ਅੰਨੁਜ ਜੈਨ ਅਤੇ ਜੋਤੀ ਜੈਨ ਨੇ ਬੇਟੇ ਨਿੱਤਅਮ ਜੈਨ ਦਾ ਸਾਂਝੀ ਰਸੋਈ ਵਿੱਚ ਮਨਾਇਆ ਜਨਮ ਦਿਨ 

ਹੁਸ਼ਿਆਰਪੁਰ(ਦ ਸਟੈਲਰ ਨਿਊਜ਼), ਰਿਪੋਰਟ- ਗੁਰਜੀਤ ਸੋਨੂੰ। ਅਨੁੰਜ ਜੈਨ ਅਤੇ ਜੋਤੀ ਜੈਨ ਵਲੋਂ ਆਪਣੇ ਬੇਟੇ ਨਿੱਤਅਮ ਜੈਨ ਦਾ ਜਨਮ ਦਿਨ ‘ਸਾਂਝੀ ਰਸੋਈ’ ਵਿਖੇ ਮਨਾਇਆ ਗਿਆ। ਇਸ ਦੌਰਾਨ ਪਰਿਵਾਰ ਵਲੋਂ ‘ਸਾਂਝੀ ਰਸੋਈ’ ਲਈ 5100 ਰੁਪਏ ਦੀ ਰਾਸ਼ੀ ਦਾਨ ਵਜੋਂ ਦਿੱਤੀ ਗਈ। ਪਰਿਵਾਰ ਨੇ ‘ਸਾਂਝੀ ਰਸੋਈ’ ਪ੍ਰੋਜੈਕਟ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਵੱਧ ਤੋਂ ਵੱਧ ਮਾਪੇ ਆਪਣੇ ਬੱਚਿਆਂ ਦੇ ਜਨਮ ਦਿਨ ਅਤੇ ਹੋਰ ਸਮਾਗਮ ‘ਸਾਂਝੀ ਰਸੋਈ’ ਵਿੱਚ ਮਨਾਉਣ। ਅਨੁੱਜ ਜੈਨ ਨੇ ਪਰਿਵਾਰ ਸਮੇਤ ਨਿੱਜੀ ਤੌਰ ‘ਤੇ ਹਾਜ਼ਰ ਹੋ ਕੇ ਖਾਣਾ ਵਰਤਾਉਣ ਦੀ ਸੇਵਾ ਵੀ ਕੀਤੀ। ‘ਸਾਂਝੀ ਰਸੋਈ’ ਪ੍ਰੋਜੈਕਟ ਦੀ ਰਿਵਾਇਤ ਅਨੁਸਾਰ ਕੇਕ ਦੀ ਰਸਮ ਉਪਰੰਤ ਜ਼ਿਲਾ ਰੈਡ ਕਰਾਸ ਸੋਸਾਇਟੀ ਦੇ ਮੈਂਬਰਾਂ ਅਤੇ ਸ਼ਹਿਰੀ ਪਤਵੰਤੇ ਸੱਜਣਾਂ ਦੀ ਹਾਜ਼ਰੀ ਵਿੱਚਂ ਪਰਿਵਾਰ ਨੂੰ ਸਨਮਾਨ ਚਿੰਨ ਵੀ ਭੇਟ ਕੀਤਾ ਗਿਆ।

Advertisements

  ਇਸ ਮੌਕੇ ਰੈਡ ਕਰਾਸ ਸੋਸਾਇਟੀ ਦੇ ਸਕੱਤਰ ਨਰੇਸ਼ ਗੁਪਤਾ ਨੇ ਕਿਹਾ ਕਿ ਡਿਪਟੀ ਕਮਿਸ਼ਨਰ-ਕਮ-ਪ੍ਰਧਾਨ ਜ਼ਿਲਾ ਰੈਡ ਕਰਾਸ ਸੋਸਾਇਟੀ ਈਸ਼ਾ ਕਾਲੀਆ ਦੀ ਅਗਵਾਈ ਵਿੱਚ ਰੈਡ ਕਰਾਸ ਸੋਸਾਇਟੀ ਵਲੋਂ ਜਿਥੇ ਵੱਖ-ਵੱਖ ਲੋਕ ਭਲਾਈ ਸਕੀਮਾਂ ਸ਼ੁਰੂ ਕੀਤੀਆਂ ਗਈਆਂ ਹਨ, ਉਥੇ ‘ਸਾਂਝੀ ਰਸੋਈ’ ਵੀ ਸਫਲਤਾਪੂਰਵਕ ਚੱਲ ਰਹੀ ਹੈ। ਉਹਨਾਂ ਅਪੀਲ ਕਰਦਿਆਂ ਕਿਹਾ ਕਿ ਵੱਧ ਤੋਂ ਵੱਧ ਦਾਨੀ ਸੱਜਣ ਆਪਣੇ ਵਿਸ਼ੇਸ਼ ਦਿਨ ‘ਸਾਂਝੀ ਰਸੋਈ’ ਵਿੱਚ ਮਨਾਉਣ ਲਈ ਅੱਗੇ ਆਉਣ।

LEAVE A REPLY

Please enter your comment!
Please enter your name here