ਪਰਿਵਾਰ ਨੇ ਸੀਤਾ ਰਾਣੀ ਦੇ ਨੇਤਰ ਸੰਸਥਾ ਨੂੰ ਕੀਤੇ ਦਾਨ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼), ਰਿਪੋਰਟ- ਜਤਿੰਦਰ ਪ੍ਰਿੰਸ। ਮੁਹੱਲਾ ਬਸੰਤ ਵਿਹਾਰ ਸਕੀਮ ਨੰ 10 ਹੁਸ਼ਿਆਰਪੁਰ ਨਿਵਾਸੀ ਸੀਤਾ ਰਾਣੀ  ਦੇ ਅਚਾਨਕ ਅਕਾਲ ਚਲਾਣਾ ਕਰਨ ਉਪਰੰਤ ਉਹਨਾਂ ਦੇ ਪਰਿਵਾਰਕ ਮੈਂਬਰਾਂ ਵਲੋਂ ਉਹਨਾਂ ਦੇ ਨੇਤਰਦਾਨ ਦੇ ਪ੍ਰਣ ਨੂੰ ਪੂਰਾ ਕਰਦੇ ਹੋਏ ਉਹਨਾਂ ਦੇ ਨੇਤਰ ਨੇਤਰਦਾਨ ਸੰਸਥਾ ਹੁਸ਼ਿਆਰਪੁਰ ਨੂੰ ਦਾਨ ਕੀਤੇ ਗਏ। ਇਸ ਸਮੇਂ ਉਹਨਾਂ ਦੇ ਪਤੀ ਹਰਬੰਸ ਸਿੰਘ ਅਤੇ ਹੋਰ ਪਰਿਵਾਰਕ ਮੈਂਬਰ ਹਾਜਰ ਸਨ। ਨੇਤਰਦਾਨ ਕਰਵਾਉਣ ਦਾ ਕੰਮ ਡਾ. ਬਲਵਿੰਦਰਜੀਤ ਸਿੰਘ ਜੀ ਨੇ ਕੀਤਾ।

Advertisements

ਇਸ ਸਮੇਂ ਸੰਸਥਾ ਦੇ ਮੈਂਬਰ ਸੁਰੇਸ਼ ਕਪਾਟੀਆ, ਹਰਭਜਨ ਸਿੰਘ, ਕਰਮਜੀਤ ਸਿੰਘ, ਬਲਜੀਤ ਸਿੰਘ ਨੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਅਤੇ ਇਸ ਪਵਿੱਤਰ ਕਾਰਜ ਵਿੱਚ ਹਿੱਸਾ ਪਾਉਣ ਲਈ ਪਰਿਵਾਰ ਦਾ ਧੰਨਵਾਦ ਕੀਤਾ। ਸੰਸਥਾ ਦੇ ਮੈਂਬਰਾ ਨੇ ਦੱਸਿਆ ਕਿ ਸੀਤਾ ਰਾਣੀ  ਦੇ ਨੇਤਰ ਮੈਡੀਕਲ ਕਾਲਜ ਅਮ੍ਰਿਤਸਰ ਭੇਜੇ ਜਾਣਗੇ ਅਤੇ ਦੋ ਨੇਤਰਹੀਣ ਵਿਅਕਤੀਆਂ ਨੂੰ ਮੁਫਤ ਲਗਵਾਏ ਜਾਣਗੇ।

LEAVE A REPLY

Please enter your comment!
Please enter your name here