਥੀ ਭਾਈ ਬਲਵੀਰ ਸਿੰਘ ਗੁਰਦੁਆਰਾ ਤੰਬੂ ਸਾਹਿਬ ਵਲੋਂ ਸੰਤ ਬਾਬਾ ਇੰਦਰ ਸਿੰਘ ਜੀ ਦੀ ਜੀਵਨੀ ਬਾਰੇ ਚਾਨਣਾ ਪਾਇਆ ਗਿਆ।
ਇਸ ਮੌਕੇ ਪ੍ਰਧਾਨ ਪ੍ਰੀਤਮ ਸਿੰਘ, ਬਲਜਿੰਦਰ ਸਿੰਘ, ਮੇਹਰ ਸਿੰਘ, ਹਰਭਜਨ ਸਿੰਘ, ਲਖਵੀਰ ਸਿੰਘ, ਪ੍ਰੀਤਮ ਸਿੰਘ, ਤਰਸੇਮ ਸਿੰਘ, ਦਰਸ਼ਨ ਸਿੰਘ, ਕਾਬਲ ਸਿੰਘ, ਤਰਸੇਮ ਸਿੰਘ ਰਿਟ. ਡੀ.ਐਸ.ਪੀ., ਜਸਵਿੰਦਰ ਸਿੰਘ, ਬੀਬੀ ਸੁਰਜੀਤ ਕੌਰ, ਪੰਚ ਇੰਦਰਜੀਤ ਕੌਰ, ਸੁਰਿੰਦਰ ਕੌਰ, ਪ੍ਰੀਤਮ ਕੌਰ, ਗੁਰਦੀਪ ਕੌਰ ਸਮੇਤ ਵੱਡੀ ਗਿਣਤੀ ਵਿੱਚ ਸੰਗਤਾਂ ਹਾਜਰ ਸਨ। ਇਸ ਮੌਕੇ ਬਰਸੀ ਸਮਾਗਮ ਵਿੱਚ ਸਹਿਯੋਗ ਕਰਨ ਵਾਲੀਆਂ ਸ਼ਖਸ਼ੀਅਤਾਂ ਨੂੰ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਗੁਰੂ ਦੇ ਲੰਗਰ ਅਤੁੱਟ ਵਰਤਾਏ ਗਏ।