ਨੈਸ਼ਨਲ ਲੋਕ ਅਦਾਲਤ 14 ਸਿਤੰਬਰ ਨੂੰ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਹੁਸ਼ਿਆਰਪੁਰ ਵਲੋਂ ਮਾਨਯੋਗ ਮੈਂਬਰ ਸਕੱਤਰ ਪੰਜਾਬ ਸਟੇਟ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ 14 ਸਤੰਬਰ 2019 ਨੂੰ ਜ਼ਿਲਾ ਪੱਧਰ ਅਤੇ ਸਬ-ਡਵੀਜਨ ਪੱਧਰ ‘ਤੇ ਨੈਸ਼ਨਲ ਲੋਕ ਅਦਾਲਤ ਲਗਾਈ ਜਾ ਰਹੀ ਹੈ।

Advertisements

ਇਸ ਲੋਕ ਅਦਾਲਤ ਵਿੱਚ ਸਿਵਲ ਕੇਸ, ਰੈਂਟ ਕੇਸ, ਐਮ.ਏ.ਸੀ.ਟੀ. ਕੇਸ, ਕਰੀਮੀਨਲ ਕੰਪਾਊਂਡਏਬਲ ਕੇਸ, ਰੈਵੀਨਿਊ ਕੇਸ, ਨੈਗੋਸ਼ੀਏਬਲ ਇਨਸਟਰੁਮੈਂਟ ਐਕਟ, ਫੈਮਿਲੀ ਮੈਟਰ, ਲੇਬਰ ਮੈਟਰ, ਬੈਂਕ ਕੇਸ, ਟੈਲੀਕਾਮ ਕੰਪਨੀ ਕੇਸ ਅਤੇ ਹੋਰ ਕੇਸਾਂ ਦਾ ਨਿਪਟਾਰਾਂ ਕਰਾਉਣ ਸਬੰਧੀ ਕੇਸ ਰੱਖੇ ਜਾਣਗੇ ਅਤੇ ਇਸ ਲੋਕ ਅਦਾਲਤ ਵਿੱਚ ਕਚਿਹਰੀਆਂ ਵਿੱਚ ਪੈਂਡਿੰਗ ਅਤੇ ਪ੍ਰੀ-ਲੀਟੀਗੇਟਿਵ ਦੋਵੇਂ ਹੀ ਨਿਪਟਾਰੇ ਲਈ ਰੱਖਵਾਏ ਜਾ ਸਕਦੇ ਹਨ।

ਇਹ ਲੋਕ ਅਦਾਲਤ ਮਾਨਯੋਗ ਚੇਅਰਪਰਸਨ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਇੰਚਾਰਜ ਜ਼ਿਲਾ ਤੇ ਸੈਸ਼ਨ ਜੱਜ ਅਮਰਜੋਤ ਭੱਟੀ ਦੀ ਯੋਗ ਅਗਵਾਈ ਹੇਠ ਲਗਾਈ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸੀ.ਜੇ.ਐਮ-ਕਮ-ਸਕੱਤਰ ਜ਼ਿਲ•ਾ ਕਾਨੂੰਨੀ ਸੇਵਾਵਾਂ ਅਥਾਰਟੀ ਸੁਚੇਤਾ ਅਸ਼ੀਸ਼ ਦੇਵ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਕੇਸ ਲੋਕ ਅਦਾਲਤਾਂ ਵਿੱਚ ਲਗਾਉਣ। ਇਸ ਨਾਲ ਸਮੇਂ ਅਤੇ ਧਨ ਦੀ ਬੱਚਤ ਵੀ ਹੁੰਦੀ ਹੈ। ਉਹਨਾਂ ਦੱਸਿਆ ਕਿ ਇਨਾਂ ਲੋਕ ਅਦਾਲਤਾਂ ਦੇ ਫੈਸਲੇ ਨੂੰ ਦੀਵਾਨੀ ਡਿਕਰੀ ਦੀ ਮਾਨਤਾ ਪ੍ਰਾਪਤ ਹੈ।

LEAVE A REPLY

Please enter your comment!
Please enter your name here