ਮਹਾਨ ਕੀਰਤਨ ਦਰਬਾਰ ਸੰਬੰਧੀ ਸਕੂਲੀ ਬੱਚਿਆਂ ਨੂੰ ਜਾਣੂ ਕਰਵਾਉਣ ਲਈ ਸਮਾਗਮ ਆਯੋਜਿਤ

ਹੁਸ਼ਿਆਰਪੁਰ(ਦ ਸਟੈਲਰ ਨਿਊਜ਼)। ਧੰਨ ਧੰਨ ਸਾਹਿਬ ਸ਼੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੰਤ ਅਨੂਪ ਸਿੰਘ  ਊਨਾਂ ਸਾਹਿਬ ਅਤੇ ਸਿੱਖ ਵੈਲਫੇਅਰ ਸੁਸਾਇਟੀ ਹਸ਼ਿਆਰਪੁਰ ਵੱਲੋਂ ਪ੍ਰਧਾਨ ਅਜਵਿੰਦਰ ਸਿੰਘ ਦੀ ਯੋਗ ਅਗਵਾਈ ਹੇਠ 19 ਅਕਤੂਬਰ ਨੂੰ ਰੋਸ਼ਨ ਗ੍ਰਾਊਂਡ ਹਸ਼ਿਆਰਪੁਰ ਵਿਖੇ ਕਰਵਾਏ ਜਾ ਰਹੇ 29ਵੇਂ ਮਹਾਨ ਕੀਰਤਨ ਦਰਬਾਰ ਸਬੰਧੀ ਸਕੂਲਾਂ ਵਿੱਚ ਜਾ ਕੇ ਬੱਚਿਆਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਮਿਸ਼ਨ ਬਾਰੇ ਜਾਣੂ ਕਰਵਾਉਣ ਲਈ ਸਮਾਗਮ ਕਰਵਾਏ ਜਾ ਰਹੇ ਹਨ। ਇਸੇ ਲੜੀ ਤਹਿਤ ਸਰਕਾਰੀ ਸੀਨਿਅਰ ਸੈਕੇਂਡਰੀ ਸਕੂਲ ਢੱਡੇ ਫਤਹਿ ਸਿੰਘ ਵਿੱਚ ਸੈਮੀਨਾਰ ਦਾ ਆਯੋਜਨ ਕੀਤਾ ਗਿਆ।

Advertisements

ਇਸ ਦੋਰਾਨ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਇਤਿਹਾਸ ਬਾਰੇ ਇਕ ਵੀਡੀਓ ਫਿਲਮ ਦਿਖਾਈ ਗਈ। ਇਸ ਮੌਕੇ ਸੁਸਾਇਟੀ ਦੇ ਪ੍ਰਧਾਨ ਅਜਵਿੰਦਰ ਸਿੰਘ ਦੁਆਰਾ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਤੇ ਚਲਣ ਬਾਰੇ, ਮਨ ਲਾ ਕੇ ਪੜਾਈ ਕਰਨ ਬਾਰੇ, ਦੁਨੀਆਵੀ ਨਸ਼ਿਆਂ ਤੋਂ ਦੂਰ ਰਹਿਣ, ਵਾਤਾਵਰਨ ਨੂੰ ਸ਼ੁੱਧ ਰੱਖਣ ਲਈ ਆਪਣੇ ਆਲੇ ਦੁਆਲੇ ਦੇ ਏਰੀਏ ਵਿੱਚ ਪੌਦੇ ਲਗਾਉਣ ਅਤੇ ਪਾਣੀ ਨੂੰ ਬਚਾਉਣ ਲਈ ਪ੍ਰੇਰਿਆ।

ਬਾਅਦ ਵਿੱਚ ਪ੍ਰਧਾਨ ਅਜਵਿੰਦਰ ਸਿੰਘ, ਸਵਰਨ ਸਿੰਘ ਵੇਰਕਾ, ਕੁਲਵਿੰਦਰ ਸਿੰਘ ਸਤੌਰ ਅਤੇ ਮਨਜਿੰਦਰ ਸਿੰਘ ਵਲੋਂ ਸਕੂਲ ਮੈਨੇਜਮੈਂਟ, ਪ੍ਰਿੰਸੀਪਲ ਸਲਿੰਦਰ ਸਿੰਘ, ਅਧਿਆਪਕ ਸਹਿਬਾਨ ਅਤੇ ਵਿਦਿਆਰਥੀਆਂ ਦਾ ਕੀਮਤੀ ਸਮਾਂ ਦੇਣ ਤੇ ਧੰਨਵਾਦ ਕੀਤਾ ਗਿਆ। ਇਸ ਮੌਕੇ ਤੇ ਸੁਸਾਇਟੀ ਦੇ ਮੈਂਬਰਾਂ ਨੇ ਕੀਰਤਨ ਦਰਬਾਰ ਵਿੱਚ ਹਾਜ਼ਰ ਹੋਣ ਲਈ ਸੱਦਾ ਪੱਤਰ ਦਿੱਤਾ। ਇਸ ਮੌਕੇ ਧਾਰਮਿਕ ਲਿਟਰੇਚਰ ਵੀ ਵੰਡਿਆਂ ਗਿਆ। ਅਖੀਰ ਵਿੱਚ ਪ੍ਰਿਸੀਪਲ ਅਤੇ ਦੂਸਰੇ ਅਧਿਆਪਕਾਂ ਨੇ ਸੁਸਾਇਟੀ ਵਲੋਂ ਕੀਤੇ ਜਾ ਰਹੇ ਕੰਮਾਂ ਦੀ ਸ਼ਲਾਘਾ ਕਰਦਿਆਂ ਸਿੱਖ ਵੈਲਫੇਅਰ ਸੁਸਾਇਟੀ ਹਸ਼ਿਆਰਪੁਰ ਦਾ ਧੰਨਵਾਦ ਕੀਤਾ। ਇਸ ਮੌਕੇ ਵਾਈਸ ਪ੍ਰਿੰਸੀਪਲ ਵੇਦਨਾ ਵਿਰਲੀ, ਪ੍ਰਵੀਨ ਕੁਮਾਰ, ਮਲਕੀਤ ਸਿੰਘ, ਜਸਪ੍ਰੀਤ ਸਿੰਘ, ਲਖਜੀਤ ਸਿੰਘ, ਦਲਵੀਰ ਸਿੰਘ, ਰਵਿੰਦਰ ਕੌਰ, ਕੁਲਵਿੰਦਰ ਕੌਰ, ਹਰਿੰਦਰ ਪਾਲ ਕੌਰ, ਰੇਨੂੰ ਬਾਲਾ, ਲਵਕੇਸ਼ ਕੁਮਾਰ, ਅਮਨਪ੍ਰੀਤ ਸਿੰਘ, ਲਖਬੀਰ ਸਿੰਘ ਅਤੇ ਹੋਰ ਸਟਾਫ ਹਾਜ਼ਰ ਸੀ।

LEAVE A REPLY

Please enter your comment!
Please enter your name here