ਦਿਵਾਂਗਜ਼ਨ ਲਈ ਸਵੈ ਰੋਜ਼ਗਾਰ ਸ਼ੁਰੂ ਕਰਨ ਲਈ ਵਿਸ਼ੇਸ਼ ਇੰਟਰਵਿਊ 10 ਅਕਤੂਬਰ ਨੂੰ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਜ਼ਿਲਾ ਰੋਜ਼ਗਾਰ ਜਨਰੇਸ਼ਨ ਅਤੇ ਟ੍ਰੇਨਿੰਗ ਅਫ਼ਸਰ ਗੁਰਮੇਲ ਸਿੰਘ ਨੇ ਦੱਸਿਆ ਕਿ ਜ਼ਿਲਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ (ਆਈ.ਟੀ.ਆਈ., ਜਲੰਧਰ ਰੋਡ) ਵਿਖੇ ਦਿਵਾਂਗਜ਼ਨ ਲਈ 10 ਅਕਤੂਬਰ ਨੂੰ ਸਵੇਰੇ 11 ਵਜੇ ਸਵੈ-ਰੋਜ਼ਗਾਰ ਸ਼ੁਰੂ ਕਰਨ ਲਈ ਇੰਟਰਵਿਊ ਰੱਖੀ ਗਈ ਹੈ।

Advertisements

ਉਹਨਾਂ ਦੱਸਿਆ ਕਿ ਇੰਟਰਵਿਊ ਵਿਚ ਚੁਣੇ ਗਏ ਪ੍ਰਾਰਥੀਆਂ ਨੂੰ ਆਪਣਾ ਕੰਮ-ਧੰਦਾ ਸ਼ੁਰੂ ਕਰਨ ਲਈ ਘੱਟ ਵਿਆਜ਼ ਦੀ ਦਰ ਅਤੇ ਸਬਸਿਡੀ ‘ਤੇ ਕਰਜ਼ਾ ਮੁਹੱਈਆ ਕਰਵਾਇਆ ਜਾਵੇਗਾ।

 ਉਹਨਾਂ ਦੱਸਿਆ ਕਿ ਚੁਣੇ ਗਏ ਪ੍ਰਾਰਥੀਆਂ ਨੂੰ ਟ੍ਰੇਨਿੰਗ ਵੀ ਮੁਫ਼ਤ ਦਿੱਤੀ ਜਾਵੇਗੀ। ਇਸ ਦੇ ਨਾਲ ਹੀ ਇੰਟਰਵਿਊ ਵਿਚ ਚੁਣੇ ਹੋਏ ਪ੍ਰਾਰਥੀਆਂ ਨੂੰ ਜੇਕਰ ਆਪਣਾ ਕੰਮ ਧੰਦਾ ਸ਼ੁਰੂ ਕਰਨ ਲਈ ਜਗਾ ਦੀ ਲੋੜ ਹੈ, ਤਾਂ ਉਸਨੂੰ ਜ਼ਿਲਾ ਪ੍ਰਬੰਧਕੀ ਕੰਪਲੈਕਸ ਹੁਸ਼ਿਆਰਪੁਰ ਵਿਚ ਜਗਾ ਵੀ ਮੁਹੱਈਆ ਕਰਵਾਈ ਜਾਵੇਗੀ।

LEAVE A REPLY

Please enter your comment!
Please enter your name here