‘ਜਲ ਸ਼ਕਤੀ ਅਭਿਆਨ’ ਤਹਿਤ ਕਰਵਾਇਆ ਸੈਮੀਨਾਰ, ਪਾਣੀ ਬਚਾਉਣ ਲਈ ਚੁੱਕੀ ਸਹੁੰ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਸੈਨਿਕ ਇੰਸਟੀਚਿਊਟ ਆਫ ਮੈਨੇਜਮੈਂਟ ਐਂਡ ਟੈਕਨਾਲੋਜੀ, ਹੁਸ਼ਿਆਰਪੁਰ ਵਿਖੇ ‘ਜਲ ਸ਼ਕਤੀ ਅਭਿਆਨ’ ਤਹਿਤ ਸੈਮੀਨਾਰ ਕਰਵਾਇਆ ਗਿਆ, ਉਪਰੰਤ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਪਾਣੀ ਬਚਾਉਣ ਲਈ ਵਿਸ਼ੇਸ਼ ਉਪਰਾਲੇ ਕਰਨ ਦੀ ਸਹੁੰ ਵੀ ਚੁਕਾਈ ਗਈ। ਸੈਮੀਨਾਰ ਦੌਰਾਨ ਸੰਬੋਧਨ ਕਰਦਿਆਂ ਜ਼ਿਲਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ-ਕਮ-ਪ੍ਰਿੰਸੀਪਲ ਸੈਨਿਕ ਇੰਸਟੀਚਿਊਟ ਕਰਨਲ (ਰਿਟਾ.) ਦਲਵਿੰਦਰ ਸਿੰਘ ਨੇ ਦੱਸਿਆ ਕਿ ਵਿਦਿਆਰਥੀਆਂ ਅਤੇ ਸਟਾਫ ਨੂੰ ਸਹੁੰ ਚੁਕਾਈ ਗਈ ਹੈ ਕਿ ਉਹ ਪਾਣੀ ਨੂੰ ਬਚਾਉਣ ਲਈ ਆਪਣਾ ਪੂਰਾ ਯੋਗਦਾਨ ਦੇਣਗੇ ਅਤੇ ਦੂਜਿਆਂ ਨੂੰ ਵੀ ਪਾਣੀ ਦੀ ਬਰਬਾਦੀ ਨਾ ਕਰਨ ਅਤੇ ਇਸ ਨੂੰ ਸਵੱਛ ਬਣਾਏ ਰੱਖਣ ਲਈ ਪ੍ਰੇਰਿਤ ਕਰਨਗੇ।

Advertisements

ਉਹਨਾਂ ਕਿਹਾ ਕਿ ਇੰਸਟੀਚਿਊਟ ਦੇ ਸਟਾਫ ਅਤੇ ਵਿਦਿਆਰਥੀਆਂ ਵਲੋਂ ਮਿਲ ਕੇ ਤਿਆਰ ਕੀਤੇ ਗਏ “Mission 7reen 1PPS 2018” ਐਪ ਰਾਹੀਂ ਸਮਾਜ ਸੇਵੀਆਂ ਦੇ ਸਹਿਯੋਗ ਨਾਲ ਤਕਰੀਬਨ ਇਕ ਹਜ਼ਾਰ ਪੌਦੇ ਲਗਾਏ ਗਏ ਹਨ। ਉਹਨਾਂ ਕਿਹਾ ਕਿ ਅੱਜ ਸਭ ਤੋਂ ਵੱਡੀ ਜ਼ਰੂਰਤ ਪਾਣੀ ਨੂੰ ਬਚਾਉਣ ਅਤੇ ਇਸ ਨੂੰ ਸਵੱਛ ਰੱਖਣ ਦੀ ਹੈ, ਤਾਂ ਹੀ ਸਾਡਾ ਭਵਿੱਖ ਸੁਰੱਖਿਅਤ ਰਹਿ ਸਕੇਗਾ। ਕੰਪਿਊਟਰ ਵਿਭਾਗ ਦੇ ਮੁਖੀ ਡਾ. ਪਰਮਿੰਦਰ ਕੌਰ ਸੈਣੀ ਨੇ ਦੱਸਿਆ ਕਿ ਸਾਨੂੰ ਸਾਰਿਆਂ ਨੂੰ ਮਿਲ ਕੇ ਵੱਧ ਤੋਂ ਵੱਧ ਪੌਦੇ ਲਗਾਉਣੇ ਚਾਹੀਦੇ ਹਨ, ਤਾਂ ਜੋ ਵਾਤਾਵਰਣ ਨੂੰ ਸਾਫ-ਸੁਥਰਾ ਰੱਖਿਆ ਸਕੇ। ਇਸ ਮੌਕੇ ਸੁਪਰਡੈਂਟ-ਕਮ-ਐ.ਓ. ਰਸ਼ਪਾਲ ਸਿੰਘ, ਪ੍ਰੋ. ਰੀਤੂ ਤਿਵਾੜੀ, ਪ੍ਰੋ. ਸੁਖਵਿੰਦਰ ਸਿੰਘ, ਪ੍ਰੋ. ਜਸਵੀਰ ਸਿੰਘ, ਪ੍ਰੋ. ਚਾਂਦਨੀ ਸ਼ਰਮਾ, ਮੈਡਮ ਸੰਦੀਪ ਕੌਰ ਅਤੇ ਜਸਵਿੰਦਰ ਸਿੰਘ ਤੋਂ ਇਲਾਵਾ ਹੋਰ ਵੀ ਹਾਜ਼ਰ ਸਨ।

ਇਸ ਤੋਂ ਇਲਾਵਾ ਜ਼ਿਲਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਨੇ ਦੱਸਿਆ ਕਿ ਸਾਬਕਾ ਸੈਨਿਕਾਂ/ਵਿਧਵਾਵਾਂ ਅਤੇ ਕੇਂਦਰ ਸਰਕਾਰ ਦੇ ਪੈਨਸ਼ਨਰਾਂ ਲਈ ਮਿੰਨੀ ਡਿਫੈਂਸ ਪੈਨਸ਼ਨ ਅਦਾਲਤ 23 ਅਗਸਤ ਨੂੰ ਸਵੇਰੇ 10 ਵਜੇ ਡੀ.ਪੀ.ਡੀ.ਓ ਹੁਸ਼ਿਆਰਪੁਰ ਅਤੇ ਦਸੂਹਾ ਵਿਖੇ ਲਗਾਈ ਜਾ ਰਹੀ ਹੈ। ਉਹਨਾਂ ਅਪੀਲ ਕੀਤੀ ਕਿ ਜੇਕਰ ਕਿਸੇ ਦੀ ਕੋਈ ਪੈਨਸ਼ਨ ਸਬੰਧੀ ਸ਼ਿਕਾਇਤ/ਸਮੱਸਿਆ ਹੈ ਤਾਂ ਡੀ.ਪੀ.ਡੀ.ਓ. ਹੁਸ਼ਿਆਰਪੁਰ ਅਤੇ ਦਸੂਹਾ ਨੂੰ ਭੇਜ ਸਕਦੇ ਹਨ, ਤਾਂ ਜੋ ਅਦਾਲਤ ਵਿੱਚ ਕੇਸਾਂ ਦਾ ਨਿਪਟਾਰਾ ਕੀਤਾ ਜਾ ਸਕੇ। ਉਹਨਾਂ ਦੱਸਿਆ ਕਿ ਸ਼ਿਕਾਇਤ ਵਿੱਚ ਪੈਨਸ਼ਨਰ ਦਾ ਨੰਬਰ, ਰੈਂਕ, ਨਾਮ, ਪੀ.ਪੀ.ਓ. ਨੰਬਰ, ਐਚ.ਓ. ਨੰਬਰ ਅਤੇ ਬੈਂਕ ਦਾ ਨਾਮ (ਜਿਥੋਂ ਪੈਨਸ਼ਨ ਲੈਂਦੇ ਹਨ) ਦੇਣਾ ਜ਼ਰੂਰੀ ਹੈ।

LEAVE A REPLY

Please enter your comment!
Please enter your name here