550ਵੇਂ ਪ੍ਰਕਾਸ਼ ਪਰਬ ਸਬੰਧੀ ਮਹਾਨ ਗੁਰਮਤਿ ਸਮਾਗਮ 11 ਅਕਤੂਬਰ ਨੂੰ

ਮਾਹਿਲਪੁਰ(ਦ ਸਟੈਲਰ ਨਿਊਜ਼)।  ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਮਹਾਰਾਜ ਜੀ ਦੇ 550 ਵੇ ਪ੍ਰਕਾਸ਼ ਉਤਸਵ ਨੂੰ ਮੁੱਖ ਰਖਦਿਆ ਗੁ.ਬਾਬਾ ਅੱਗੜ ਸਿੰਘ ਜੀ ਪਿੰਡ ਟੂਟੋਮਜ਼ਾਰਾ ਵਿਖੇ ਮਹਾਨ ਗੁਰਮਤਿ ਸਮਾਗਮ 11 ਅਕਤੂਬਰ ਨੂੰ ਸੰਤ ਬਾਬਾ ਨਿਹਾਲ ਸਿੰਘ ਦੀ ਯੋਗ ਅਗਵਾਈ ਹੇਠ ਵੱਖ-ਵੱਖ ਧਾਰਮਿਕ ਅਸਥਾਨਾਂ ਦੀਆ ਪ੍ਰਬੰਧਕ ਕਮੇਟੀਆਂ, ਗ੍ਰਾਮ ਪੰਚਾਇਤ ਅਤੇ ਸਮੂੰਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ ਹੈ।

Advertisements

ਇਸ਼ ਸਬੰਧੀ ਜਾਣਕਾਰੀ ਦਿੰਦਿਆਂ ਗੁ. ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਨਾਗਰ ਸਿੰਘ ਨੇ ਦੱਸਿਆਂ ਕਿ ਇਸ ਮੌਕੇ ਸ਼ਭ ਤੋ ਪਹਿਲਾਂ ਆਖੰਡ ਪਾਠ ਦੇ ਭੋਗ ਪਾਏ ਜਾਣਗੇ, ਉੁਪਰੰਤ ਸਿੰਘ ਸਾਹਿਬ ਗਿਆਨੀ ਰਘੁਵੀਰ ਸਿੰਘ ਜਥੇਦਾਰ ਤਖਤ ਸ੍ਰੀ ਕੇਸਗੜ ਸਾਹਿਬ, ਭਾਈ ਜਗਤਾਰ ਸਿੰਘ ਹਜੂਰੀ ਰਾਗੀ ਸ਼੍ਰੀ ਦਰਬਾਰ ਸਾਹਿਬ, ਭਾਈ ਗੁਰਦੇਵ ਸਿੰਘ, ਭਾਈ ਗਗਨਦੀਪ ਸਿੰਘ ਗੰਗਾਨਗਰ ਵਾਲੇ, ਭਾਈ ਹਰਜੋਤ ਸਿੰਘ, ਭਾਈ ਹਰਭਜਨ ਸਿੰਘ ਸੋਤਲੇ ਵਾਲੇ, ਭਾਈ ਜੋਗਾ ਸਿੰਘ ਰਾਮੂੰ ਥਿਆੜਾ ਦੇ ਕੀਰਤਨੀ ਜਥੇ ਸੰਗਤਾਂ ਨੂੰ ਸ਼੍ਰੀ ਗੁਰੂ ਨਾਨਕ ਦੇਵ ਮਹਾਰਾਜ ਜੀ ਦੀਆਂ ਕਲਿਆਣਕਾਰੀ ਸਿੱਖਿਆਵਾਂ ਤੋ ਜਾਣੂ ਕਰਵਾਉਣਗੇ।

ਇਸ ਮੌਕੇ ਅੰਮ੍ਰਿਤ ਸੰਚਾਰ ਵੀ ਹੋਵੇਗਾ। ਉਨਾਂ ਦੱਸਿਆਂ ਕਿ ਇਸ ਸਮਾਗਮ ਵਿੱਚ ਸਾਮਿਲ ਹੋ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰਨ ਲਈ ਇਲਾਕਾ ਨਿਵਾਸੀ ਸੰਗਤਾਂ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਇਸ ਮੌਕੇ ਜਥੇਦਾਰ ਸ਼ੁੱਖਾ ਸਿੰਘ, ਗਿਆਨੀ ਸੁਖਵੰਤ ਸਿੰਘ, ਬਾਬਾ ਗੁਰਪਾਲ ਸਿੰਘ, ਭਾਈ ਇੰਦਰਜੀਤ ਸਿੰਘ, ਬਲਜਿੰਦਰ ਸਿੰਘ, ਬਾਬਾ ਗੁਰਪ੍ਰੀਤ ਸਿੰਘ ਘੋੜਿਆਂ ਵਾਲੇ, ਪਰਮਜੀਤ ਸਿੰਘ, ਬਾਬਾ ਨਿਸ਼ਾਨ ਸਿੰਘ, ਬੀਬੀ ਗੁਰਦੇਵ ਕੌਰ, ਬੀਬੀ ਕਮਲਜੀਤ ਕੌਰ, ਅਮਨਦੀਪ ਕੌਰ, ਰਣਜੀਤ ਕੌਰ ਸਮੇਤ ਸਿੱਖ ਸੰਗਤਾਂ ਹਾਜ਼ਰ ਸਨ।

LEAVE A REPLY

Please enter your comment!
Please enter your name here