ਸੇਫ ਸਕੂਲ ਵਾਹਨ ਪਾਲਿਸੀ ਤਹਿਤ ਟਾਸਕ ਫੋਰਸ ਨੇ ਕੀਤੀ ਸਕੂਲ ਬੱਸਾਂ ਦੀ ਚੈਕਿੰਗ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਰਾਸਟਰੀ ਕਮਿਸ਼ਨ ਫਾਰ ਪ੍ਰੋਟੈਕਸ਼ਨ ਆਫ ਚਾਈਲਡ ਰਾਈਟਸ ਅਤੇ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਜਾਰੀ ਹਦਾਇਤਾਂ ਅਨੁਸਾਰ ਸੇਫ ਸਕੂਲ ਵਾਹਨ ਪਾਲਿਸੀ ਅਧੀਨ ਜ਼ਿਲਾ ਪੱਧਰ ‘ਤੇ ਟਾਸਕ ਫੋਰਸ ਦਾ ਗਠਨ ਕੀਤਾ ਗਿਆ ਹੈ। ਇਸ ਸੰਵੇਦਨਸ਼ੀਲ ਅਤੇ ਗੰਭੀਰ ਮੁੱਦੇ ਨੂੰ ਧਿਆਨ ਵਿੱਚ ਰੱਖਦੇ ਹੋਏ ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਜ਼ਿਲਾ ਪੱਧਰੀ ਟਾਸਕ ਫੋਰਸ ਵਲੋਂ ਅਗਸਤ ਮਹੀਨੇ ਦੌਰਾਨ ਸੈਂਟ ਸੋਲਜ਼ਰ ਡਿਵਾਈਨ ਪਬਲਿਕ ਸਕੂਲ ਊਨਾ ਰੋਡ, ਕਿਡਜ਼ ਪਬਲਿਕ ਸਕੂਲ, ਲਿਟਲ ਫਲਾਵਰ ਮਾਡਲ ਸਕੂਲ, ਬਾਬਾ ਮੰਝ ਕਾਨਵੈਂਟ ਸਕੂਲ ਭੂੰਗਾ ਅਤੇ ਸੇਂਟ ਜੋਸਫ ਕਾਨਵੈਂਟ ਸਕੂਲ ਮੁਕੇਰੀਆਂ ਵਿੱਚ ਜਾ ਕੇ ਬੱਸਾਂ ਦੀ ਚੈਕਿੰਗ ਕੀਤੀ ਗਈ।

Advertisements

ਜਾਣਕਾਰੀ ਦਿੰਦਿਆਂ ਜ਼ਿਲਾ ਬਾਲ ਸੁਰੱਖਿਆ ਅਫ਼ਸਰ ਹਰਪ੍ਰੀਤ ਕੌਰ ਨੇ ਦੱਸਿਆ ਕਿ ਇਸ ਦੌਰਾਨ ਸਕੂਲੀ ਬੱਚਿਆਂ ਦੀ ਸੇਫਟੀ ਸਬੰਧੀ ਵੱਖ-ਵੱਖ ਪਹਿਲੂਆਂ ਜਿਵੇਂ ਅੱਗ ਬੁਝਾਊ ਯੰਤਰ, ਫਸਟ ਏਡ ਬਾਕਸ, ਐਮਰਜੈਂਸੀ ਖਿੜਕੀਆਂ, ਸਕੂਲ ਬੈਗ ਰੱਖਣ ਲਈ ਸਹੀ ਪ੍ਰਬੰਧ, ਪਰਮਿੰਟ, ਬੱਚਿਆਂ ਦੇ ਬੈਠਣ ਲਈ ਸਹੀ ਸੀਟਾਂ ਦਾ ਪ੍ਰਬੰਧ ਆਦਿ ਦੀ ਜਾਂਚ ਕੀਤੀ ਗਈ। ਉਹਨਾਂ ਦੱਸਿਆ ਕਿ ਚੈਕਿੰਗ ਦੌਰਾਨ ਬੱਸਾਂ ਵਿੱਚ ਖਾਮੀਆਂ ਪਾਈਆਂ ਗਈਆਂ ਉਹਨਾਂ ਬੱਸਾਂ ਦੇ ਚਲਾਨ ਕੱਟੇ ਗਏ। ਇਸ ਟੀਮ ਵਿੱਚ ਟਰੈਫਿਕ ਪੁਲਿਸ, ਸਿੱਖਿਆ ਵਿਭਾਗ, ਰਿਜਨਲ ਟਰਾਂਸਪੋਰਟ ਦਫ਼ਤਰ ਅਤੇ ਜ਼ਿਲਾ ਬਾਲ ਸੁਰੱਖਿਆ ਦਫ਼ਤਰ ਦੇ ਨੁਮਾਇੰਦੇ ਸ਼ਾਮਲ ਹੋਏ। ਚੈਕਿੰਗ ਦੌਰਾਨ ਸਮੂਹ ਸਕੂਲ ਮੁਖੀਆਂ ਨੂੰ ਸਖ਼ਤ ਹਦਾਇਤ ਕੀਤੀ ਗਈ ਕਿ ਸਕੂਲੀ ਬੱਚਿਆਂ ਲਈ ਚਲਾਏ ਜਾ ਰਹੇ ਵਾਹਨਾਂ ਸਬੰਧੀ ਹਦਾਇਤਾਂ ਨੂੰ ਸਖ਼ਤੀ ਨਾਲ ਲਾਗੂ ਕੀਤਾ ਜਾਵੇ।

LEAVE A REPLY

Please enter your comment!
Please enter your name here