ਜ਼ਿਲਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਵਿਖੇ ਪਲੇਸਮੈਂਟ ਕੈਂਪ 16 ਅਕਤੂਬਰ ਨੂੰ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਜ਼ਿਲਾ ਰੋਜ਼ਗਾਰ ਅਤੇ ਕਾਰੋਬਾਰ ਬਿਓਰੋ ਹੁਸ਼ਿਆਰਪੁਰ ਵਿਖੇ 16 ਅਕਤੂਬਰ ਨੂੰ ਸਵੇਰੇ 11 ਵਜੇ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਜਾਣਕਾਰੀ ਦਿੰਦਿਆਂ ਜ਼ਿਲਾ ਰੋਜ਼ਗਾਰ ਅਤੇ ਟਰੇਨਿੰਗ ਅਫ਼ਸਰ ਕਰਮ ਚੰਦ ਨੇ ਦੱਸਿਆ ਕਿ ਇਸ ਕੈਂਪ ਵਿੱਚ ਰੈਂਕ ਸਟੈਪ ਕੰਪਨੀ ਵਲੋਂ ਹਿੱਸਾ ਲਿਆ ਜਾ ਰਿਹਾ ਹੈ।

Advertisements

ਉਹਨਾਂ ਦੱਸਿਆ ਕਿ ਕੰਪਨੀ ਵਲੋਂ ਡਿਲੀਵਰੀ ਬੋਆਏ ਲਈ ਨੌਜਵਾਨਾਂ ਦੀ ਇੰਟਰਵਿਊ ਲਈ ਜਾਵੇਗੀ। ਕਰਮ ਚੰਦ ਨੇ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿੱਚ ਘੱਟੋ-ਘੱਟ 10ਵੀਂ ਅਤੇ ਇਸ ਤੋਂ ਵੱਧ ਦੀ ਯੋਗਤਾ ਰੱਖਣ ਵਾਲੇ ਨੌਜਵਾਨ ਭਾਗ ਲੈ ਸਕਦੇ ਹਨ।

ਉਹਨਾਂ ਦੱਸਿਆ ਕਿ ਇੰਟਰਵਿਊ ‘ਤੇ ਆਉਣ ਆਉਣ ਵਾਲੇ ਨੌਜਵਾਨ ਆਪਣੇ ਨਾਲ ਯੋਗਤਾ ਸਰਟੀਫਿਕੇਟ, ਆਧਾਰ ਕਾਰਡ ਦੀ ਕਾਪੀ, ਡਰਾਇਵਿੰਗ ਲਾਇਸੈਂਸ, ਬੈਂਕ ਪਾਸ ਬੁੱਕ ਅਤੇ ਪੈਂਨ ਕਾਰਡ ਲੈ ਕੇ ਆਉਣ। ਇੰਟਰਵਿਊ ਲਈ ਕਿਸੇ ਵੀ ਪ੍ਰਾਰਥੀ ਤੋਂ ਕੋਈ ਫੀਸ ਨਹੀਂ ਲਈ ਜਾਵੇਗੀ।

LEAVE A REPLY

Please enter your comment!
Please enter your name here