ਸੁਖਬੀਰ ਸਿੰਘ ਬਾਦਲ ਤੇ ਹੋਰਨਾਂ ਨੇਤਾਵਾਂ ਨੂੰ ਤਲਬ ਕਰਨ ਲਈ ਬਹਿਸ 9 ਅਕਤੂਬਰ ਨੂੰ

logo latest

ਹੁਸ਼ਿਆਰਪੁਰ (ਦ ਸਟੈਲਰ ਨਿਊਜ਼), ਰਿਪੋਰਟ- ਜਤਿੰਦਰ ਪ੍ਰਿੰਸ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਤੇ ਇੱਕ ਦਰਜਨ ਨੇਤਾਵਾਂ ਵਿਰੁੱਧ ਸੋਸ਼ਲਿਸਟ ਪਾਰਟੀ (ਇੰਡੀਆ) ਦੇ ਨੇਤਾਵਾਂ ਬਲਵੰਤ ਸਿੰਘ ਖੇੜਾ ਅਤੇ ਓਮ ਸਿੰਘ ਸਟਿਆਣਾ ਵੱਲੋਂ ਦੱਸ ਸਾਲ ਪਹਿਲਾਂ ਦਾਇਰ ਮੁਕੱਦਮੇ ਸਬੰਧੀ ਸੁਣਵਾਈ ਮਾਨਯੋਗ ਸਿਵਲ ਜੱਜ ਮੋਨਿਕਾ ਸ਼ਰਮਾ (ਐੱਸ.ਡੀ.) –ਕਮ-ਏ.ਸੀ.-ਜੇ.ਐਨ. ਦੀ ਅਦਾਲਤ ਵਿੱਚ ਸੁਣਵਾਈ ਹੋਈ। ਇਹਨਾਂ ਲੀਡਰਾਂ ਵਿਰੁੱਧ ਆਈ.ਪੀ.ਸੀ. ਦੀਆਂ ਵੱਖ ਵੱਖ ਧਾਰਾਵਾਂ ਧੋਖਾਧੜੀ, ਜਾਲਸਾਜ਼ੀ ਤੇ ਸਾਜ਼ਿਸ਼ ਕਰਨੇ ਦਾ ਮਾਮਲਾ ਚੱਲ ਰਿਹਾ ਹੈ ।

Advertisements

ਸ਼ਿਕਾਇਤਕਰਤਾ ਦੇ ਵਕੀਲ ਹਿਤੇਸ਼ ਪੁਰੀ ਨੇ ਦੱਸਿਆ ਕਿ ਅਦਾਲਤ ਵਿੱਚ ਭਾਰਤ ਦੇ ਚੋਣ ਕਮਿਸ਼ਨ, ਗੁਰਦੁਆਰਾ ਚੋਣ ਕਮਿਸ਼ਨ ਚੰਡੀਗੜ, ਅਕਾਲੀ ਦਲ ਦੇ ਸਕੱਤਰ ਸ. ਚਰਨਜੀਤ ਸਿੰਘ ਬਰਾੜ, ਸਾਬਕਾ ਸਕੱਤਰ ਮਨਜੀਤ ਸਿੰਘ ਤਰਨਤਾਰਨੀ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ਼੍ਰੀ ਅੰਮ੍ਰਿਤਸਰ, ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਡਾਇਰੈਕਟੋਰੇਟ ਗੁਰਦੁਆਰਾ ਚੋਣਾਂ ਦਿੱਲੀ ਸਰਕਾਰ ਦੇ ਅਧਿਕਾਰੀ ਰਿਕਾਰਡ ਪੇਸ਼ ਕਰਕੇ ਬਿਆਨ ਦਰਜ਼ ਕਰਵਾ ਚੁੱਕੇ ਹਨ। ਉਹਨਾਂ ਦੱਸਿਆ ਕਿ 9 ਅਕਤੂਬਰ ਨੂੰ ਉੱਘੇ ਵਕੀਲ  ਬੀ.ਐੱਸ ਰਿਆੜ ਬਹਿਸ ਕਰਨਗੇ ਅਤੇ ਕਥਿਤ ਦੋਸ਼ੀਆਂ ਨੂੰ ਤਲਬ ਕਰਨ ਲਈ ਬੇਨਤੀ ਕਰਨਗੇ।

LEAVE A REPLY

Please enter your comment!
Please enter your name here