19 ਅਕਤੂਬਰ ਨੂੰ ਰੋਸ਼ਨ ਗ੍ਰਾਊਂਡ ਵਿਖੇ ਕਰਵਾਇਆ ਜਾਵੇਗਾ 29ਵਾਂ ਮਹਾਨ ਕੀਰਤਨ ਦਰਬਾਰ: ਅਜਵਿੰਦਰ ਸਿੰਘ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼), ਗੁਰਜੀਤ ਸੋਨੂੰ।  ਧੰਨ-ਧੰਨ ਸਾਹਿਬ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੰਤ ਅਨੂਪ ਸਿੰਘ ਜੀ ਊਨਾਂ ਸਾਹਿਬ ਅਤੇ ਸਿੱਖ ਵੈਲਫੇਅਰ ਸੁਸਾਇਟੀ ਹਸ਼ਿਆਰਪੁਰ ਵੱਲੋਂ 29ਵਾਂ ਮਹਾਨ ਕੀਰਤਨ ਦਰਬਾਰ ਜੋ ਕਿ 19 ਅਕਤੂਬਰ ਦਿਨ ਸ਼ਨੀਵਾਰ ਨੂੰ ਰੋਸ਼ਨ ਗ੍ਰਾਊਂਡ ਹਸ਼ਿਆਰਪੁਰ ਵਿਖੇ ਕਰਵਾਇਆ ਜਾ ਰਿਹਾ ਹੈ ਦੀਆਂ ਤਿਆਰੀਆਂ ਬਾਰੇ ਮੀਟਿੰਗ ਕੀਤੀ ਗਈ ਜਿਸ ਵਿੱਚ ਤਖ਼ਤ ਸ਼੍ਰੀ ਕੇਸਗੜ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਜੀ ਉਚੇਚੇ ਤੌਰ ਤੇ ਸ਼ਾਮਲ ਹੋਏ। ਸੁਸਾਇਟੀ ਵੱਲੋਂ ਪ੍ਰਧਾਨ ਅਜਵਿੰਦਰ ਸਿੰਘ ਨੇ ਜਥੇਦਾਰ ਸਾਹਿਬ ਨੂੰ ਕੀਰਤਨ ਦਰਬਾਰ ਦੀਆਂ ਤਿਆਰੀਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ।

Advertisements

ਉਹਨਾਂ ਇਹ ਵੀ ਦੱਸਿਆ ਕਿ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਨ ਲਈ ਸੁਸਾਇਟੀ ਵੱਲੋਂ ਪਿੰਡ-ਪਿੰਡ ਜਾ ਕੇ ਗੁਰਦੁਆਰਿਆਂ ਵਿੱਚ ਹੁਣ ਤੱਕ ਤਕਰੀਬਨ 45 ਦੇ ਕਰੀਬ ਗੁਰਮੀਤ ਸਮਾਗਮ ਕਰਵਾਏ ਜਾ ਚੁੱਕੇ ਹਨ ਜੋ ਕਿ ਅਕਤੂਬਰ ਦੇ ਦੂਸਰੇ ਹਫਤੇ ਤੱਕ ਜਾਰੀ ਰਹਿਣਗੇ। ਇਸ ਦੇ ਨਾਲ ਹੀ ਸਕੂਲਾਂ ਵਿੱਚ ਜਾ ਕੇ ਵਿਦਿਆਰਥੀਆਂ ਨੂੰ ਧੰਨ ਧੰਨ ਸਾਹਿਬ ਸ਼੍ਰੀ ਗੁਰੂ ਨਾਨਕ ਦੇਵ ਜੀ ਦੀ ਜੀਵਨੀ ਬਾਰੇ ਜਾਣੂ ਕਰਵਾਉਣ ਲਈ ਸੁਸਾਇਟੀ ਵਲੋਂ ਸੈਮੀਨਾਰ ਕਰਵਾਏ ਜਾ ਰਹੇ ਹਨ ਇਸ ਸੈਮੀਨਾਰ ਵਿੱਚ ਗੁਰੂ ਜੀ ਬਾਰੇ ਇਕ ਵੀਡੀਓ ਫਿਲਮ ਵੀ ਦਿਖਾਈ ਜਾ ਰਹੀ ਹੈ। ਇਸ ਤੋਂ ਇਲਾਵਾ ਪ੍ਰਧਾਨ ਸਾਹਿਬ ਨੇ ਜਥੇਦਾਰ ਸਾਹਿਬ ਨੂੰ ਸਮਾਗਮ ਵਾਲੀ ਸਟੇਜ ਦੀ ਤਿਆਰੀ ਬਾਰੇ ਜਾਣਕਾਰੀ ਦਿੱਤੀ ਕਿ ਇਸ ਵਾਰ ਸਟੇਜ ਦੀ ਦਿਖ ਗੁਰਦੁਆਰਾ ਨਨਕਾਣਾ ਸਾਹਿਬ ਪਾਕਿਸਤਾਨ ਵਾਲੀ ਹੋਵੇਗੀ।

ਜਿਸ ਨਾਲ ਜਥੇਦਾਰ ਗਿਆਨੀ ਰਘਬੀਰ ਸਿੰਘ ਜੀ ਵੱਲੋਂ ਪ੍ਰਸੰਨਤਾ ਪ੍ਰਗਟਾਈ ਗਈ ਅਤੇ ਨਾਲ ਹੀ ਗਿਆਨੀ ਜੀ ਵੱਲੋਂ ਕੀਰਤਨ ਦਰਬਾਰ ਨੂੰ ਹੋਰ ਵੀ ਸੁਚੱਜੇ ਢੰਗ ਨਾਲ ਕਰਵਾਉਣ ਲਈ ਕਈ ਵਡਮੁੱਲੇ ਸੁਝਾਅ ਵੀ ਦਿੱਤੇ। ਜਿਸ ਦੀ ਸੁਸਾਇਟੀ ਦੇ ਪ੍ਰਧਾਨ ਨੇ ਸਾਰੇ ਮੈਂਬਰਾਂ ਵੱਲੋਂ ਸਹਿਮਤੀ ਪ੍ਰਗਟਾਈ ਗਈ। ਇਸ ਮੌਕੇ ਅਵਤਾਰ ਸਿੰਘ ਜੌਹਲ,  ਜਸਪਾਲ ਸਿੰਘ, ਸਵਰਨ ਸਿੰਘ ਵੇਰਕਾ, ਓਂਕਾਰ ਸਿੰਘ, ਕਮਲਜੀਤ ਸਿੰਘ ਭੂਪਾ ਅਤੇ ਕੁਲਵਿੰਦਰ ਸਿੰਘ ਬੌਬੀ ਹਾਜ਼ਿਰ ਸਨ।

LEAVE A REPLY

Please enter your comment!
Please enter your name here