ਕੌਮੀ ਲੋਕ ਅਦਾਲਤ ਦੌਰਾਨ 2369 ਕੇਸਾਂ ਦੀ ਹੋਈ ਸੁਣਵਾਈ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਹੁਸ਼ਿਆਰਪੁਰ ਵਲੋਂ ਪੰਜਾਬ ਸਟੇਟ ਕਾਨੂੰਨੀ ਸੇਵਾਵਾਂ ਅਥਾਰਟੀ ਮੁਹਾਲੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅੱਜ  ਜ਼ਿਲੇ ਵਿੱਚ ਸਾਲ 2019 ਦੀ ਤੀਸਰੀ ਕੌਮੀ ਲੋਕ ਅਦਾਲਤ ਲਗਾਈ ਗਈ। ਇਸ ਲੋਕ ਅਦਾਲਤ ਵਿੱਚ ਕਰੀਮੀਨਲ ਕੰਪਾਊਂਡਏਬਲ ਓਫੈਂਸ, ਐਨ.ਆਈ. ਐਕਟ ਕੇਸ ਅੰਡਰ ਸੈਕਸ਼ਨ 138 (ਪੈਂਡਿੰਗ ਅਤੇ ਪ੍ਰੀ ਲਿਟੀਗੇਸ਼ਨ ਬੈਂਕ ਰਿਕਵਰੀ ਕੇਸ ਅਤੇ ਲੇਬਰ ਡਿਸਪਿਊਟ ਕੇਸ), ਐਮ.ਏ.ਸੀ.ਟੀ. ਕੇਸ, ਬਿਜਲੀ ਅਤੇ ਪਾਣੀ ਬਿੱਲਾਂ ਸਬੰਧੀ (ਐਕਸਕਲੂਡਿੰਗ ਨੋਨ ਕੰਪਾਊਂਡਏਬਲ) ਮੈਟਰੀਮੋਨੀਅਲ ਡਿਸਪਿਊਟਸ ਅਤੇ ਹੋਰ ਸਿਵਲ ਡਿਸਪਿਊਟਸ ਕੇਸ ਰੱਖੇ ਗਏ।

Advertisements

ਇਹ ਲੋਕ ਅਦਾਲਤ ਮਾਨਯੋਗ ਚੇਅਰਪਰਸਨ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਜ਼ਿਲਾ ਅਤੇ ਸੈਸ਼ਨ ਜੱਜ ਅਮਰਜੋਤ ਭੱਟੀ ਦੀ ਯੋਗ ਅਗਵਾਈ ਹੇਠ ਲਗਾਈ ਗਈ। ਇਸ ਲੋਕ ਅਦਾਲਤ ਵਿੱਚ ਹੁਸ਼ਿਆਰਪੁਰ ਵਿਖੇ 11 ਬੈਂਚ ਅਤੇ ਸਬ-ਡਵੀਜ਼ਨ ਗੜਸ਼ੰਕਰ ਵਿਖੇ 2, ਦਸੂਹਾ ਵਿਖੇ 4 ਅਤੇ ਮੁਕੇਰੀਆਂ ਵਿਖੇ 1 ਬੈਂਚ ਦਾ ਗਠਨ ਕੀਤਾ ਗਿਆ। ਜ਼ਿਲਾ ਹੁਸ਼ਿਆਰਪੁਰ ਦੀ ਲੋਕ ਅਦਾਲਤ ਵਿੱਚ 2369 ਕੇਸਾਂ ਦੀ ਸੁਣਵਾਈ ਹੋਈ ਅਤੇ 656 ਕੇਸਾਂ ਦਾ ਮੌਕੇ ‘ਤੇ ਨਿਪਟਾਰਾ ਕੀਤਾ ਗਿਆ ਅਤੇ ਕੁੱਲ 12,91,53,378 ਰੁਪਏ ਦੇ ਅਵਾਰਡ ਪਾਸ ਕੀਤੇ ਗਏ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸੀ.ਜੇ.ਐਮ-ਕਮ-ਸਕੱਤਰ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਸੁਚੇਤਾ ਅਸ਼ੀਸ਼ ਦੇਵ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਕੇਸ ਲੋਕ ਅਦਾਲਤਾਂ ਵਿੱਚ ਲਗਾਉਣ। ਇਸ ਨਾਲ ਸਮੇਂ ਅਤੇ ਧਨ ਦੀ ਬੱਚਤ ਹੁੰਦੀ ਹੈ। ਉਹਨਾਂ ਦੱਸਿਆ ਕਿ ਇਨਾਂ ਲੋਕ ਅਦਾਲਤਾਂ ਦੇ ਫੈਸਲੇ ਨੂੰ ਦੀਵਾਨੀ ਡਿਕਰੀ ਦੀ ਮਾਨਤਾ ਪ੍ਰਾਪਤ ਹੈ, ਜਿਸ ਦੇ ਫੈਸਲੇ ਖਿਲਾਫ਼ ਕੋਈ ਅਪੀਲ ਵੀ ਨਹੀਂ ਹੁੰਦੀ। ਉਹਨਾਂ ਕਿਹਾ ਕਿ ਲੋਕ ਵੱਧ ਤੋਂ ਵੱਧ ਕੇਸਾਂ ਦਾ ਨਿਪਟਾਰਾ ਇਨਾਂ ਲੋਕ ਅਦਾਲਤਾਂ ਰਾਹੀਂ ਕਰਵਾ ਕੇ ਲਾਭ ਪ੍ਰਾਪਤ ਕਰਨ।

LEAVE A REPLY

Please enter your comment!
Please enter your name here