ਪ੍ਰਾਪਰਟੀ ਟੈਕਸ ਬ੍ਰਾਂਚ 28 ਅਤੇ 29 ਸਤੰਬਰ ਨੂੰ ਛੁੱਟੀ ਵਾਲੇ ਦਿਨ ਵੀ ਖੁੱਲੀ ਰਹੇਗੀ: ਬਲਬੀਰ ਰਾਜ

ਹੁਸ਼ਿਆਰਪੁਰ(ਦ ਸਟੈਲਰ ਨਿਊਜ਼)। ਨਗਰ ਨਿਗਮ ਦੇ ਕਮਿਸ਼ਨਰ ਬਲਬੀਰ ਰਾਜ ਸਿੰਘ ਨੇ ਜਾਣਕਾਰੀ  ਦਿੰਦਿਆਂ ਦੱਸਿਆ ਕਿ ਸਾਲ 2019-20 ਦਾ ਪ੍ਰਾਪਰਟੀ ਟੈਕਸ 30 ਸਤੰਬਰ ਤੱਕ ਜਮਾਂ ਕਰਵਾਉਣ ਤੇ ਸ਼ਹਿਰ ਵਾਸੀਆਂ ਨੂੰ 10 ਪ੍ਰਤੀਸ਼ਤ ਦੀ ਛੋਟ ਦਿੱਤੀ ਜਾਵੇਗੀ। ਸ਼ਹਿਰ ਵਾਸੀ ਸਰਕਾਰ ਵੱਲੋਂ ਪ੍ਰਾਪਰਟੀ ਟੈਕਸ ਤੇ ਦਿੱਤੀ ਗਈ 10 ਪ੍ਰਤੀਸ਼ਤ ਛੋਟ ਦਾ ਵੱਧ ਤੋਂ ਵੱਧ ਲਾਭ ਉਠਾਉਣ।

Advertisements

ਉਹਨਾਂ ਹੋਰ ਦੱਸਿਆ ਕਿ ਪ੍ਰਾਪਰਟੀ ਟੈਕਸ ਬ੍ਰਾਂਚ ਮਿਤੀ 28 ਅਤੇ 29 ਸਤੰਬਰ ਦਿਨ ਸ਼ਨੀਵਾਰ ਅਤੇ ਐਤਵਾਰ ਛੁੱਟੀ ਵਾਲੇ ਦਿਨ ਵੀ ਖੁੱਲੀ ਰਹੇਗੀ। ਨਗਰ ਨਿਗਮ ਦੇ ਕਮਰਾ ਨੰ. 10 ਵਿੱਚ ਸਵੇਰੇ 9 ਵੱਜੇ ਤੋਂ ਬਾਅਦ ਦੁਪਹਿਰ 1:30 ਵਜੇ ਤੱਕ ਅਤੇ ਬਾਅਦ ਦੁਪਹਿਰ 2 ਤੋਂ 3 ਵਜੇ ਤੱਕ ਪ੍ਰਾਪਰਟੀ ਟੈਕਸ ਜਮਾਂ ਕਰਵਾਇਆ ਜਾ ਸਕੇਗਾ।

LEAVE A REPLY

Please enter your comment!
Please enter your name here