ਜ਼ਿਲਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਵਿਖੇ ਆਈਲੈਟਸ ਦਾ ਕੋਰਸ 18 ਸਤੰਬਰ ਤੋਂ ਸ਼ੁਰੂ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼), ਰਿਪੋਰਟ- ਜਤਿੰਦਰ ਪ੍ਰਿੰਸ। ਜਿਲਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਕਰਨਲ ਕਰਨਲ ਦਲਵਿੰਦਰ ਸਿੰਘ (ਰਿਟਾ:) ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਉਲੀਕੇ ਗਏ ਪ੍ਰੋਗਰਾਮ ਤਹਿਤ ਰਾਜ ਦੇ ਹਰ ਵਰਗ ਦੇ ਨੌਜਵਾਨਾਂ ਲਈ ਜ਼ਿਲਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਹੁਸ਼ਿਆਰਪੁਰ ਵਿਖੇ ਆਈਲੈਟਸ ਦਾ ਕੋਰਸ 18 ਸਤੰਬਰ 2019 ਤੋਂ ਸ਼ੁਰੂ ਹੋ ਰਿਹਾ ਹੈ।

Advertisements

ਉਹਨਾਂ ਦੱਸਿਆ ਕਿ ਚਾਹਵਾਨ ਉਮੀਦਵਾਰ ਆਪਣੀ ਅਸਲ ਵਿਦਿਅਕ ਯੋਗਤਾ ਸਰਟੀਫਿਕੇਟ, ਉਮਰ ਦਾ ਸਬੂਤ, ਐਸ.ਸੀ./ਐਸ.ਟੀ. ਸਰਟੀਫਿਕੇਟ, ਰਿਹਾਇਸ਼ੀ ਸਰਟੀਫਿਕੇਟ ਅਤੇ ਸਾਬਕਾ ਸੈਨਿਕ ਦੇ ਆਸ਼ਰਿਤ ਹੋਣ ਦੀ ਸੂਰਤ ਵਿੱਚ ਡਿਸਚਾਰਜ ਬੁੱਕ ਜਾਂ ਰਿਲੇਸ਼ਨਸ਼ਿਪ ਸਰਟੀਫਿਕੇਟ ਦੀ ਕਾਪੀ ਨਾਲ ਲੈ ਕੇ ਆਉਣ ਅਤੇ ਆਪਣਾ ਨਾਂ ਰਜਿਸਟਰਡ ਕਰਵਾਉਣ।

LEAVE A REPLY

Please enter your comment!
Please enter your name here