ਤਹਿਬਜਾਰੀ ਟੀਮ ਨੇ ਦੁਕਾਨਦਾਰਾਂ ਨੂੰ ਨਿਗਮ ਦੀ ਥਾਂ ਤੇ ਸਮਾਨ ਨਾ ਲਗਾਉਣ ਦੀ ਕੀਤੀ ਹਦਾਇਤ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਨਗਰ ਨਿਗਮ ਦੇ ਕਮਿਸ਼ਨਰ ਬਲਬੀਰ ਰਾਜ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼ਹਿਰ ਵਿੱਚ ਦੁਕਾਨਦਾਰਾਂ ਵੱਲੋਂ ਆਪਣੀਆਂ ਦੁਕਾਨਾਂ ਦੇ ਬਾਹਰ ਲਗਾਏ ਗਏ ਸਮਾਨ ਨੂੰ ਨਗਰ ਨਿਗਮ ਦੀ ਟੀਮ ਵੱਲੋਂ ਕਬਜੇ ਵਿੱਚ ਲੈਣ ਲਈ ਮੁਹਿੰਮ ਚਲਾਈ ਗਈ ਹੈ।

Advertisements

ਇਸੇ ਮੁਹਿੰਮ ਦੇ ਤਹਿਤ ਇੰਸਪੈਕਟਰ ਸੰਜੀਵ ਅਰੋੜਾ ਦੀ ਅਗਵਾਈ ਵਿਚ ਗਈ ਟੀਮ ਗਣੇਸ਼ ਸੂਦ, ਅਮਨਦੀਪ ਸੈਣੀ, ਸੰਜੀਵ ਸੋਨੀ, ਸੰਜੀਵ ਸ਼ਰਮਾ ਅਤੇ ਪ੍ਰਦੀਪ ਕੁਮਾਰ ਸ਼ਾਮਲ ਸਨ।

ਉਹਨਾਂ ਨੇ ਸ਼ਹਿਰ ਦੇ ਵੱਖ-ਵੱਖ ਬਜ਼ਾਰਾਂ ਜਲੰਧਰ ਰੋਡ, ਸਬਜੀ ਮੰਡੀ, ਘੰਟਾ ਘਰ, ਗਊਸ਼ਾਲਾ ਬਜਾਰ, ਅਤੇ ਕੋਤਵਾਲੀ ਬਜਾਰ ਦਾ ਦੌਰਾ ਕੀਤਾ ਅਤੇ ਦੁਕਾਨਦਾਰਾਂ ਨੂੰ ਦੁਕਾਨਾ ਦੇ ਬਾਹਰ  ਨਗਰ ਨਿਗਮ ਦੀ ਜਗਾ ਤੇ ਸਮਾਨ ਨਾ ਰੱਖਣ ਦੀ ਹਦਾਇਤ ਕੀਤੀ ਅਤੇ ਕਿਹਾ ਕਿ ਨਗਰ ਨਿਗਮ ਦੀ ਜਗਾ ਤੇ ਸਮਾਨ ਰਖੱਣ ਵਾਲੇ ਦੁਕਾਨਦਾਰਾਂ ਦੇ ਚਲਾਣ ਕੱਟ ਕੇ ਜੁਰਮਾਨੇ ਕੀਤੇ ਜਾਣਗੇ।

LEAVE A REPLY

Please enter your comment!
Please enter your name here