ਨਿਗਮ ਦੀ ਟੀਮ ਨੇ ਚੈਕਿੰਗ ਮੁਹਿੰਮ ਚਲਾ ਕੇ ਕਬਜੇ ਵਿੱਚ ਲਏ 1 ਕੁਇੰਟਲ ਪਾਬੰਦੀਸ਼ੁਦਾ ਲਿਫਾਫੇ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼),ਰਿਪੋਰਟ: ਜਤਿੰਦਰ ਪ੍ਰਿੰਸ। ਸ਼ਹਿਰ ਨੂੰ ਪਲਾਸਟਿਕ ਮੁਕਤ ਕਰਨ ਲਈ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਨਗਰ ਨਿਗਮ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਸ਼ਹਿਰ ਦੇ ਵੱਖ-ਵੱਖ ਬਜਾਰਾਂ ਦੀ ਚੈਕਿੰਗ ਕੀਤੀ ਅਤੇ 1 ਕੁਇੰਟਲ ਪਾਬੰਦੀਸ਼ੁਦਾ ਪਲਾਸਟਿਕ ਲਿਫਾਫੇ ਕਬਜ਼ੇ ਵਿੱਚ ਲਏ। ਨਗਰ ਨਿਗਮ ਦੇ ਕਮਿਸ਼ਨਰ ਬਲਬੀਰ ਰਾਜ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇੰਸਪੈਕਟਰ ਸੰਜੀਵ ਅਰੋੜਾ ਦੀ ਅਗੁਵਾਈ ਵਿੱਚ ਗਈ ਟੀਮ ਜਿਸ ਵਿਚ ਅਮਨਦੀਪ ਸੈਣੀ, ਰੋਹਿਤ ਗਿੱਲ, ਰਕੇਸ਼ ਕੁਮਾਰ, ਪ੍ਰਦੀਪ ਕੁਮਾਰ ਅਤੇ ਲੱਵਦੀਪ ਵੀ ਸ਼ਾਮਲ ਸਨ।

Advertisements

ਉਹਨਾਂ ਨੇ ਸ਼ਹਿਰ ਦੇ ਵੱਖ-ਵੱਖ ਬਜਾਰਾਂ ਸਬਜੀ ਮੰਡੀ, ਗਊਸ਼ਾਲਾ ਬਜਾਰ ਅਤੇ ਭੰਗੀ ਪੁੱਲ ਦਾ ਦੌਰਾ ਕੀਤਾ ਅਤੇ ਵੱਖ-ਵੱਖ ਦੁਕਾਨਾਂ ਤੋਂ ਲਗਭਗ 1 ਕੁਇੰਟਲ ਪਾਬੰਦੀਸ਼ੁਦਾ ਪਲਾਸਟਿਕ ਲਿਫਾਫੇ ਕਬਜ਼ੇ ਵਿੱਚ ਲਏੇ। ਉਹਨਾਂ ਦੁਕਾਨਦਾਰਾਂ ਨੂੰ ਹਦਾਇਤ ਕੀਤੀ ਕਿ ਉਹ ਪਾਬੰਦੀਸ਼ੁਦਾ ਪਲਾਸਟਿਕ ਲਿਫਾਫਿਆਂ ਦੀ ਵਰਤੋ ਨਾਂ ਕਰਨ। ਪਾਬੰਦੀਸ਼ੁਦਾ ਪਲਾਸਟਿਕ ਲਿਫਾਫਿਆਂ ਦੀ ਵਰਤੋ ਕਰਨ ਵਾਲੇ ਦੁਕਾਨਦਾਰਾਂ ਦੇ ਚਲਾਨ ਕੱਟ ਕੇ ਮੌਕੇ ਤੇ ਹੀ ਜੁਮਰਾਨੇ ਕੀਤੇ ਜਾਣਗੇ।

LEAVE A REPLY

Please enter your comment!
Please enter your name here