ਰੀਟੇਲ ਵਿੱਚ ਪਟਾਕੇ ਵੇਚਣ ਲਈ ਲਾਇਸੈਂਸ ਲੈਣ ਲਈ 10 ਅਕਤੂਬਰ ਤੱਕ ਜਮਾਂ ਕਰਵਾਈਆਂ ਜਾ ਸਕਦੀਆਂ ਨੇ ਦਰਖਾਸਤਾਂ: ਈਸ਼ਾ ਕਾਲੀਆ

ਹੁਸ਼ਿਆਰਪੁਰ(ਦ ਸਟੈਲਰ ਨਿਊਜ਼)। ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਨੇ ਦੱਸਿਆ ਕਿ ਡਾਇਰੈਕਟਰ-ਕਮ-ਸਪੈਸ਼ਲ ਸੈਕਟਰੀ, ਇੰਡਸਟਰੀਜ ਅਤੇ ਕਾਮਰਸ, ਪੰਜਾਬ ਸਰਕਾਰ ਵਲੋਂ ਪੱਤਰ ਰਾਹੀਂ ਕੀਤੇ ਗਏ ਹੁਕਮਾਂ ਦੇ ਸਨਮੁੱਖ ਇਸ ਸਾਲ ਵੀ ਦੀਵਾਲੀ ਦੇ ਤਿਉਹਾਰ ਦੌਰਾਨ ਰੀਟੇਲ ਵਿੱਚ ਪਟਾਕੇ ਵੇਚਣ ਸਬੰਧੀ ਲਾਇਸੈਂਸ ਲੈਣਾ ਜ਼ਰੂਰੀ ਹੋਵੇਗਾ, ਜੋ ਜ਼ਿਲਾ ਮੈਜਿਸਟਰੇਟ ਵਲੋਂ ਜਾਰੀ ਕੀਤੇ ਜਾਣਗੇ। ਉਹਨਾਂ ਦੱਸਿਆ ਕਿ ਇਹ ਲਾਇਸੈਂਸ ਪਿਛਲੇ ਸਾਲ ਦੀ ਤਰਾਂ ਡਰਾਅ ਪ੍ਰਕ੍ਰਿਆ ਰਾਹੀਂ ਜਾਰੀ ਕੀਤੇ ਜਾਣਗੇ।

Advertisements

– ਲਾਇਸੈਂਸ ਡਰਾਅ ਪ੍ਰਕ੍ਰਿਆ/ਲਾਟਰੀ ਸਿਸਟਮ ਨਾਲ 14 ਅਕਤੂਬਰ ਨੂੰ ਸਵੇਰੇ 11 ਵਜੇ ਅਲਾਟ ਕੀਤੇ ਜਾਣਗੇ

ਡਿਪਟੀ ਕਮਿਸ਼ਨਰ-ਕਮ-ਜ਼ਿਲਾ ਮੈਜਿਸਟਰੇਟ ਈਸ਼ਾ ਕਾਲੀਆ ਨੇ ਦੱਸਿਆ ਕਿ ਪਬਲਿਕ ਦੀ ਸਹੂਲਤ ਨੂੰ ਧਿਆਨ ਵਿੱਚ ਰੱਖਦੇ ਹੋਏ ਲਾਇਸੈਂਸ ਜਾਰੀ ਕਰਨ ਸਬੰਧੀ ਦਰਖਾਸਤਾਂ ਇਸ ਦਫ਼ਤਰ ਦੇ ਆਧਾਰ ‘ਤੇ ਸਬੰਧਤ ਉਪ ਮੰਡਲ ਮੈਜਿਸਟਰੇਟ ਦਫ਼ਤਰਾਂ ਵਿਖੇ ਪ੍ਰਾਪਤ ਕੀਤੀਆਂ ਜਾਣਗੀਆਂ। ਉਹਨਾਂ ਦੱਸਿਆ ਕਿ ਲਾਇਸੈਂਸ ਲੈਣ ਦੇ ਇਛੁੱਕ ਵਿਅਕਤੀ 10 ਅਕਤੂਬਰ ਸ਼ਾਮ 4 ਵਜੇ ਤੱਕ ਆਪਣੇ ਇਲਾਕੇ ਦੇ ਸਬੰਧਤ ਉਪ ਮੰਡਲ ਮੈਜਿਸਟਰੇਟ ਦਫ਼ਤਰ ਵਿਖੇ ਦਰਖਾਸਤ ਦੇ ਸਕਦੇ ਹਨ।

ਉਹਨਾਂ ਦੱਸਿਆ ਕਿ ਪ੍ਰਾਰਥੀ ਆਪਣੀ ਦਰਖਾਸਤ ਨਾਲ ਇੱਕ ਸਵੈ-ਘੋਸ਼ਣਾ ਪੱਤਰ, ਦੋ ਪਾਸਪੋਰਟ ਸਾਈਜ਼ ਫੋਟੋ ਅਤੇ ਰਿਹਾਇਸ਼ ਸਬੰਧੀ ਪਰੂਫ/ਆਧਾਰ ਕਾਰਡ ਦੀ ਕਾਪੀ ਲਗਾਉਣੀ ਯਕੀਨੀ ਬਣਾਉਣ। ਉਹਨਾਂ ਦੱਸਿਆ ਕਿ ਇਹ ਲਾਇਸੈਂਸ ਡਰਾਅ ਪ੍ਰਕ੍ਰਿਆ/ਲਾਟਰੀ ਸਿਸਟਮ ਨਾਲ 14 ਅਕਤੂਬਰ ਨੂੰ ਸਵੇਰੇ 11 ਵਜੇ ਜ਼ਿਲ•ਾ ਪ੍ਰਬੰਧਕੀ ਕੰਪਲੈਕਸ ਵਿਖੇ ਅਲਾਟ ਕੀਤੇ ਜਾਣਗੇ। ਉਹਨਾਂ ਦੱਸਿਆ ਕਿ ਇਹ ਲਾਇਸੈਂਸ ਕੇਵਲ ਪ੍ਰਸ਼ਾਸ਼ਨ ਵਲੋਂ ਨਿਰਧਾਰਤ ਕੀਤੀਆਂ ਗਈਆਂ ਥਾਵਾਂ ‘ਤੇ ਹੀ ਪਟਾਕੇ ਵੇਚਣ ਲਈ ਜਾਰੀ ਕੀਤੇ ਜਾਣਗੇ।

LEAVE A REPLY

Please enter your comment!
Please enter your name here