ਅਕਾਲੀ ਵਿਰੁੱਧ ਫਰਾਡ ਮਾਮਲੇ ਵਿੱਚ ਓਮ ਸਿੰਘ ਸਟਿਆਣਾ ਦਾ ਬਿਆਨ ਦਰਜ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਇਕ ਦਰਜਨ ਨੇਤਾਵਾਂ ਵਿਰੁੱਧ ਸੋਸ਼ਲਿਸਟ ਪਾਰਟੀ (ਇੰਡੀਆ) ਦੇ ਸੂਬਾ ਸਕੱਤਰ ਸ. ਓਮ ਸਿੰਘ ਸਟਿਆਣਾ ਨੇ ਮਾਨਯੋਗ ਸਿਵਲ ਜੱਜ ਮੋਨਿਕਾ ਸ਼ਰਮਾ (ਐੱਸ.ਡੀ.) ਕਮ ਏ.ਸੀ-ਜੇ.ਐਮ. ਦੀ ਅਦਾਲਤ ਵਿੱਚ ਬਿਆਨ ਦਰਜ ਕਰਵਾਏ। ਉੱਘੇ ਵਕੀਲ ਸ਼੍ਰੀ ਹਿਤੇਸ਼ ਪੁਰੀ ਇਸ ਮਾਮਲੇ ਦੀ ਪੈਰਵਾਈ ਕਰ ਰਹੇ ਹਨ। ਇਹਨਾਂ ਲੀਡਰਾਂ ਵਿਰੁੱਧ ਆਈ.ਪੀ.ਸੀ. ਦੀਆਂ ਧਰਾਵਾਂ 182, 199, 200, 420, 465, 466, 468, 471 ਅਤੇ 120ਬੀ ਤਹਿਤ ਸਾਜ਼ਿਸ਼ ਕਰਨ, ਧੋਖਾ-ਧੜੀ ਤੇ ਜਾਲ ਸਾਜੀ ਦਾ ਮੁਕੱਦਮਾ ਚਲ ਰਿਹਾ ਹੈ।

Advertisements

ਸ਼੍ਰੀ ਸਟਿਆਣਾ ਨੇ ਅਦਾਲਤ ਨੂੰ ਦੱਸਿਆ ਕਿ ਇਸ ਪਾਰਟੀ ਦੇ ਸਾਬਕਾ ਪ੍ਰਧਾਨ ਪ੍ਰਕਾਸ਼ ਸਿੰਘ ਬਾਦਲ ਤੇ ਹੋਰ ਅਹੁਦੇਦਾਰਾਂ ਨੇ ਪਾਰਟੀ ਦਾ ਪੁਰਾਣਾ ਵਿਧਾਨ ਛੁਪਾ ਰੱਖਿਆ, ਜਿਸ ਵਿਚ ਇਹ ਪਾਰਟੀ ਸਿੱਖ ਸਿਧਾਂਤਾਂ ਨੂੰ ਪਰਣਾਈ ਹੋਈ ਸੀ। ਇਹਨਾਂ ਨੇ 1979 ਵਿੱਚ ਭਾਰਤ ਦੇ ਚੋਣ ਕਮਿਸ਼ਨ ਨੂੰ ਝੂਠਾ ਹਲਫ਼ਨਾਮਾ ਦਿੱਤਾ, ਕਿ ਇਹ ਪਾਰਟੀ ਧਰਮ ਨਿਰਪੱਖ ਜਮਹੂਰੀ ਅਤੇ ਸਮਾਜਵਾਦੀ ਕਦਰਾਂ ਕੀਮਤਾਂ ਦੀ ਧਾਰਨੀ ਬਣ ਗਈ ਹੈ। ਇਹ ਪਾਰਟੀ ਲਗਾਤਾਰ ਸ਼੍ਰੋਮਣੀ ਕਮੇਟੀ ਤੇ ਦਿੱਲੀ ਗੁਰਦੁਆਰਾ ਕਮੇਟੀ ਦੀਆਂ ਚੋਣਾਂ ਵਿੱਚ ਉਮੀਦਵਾਰ ਖੜੇ ਕਰਦੀ ਰਹੀ ਹੈ। ਬੇਸ਼ੱਕ ਮੋਗਾ ਕਾਨਫ਼ਰੰਸ ਸਮੇਂ ਇਸ ਨੇ ਐਲਾਨ ਕੀਤਾ ਕਿ ਇਹ ਪਾਰਟੀ ਸੈਕੂਲਰ ਬਣ ਗਈ ਹੈ, ਲੇਕਿਨ 2004 ਤੱਕ ਆਪਣੇ ਵਿਧਾਨ ਵਿੱਚ ਕੋਈ ਸੋਧ ਨਹੀ ਕੀਤੀ ਸੀ। ਜਦੋਂ ਕਿ ਗੁਰਦੁਆਰਾ ਕਮੇਟੀ ਦੀਆਂ ਚੋਣਾਂ ਕੇਵਲ ਧਾਰਮਿਕ ਪਾਰਟੀ ਹੀ ਲੜ ਸਕਦੀ ਹੈ। ਇਸ ਮੁਕੱਦਮੇ ਦੀ ਅਗਲੀ ਸੁਣਵਾਈ 16 ਸਤੰਬਰ ਨੂੰ ਨਿਸ਼ਚਿਤ ਹੋਈ ਹੈ।

LEAVE A REPLY

Please enter your comment!
Please enter your name here