ਤਹਿਬਜਾਰੀ ਟੀਮ ਨੇ ਬੱਸ ਸਟੈਂਡ ਦੇ ਆਸ-ਪਾਸ ਦੇ ਦੁਕਾਨਦਾਰਾਂ ਨੂੰ ਨਿਗਮ ਦੀ ਜਗਾ ਤੇ ਸਮਾਨ ਨਾ ਲਗਾਉਣ ਦੀ ਕੀਤੀ ਹਦਾਇਤ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼), ਰਿਪੋਰਟ- ਗੁਰਜੀਤ ਸੋਨੂੰ। ਨਗਰ ਨਿਗਮ ਦੇ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਦੁਕਾਨਦਾਰਾਂ ਵੱਲੋਂ ਆਪਣੀਆਂ ਦੁਕਾਨਾਂ ਦੇ ਬਾਹਰ ਲਗਾਏ ਗਏ ਸਮਾਨ ਨੂੰ ਨਗਰ-ਨਿਗਮ ਦੀ ਟੀਮ ਵੱਲੋਂ ਕਬਜੇ ਵਿੱਚ ਲੈਣ ਦੀ ਚਲਾਈ ਜਾ ਰਹੀ ਮੁਹਿਮ ਤਹਿਤ ਇੰਸਪੈਕਟਰ ਸੰਜੀਵ ਅਰੋੜਾ ਦੀ ਅਗੁਵਾਈ ਹੇਠ ਤਹਿਬਜਾਰੀ ਟੀਮ ਜਿਸ ਵਿੱਚ ਅਮਿਤ ਕੁਮਾਰ, ਗਣੇਸ. ਸੂਦ, ਸੋਰਵ ਟਾਂਡਾ, ਅਤੇ ਪ੍ਰਦੀਪ ਕੁਮਾਰ ਸ਼ਾਮਿਲ ਸਨ ਨੇ ਬੱਸ ਸਟੈਂਡ ਦੇ ਆਲੇ ਦੁਆਲੇ ਦੁਕਾਨਦਾਰਾਂ ਅਤੇ ਰੇਹੜੀ ਵਾਲਿਆਂ ਨੂੰ ਹਿਦਾਇਤ ਕੀਤੀ  ਕਿ ਉਹ ਦੁਕਾਨਾ ਦੇ ਬਾਹਰ  ਨਗਰ ਨਿਗਮ ਦੀ ਜਗਾਂ ਤੇ ਸਮਾਨ ਨਾ ਰੱਖਣ।

Advertisements

ਉਹਨਾ ਦੱਸਿਆ ਕਿ ਨਗਰ ਨਿਗਮ ਦੀ ਜਗਾ ਤੇ ਸਮਾਨ ਰੱਖਣ ਵਾਲੇ ਦੁਕਾਨਦਾਰਾਂ ਦੇ ਚਲਾਣ ਕੱਟ ਕੇ ਜੁਰਮਾਨੇ ਕੀਤੇ ਜਾਣਗੇ। ਕਮਿਸ਼ਨਰ ਨਗਰ ਨਿਗਮ ਨੇ ਦੱਸਿਆ ਕਿ ਬੱਸ ਸਟੈਂਡ ਦੇ ਆਲੇ ਦੁਆਲੇ ਦੁਕਾਨਦਾਰਾਂ ਵੱਲੋਂ ਅਤੇ ਰੇਹੜੀ ਵਾਲਿਆਂ ਵਲੋਂ ਨਗਰ ਨਿਗਮ ਦੀ ਜਗਾ ਅਤੇ ਫੁੱਟਪਾਥ ਤੇ ਸਮਾਨ ਲਗਾਉਣ ਨਾਲ ਟ੍ਰੈਫਿਕ ਦੀ ਸਮੱਸਿਆ ਪੈਦਾ ਹੁੰਦੀ ਹੈ। ਜਿਸ ਨਾਲ ਦੁਰਘਟਨਾਵਾਂ ਹੋਣ ਦਾ ਖਤਰਾ ਬਣਿਆ ਰਹਿੰਦਾ ਹੈ। ਇਸ ਲਈ ਇਹ ਜਰੂਰੀ ਹੈ ਕਿ ਨਗਰ ਨਿਗਮ ਦੀ ਜਗਾ ਤੇ ਦੁਕਾਨਦਾਰਾਂ ਵੱਲੋਂ ਲਗਾਏ ਗਏ ਸਮਾਨ ਨੂੰ ਹਟਾਇਆ ਜਾਵੇ।

LEAVE A REPLY

Please enter your comment!
Please enter your name here