ਪੀਣ ਵਾਲੇ ਪਾਣੀ ਦੇ  ਟਿਊਬਵੈਲਾਂ ਨੂੰ ਚਲਾਉਣ ਦੇ ਸਮੇਂ ਵਿੱਚ ਕੀਤੀ ਤਬਦੀਲੀ: ਕਮਿਸ਼ਨਰ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼), ਰਿਪੋਰਟ- ਜਤਿੰਦਰ ਪ੍ਰਿੰਸ। ਨਗਰ ਨਿਗਮ ਦੇ ਕਮਿਸ਼ਨਰ ਬਲਬੀਰ ਰਾਜ ਸਿੰਘ ਜਾਣਕਾਰੀ ਦਿੰਦਿਆ ਦੱਸਿਆ ਕਿ ਨਗਰ ਨਿਗਮ ਵੱਲੋਂ ਪੀਣ ਵਾਲੇ ਪਾਣੀ ਦੇ ਟਿਊਬਵੈਲਾਂ ਨੂੰ ਚਲਾਉਣ ਦੇ ਸਮੇਂ ਵਿਚ ਤਬਦੀਲੀ ਕੀਤੀ ਗਈ ਹੈ। ਜਿਸ ਅਨੁਸਾਰ ਸਵੇਰੇ 05:00 ਵਜੇ ਤੋਂ ਸਵੇਰੇ 10:00 ਵਜੇ ਤੱਕ, ਦੁਪਹਿਰ 12:00 ਤੋਂ ਬਾਦ ਦੁਪਹਿਰ 2:00 ਵਜੇ ਤੱਕ ਅਤੇ ਸ਼ਾਮ 05:00 ਵਜੇ ਤੋਂ ਰਾਤ 9:00 ਵਜੇ ਤੱਕ ਪੀਣ ਵਾਲੇ ਪਾਣੀ ਦੀ ਸਪਲਾਈ ਕੀਤੀ ਜਾਵੇਗੀ।

Advertisements

ਉਹਨਾਂ ਕਿਹਾ ਕਿ ਪੀਣ ਵਾਲੇ ਪਾਣੀ ਦੀ ਸਪਲਾਈ ਸਬੰਧੀ ਕਿਸੇ ਨੂੰ ਵੀ ਕੋਈ ਸ਼ਿਕਾਇਤ ਹੋਵੇ ਤਾਂ ਉਹ ਨਗਰ ਨਿਗਮ ਦੇ ਦਫ਼ਤਰ ਵਿਖੇ ਸੰਪਰਕ ਕਰ ਸਕਦਾ ਹੈ। ਉਹਨਾਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਪੀਣ ਵਾਲੇ ਸਾਫ਼-ਸੁਥਰੇ ਪਾਣੀ ਦੀ ਵਰਤੋ ਸੰਯਮ ਨਾਲ ਕਰਨ। ਉਹਨਾਂ ਹੋਰ ਦੱਸਿਆ ਕਿ ਸ਼ਹਿਰ ਵਾਸੀਆਂ ਵੱਲੋਂ ਕੀਤੀ ਜਾ ਰਹੀ ਪੀਣ ਵਾਲੇ ਪਾਣੀ ਦੀ ਦੁਰ—ਵਰਤੋਂ ਰੋਕਣ ਲਈ ਨਗਰ ਨਿਗਮ ਵੱਲੋਂ ਵਿਸ਼ੇਸ਼ ਟੀਮਾਂ ਦਾ ਗਠਨ ਕੀਤਾ ਗਿਆ ਹੈ ਜੇ ਹਰ ਰੋਜ਼ ਸ਼ਹਿਰ ਵਿੱਚ ਚੈਕਿੰਗ ਕਰਣਗੇ ਅਤੇ ਪੀਣ ਵਾਲੇ ਪਾਣੀ ਦੀ ਦੁਰ-ਵਰਤੋਂ ਕਰਨ ਵਾਲੇ ਲੋਕਾਂ ਦੇ ਚਲਾਨ ਕੱਟ ਕੇ ਉਹਨਾਂ ਨੂੰ ਜੁਰਮਾਨਾ ਵੀ ਕੀਤਾ ਜਾਵੇਗਾ।

LEAVE A REPLY

Please enter your comment!
Please enter your name here