Wednesday, October 14, 2026
Home Hoshiarpur ਜ਼ਿਲਾ ਮੈਜਿਸਟ੍ਰੇਟ ਨੇ ‘ਰਾਮ ਸੀਆ ਕੇ ਲਵ-ਕੁਸ਼’ ਦਾ ਪ੍ਰਸਾਰਣ ਇਕ ਮਹੀਨੇ ਲਈ...

ਜ਼ਿਲਾ ਮੈਜਿਸਟ੍ਰੇਟ ਨੇ ‘ਰਾਮ ਸੀਆ ਕੇ ਲਵ-ਕੁਸ਼’ ਦਾ ਪ੍ਰਸਾਰਣ ਇਕ ਮਹੀਨੇ ਲਈ ਮੁਲਤਵੀ ਕਰਨ ਦੇ ਦਿੱਤੇ ਆਦੇਸ਼

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਜ਼ਿਲਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਨੇ ਹੁਸ਼ਿਆਰਪੁਰ ਜ਼ਿਲੇ ਵਿਚ ਕਲਰ ਟੀ.ਵੀ. ਚੈਨਲ ‘ਤੇ ਦਿਖਾਏ ਜਾਂਦੇ ਲੜੀਵਾਰ ‘ਰਾਮ ਸੀਆ ਕੇ ਲਵ-ਕੁਸ਼’ ਦਾ ਪ੍ਰਸਾਰਣ ਤੁਰੰਤ ਪ੍ਰਭਾਵ ਨਾਲ ਇਕ ਮਹੀਨੇ ਵਾਸਤੇ ਮੁਲਤਵੀ ਕਰਨ ਦਾ ਹੁਕਮ ਜਾਰੀ ਕੀਤਾ ਹੈ।

Advertisements

-ਕੇਬਲ ਅਪਰੇਟਰਾਂ ਨੂੰ ਪ੍ਰਸਾਰਣ ਤੁਰੰਤ ਬੰਦ ਕਰਨ ਦੇ ਹੁਕਮ

ਜ਼ਿਲਾ ਮੈਜਿਸਟ੍ਰੇਟ ਵਲੋਂ ਕੇਬਲ ਟੈਲੀਵਿਜ਼ਨ ਨੈਟਵਰਕਸ (ਰੈਗੂਲੇਸ਼ਨ) ਐਕਟ 1995 (ਐਕਟ ਨੰ. 7 ਆਫ਼ 1995) ਦੇ ਸੈਕਸ਼ਨ 19 ਤਹਿਤ ਜਾਰੀ ਕੀਤੇ ਹੁਕਮ ਅਨੁਸਾਰ ਉਕਤ ਲੜੀਵਾਰ ਦੇ ਪ੍ਰਸਾਰਿਤ ਹੋਣ ਨਾਲ ਕੁੱਝ ਫਿਰਕਿਆਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪੁੱਜਣ ਬਾਰੇ ਇਨਾਂ ਭਾਈਚਾਰਿਆਂ ਦੇ ਆਗੂਆਂ ਵਲੋਂ ਜ਼ਬਰਦਸਤ ਰੋਸ ਪ੍ਰਗਟਾਇਆ ਜਾ ਰਿਹਾ ਹੈ।

ਜਾਰੀ ਕੀਤੇ ਹੁਕਮ ਵਿਚ ਜ਼ਿਲਾ ਮੈਜਿਸਟ੍ਰੇਟ ਨੇ ਕਿਹਾ ਕਿ ਇਸ ਟੀ.ਵੀ. ਸੀਰੀਅਲ ਦੇ ਜਾਰੀ ਰਹਿਣ ਨਾਲ ਜ਼ਿਲੇ ਵਿਚ ਭਾਈਚਾਰਕ ਸਾਂਝ, ਅਮਨ ਤੇ ਕਾਨੂੰਨ ਵਿਵਸਥਾ ਭੰਗ ਹੋਣ ਦਾ ਖਦਸ਼ਾ ਬਣਨ ਤੋਂ ਰੋਕਣ ਲਈ ਉਕਤ ਸੀਰੀਅਲ ਦੇ ਪ੍ਰਸਾਰਣ ‘ਤੇ ਇੱਕ ਮਹੀਨੇ ਲਈ ਰੋਕ ਲਗਾਈ ਜਾਂਦੀ ਹੈ। ਜ਼ਿਲਾ ਮੈਜਿਸਟ੍ਰੇਟ ਨੇ ਜ਼ਿਲੇ ਦੇ ਕੇਬਲ ਅਪਰੇਟਰਾਂ ਨੂੰ ਹੁਸ਼ਿਆਰਪੁਰ ਜ਼ਿਲੇ ਵਿਚ ਇਸ ਲੜੀਵਾਰ ਦੇ ਪ੍ਰਸਾਰਣ ਨੂੰ ਤੁਰੰਤ ਪ੍ਰਭਾਵ ਤੋਂ ਬੰਦ ਕਰਨ ਦੇ ਹੁਕਮ ਦਿੱਤੇ ਹਨ।

LEAVE A REPLY

Please enter your comment!
Please enter your name here