ਬੱਸੀ ਕਲਾਂ ਸਕੂਲ ਵਿਖੇ ਹਿੰਦੀ ਦਿਵਸ ਮਨਾਇਆ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼), ਰਿਪੋਰਟ- ਗੁਰਜੀਤ ਸੋਨੂੰ। ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੱਸੀ ਕਲਾਂ ਵਿਖੇ ਪ੍ਰਿੰਸੀਪਲ ਜਤਿੰਦਰ ਸਿੰਘ ਦੀ ਦੇਖਰੇਖ ਵਿੱਚ ਹਿੰਦੀ ਦਿਵਸ ਮਨਾਇਆ ਗਿਆ। ਪ੍ਰਿੰਸੀਪਲ ਜਤਿੰਦਰ ਸਿੰਘ ਨੇ ਇਸ ਮੌਕੇ ਕਿਹਾ ਕਿ ਸਾਰੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਕਿਹਾ ਕਿ ਹਿੰਦੀ ਸਾਡੀ ਰਾਸ਼ਟਰ ਭਾਸ਼ਾ ਹੈ ਅਤੇ ਸਾਨੂੰ ਇਸਦਾ ਸਤਿਕਾਰ ਕਰਨਾ ਚਾਹੀਦਾ ਹੈ। ਪੰਜਾਬ ਰਾਜ ‘ਚ ਵੀ ਮਾਂ ਬੋਲੀ ਪੰਜਾਬੀ ਤੋਂ ਬਾਅਦ ਦੂਜਾ ਦਰਜਾ ਹਿੰਦੀ ਭਾਸ਼ਾ ਨੂੰ ਦਿੱਤਾ ਜਾਂਦਾ ਹੈ।

Advertisements

ਇਸ ਮੌਕੇ ਬੱਚਿਆਂ ਦਾ ਕਵਿਤਾ ਉਚਾਰਨ ਪ੍ਰਤੀਯੋਗਿਤਾ ਵੀ ਕਰਵਾਈ ਗਈ ਅਤੇ ਵਿਦਿਆਰਥੀਆਂ ਨੂੰ ਇਨਾਮ ਵੀ ਦਿੱਤੇ ਗਏ। ਇਸ ਮੌਕੇ ਸਕੂਲ ਸਟਾਫ ਦੇ ਮੈਂਬਰ ਰਵਿੰਦਰ ਸਿੰਘ, ਬਲਕਾਰ ਸਿੰਘ, ਪਰਮਿੰਦਰ ਸਿੰਘ, ਕੰਪਿਊਟਰ ਅਧਿਆਪਕ ਸਰਬਜੀਤ ਸਿੰਘ, ਮੈਡਮ ਸੀਮਾ ਅਤੇ ਮੈਡਮ ਨਵਿਤਾ ਵੀ ਮੌਜੂਦ ਸੀ।

LEAVE A REPLY

Please enter your comment!
Please enter your name here