ਹਰ ਪਿੰਡ ਵਿੱਚ ਲਗਾਏ ਜਾਣਗੇ 550 ਪੌਦੇ: ਵਣ ਪਾਲ ਮਹਾਂਵੀਰ ਸਿੰਘ

ਹੁਸ਼ਿਆਰਪੁਰ(ਦ ਸਟੈਲਰ ਨਿਊਜ਼)। ਵਣ ਪਾਲ ਨਾਰਥ ਸਰਕਲ ਪੰਜਾਬ ਮਹਾਂਵੀਰ ਸਿੰਘ ਨੇ ਦੱਸਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਸਰਕਾਰ ਵਲੋਂ ਪਿੰਡਾਂ ਵਿੱਚ ਪ੍ਰਤੀ ਪਿੰਡ 550 ਪੌਦੇ ਲਗਾਏ ਜਾ ਰਹੇ ਹਨ। ਉਹਨਾਂ ਦੱਸਿਆ ਕਿ ਹੁਸ਼ਿਆਰਪੁਰ ਜ਼ਿਲੇ ਵਿੱਚ ਨਾਰਥ ਸਰਕਲ ਪੰਜਾਬ ਹੁਸ਼ਿਆਰਪੁਰ ਅਧੀਨ ਪੈਂਦੇ ਵਣ ਮੰਡਲ ਦਸੂਹਾ ਅਤੇ ਹੁਸ਼ਿਆਰਪੁਰ ਦੇ ਕੁੱਲ 1233 ਪਿੰਡਾਂ ਵਿੱਚ 550 ਪੌਦੇ ਲਗਾਏ ਜਾ ਚੁੱਕੇ ਹਨ।

Advertisements

ਇਸ ਸਬੰਧ ਵਿੱਚ ਜ਼ਿਲੇ ਦੀਆਂ ਸਮੂਹ ਪੰਚਾਇਤਾਂ, ਯੂਥ ਕਲੱਬਾਂ, ਨੌਜਵਾਨ ਸਭਾ, ਸਿੰਘ ਸਭਾ ਅਤੇ ਜਨਤਾ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਉਹ ਵੀ ਅਜਿਹੇ ਸ਼ੁੱਭ ਕਾਰਜਾਂ ਵਿੱਚ ਆਪਣਾ ਪੂਰਾ ਸਹਿਯੋਗ ਦੇਣ ਅਤੇ ਪਿੰਡਾਂ ਵਿੱਚ ਲਗਾਏ ਗਏ ਪੌਦਿਆਂ ਦੀ ਸਾਂਭ-ਸੰਭਾਲ ਕਰਨ। ਉਹਨਾਂ ਦੱਸਿਆ ਕਿ ਵਣ ਵਿਭਾਗ ਵਲੋਂ ਵੀ ਇਨਾਂ ਪੌਦਿਆਂ ਦੀ ਸਾਂਭ-ਸੰਭਾਲ ਲਈ ਯਤਨ ਕੀਤੇ ਜਾ ਰਹੇ ਹਨ। ਇਸ ਤੋਂ ਇਲਾਵਾ ਮਗਨਰੇਗਾ ਪ੍ਰੋਜੈਕਟ ਅਧੀਨ ਪੰਜਾਬ ਮਾਡਲ ਅਨੁਸਾਰ ਇਨਾਂ ਪਿੰਡਾਂ ਵਿੱਚ ਪੌਦਿਆਂ ਦੀ ਦੇਖ-ਰੇਖ ਲਈ ਪੰਚਾਇਤ ਵਿਭਾਗ ਵਲੋਂ ਬੀ.ਡੀ.ਪੀ.ਓ. ਰਾਹੀਂ ਵਣ ਮਿੱਤਰ ਰੱਖੇ ਜਾਣ ਦੀ ਵੀ ਪ੍ਰਪੋਜ਼ਲ ਹੈ।

ਵਣ ਪਾਲ ਨਾਰਥ ਸਰਕਲ ਨੇ ਦੱਸਿਆ ਕਿ ਪੌਦਿਆਂ ਦੀ ਸਾਂਭ-ਸੰਭਾਲ ਦੀ ਤਕਨੀਕੀ ਜਾਣਕਾਰੀ ਸਬੰਧੀ ਕਿਸੇ ਕਿਸਮ ਦੀ ਮੁਸ਼ਕਿਲ ਲਈ ਵਣ ਵਿਭਾਗ ਦੇ ਕਰਮਚਾਰੀਆਂ ਨਾਲ ਤਾਲਮੇਲ ਕੀਤਾ ਜਾਵੇ ਅਤੇ ਲੋੜ ਅਨੁਸਾਰ ਪੌਦੇ ਕਿਸੇ ਵੀ ਵਿਭਾਗ ਦੀ ਨਰਸਰੀ ਤੋਂ ਮੁਫ਼ਤ ਪ੍ਰਾਪਤ ਕੀਤੇ ਜਾ ਸਕਦੇ ਹਨ। ਉਨ•ਾਂ ਅਪੀਲ ਕੀਤੀ ਕਿ ਗੁਰੂਆਂ ਪੀਰਾਂ ਦੀ ਇਸ ਧਰਤੀ ਨੂੰ ਹਰਾ ਭਰਾ ਬਣਾਉਣ ਵਿੱਚ ਸਹਿਯੋਗ ਕੀਤਾ ਜਾਵੇ, ਤਾਂ ਜੋ ਪੰਜਾਬ ਦਾ ਵਾਤਾਵਰਣ ਸ਼ੁੱਧ ਰਹਿ ਸਕੇ ਅਤੇ ਯਕੀਨੀ ਬਣਾਈਏ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹਰ ਪਿੰਡ ਵਿੱਚ ਲਗਾਏ ਗਏ 550 ਪੌਦਿਆਂ ਨੂੰ ਬਚਾਉਣ ਵਿੱਚ ਆਪਣਾ ਯੋਗਦਾਨ ਪਾਇਆ ਜਾਵੇ।

LEAVE A REPLY

Please enter your comment!
Please enter your name here