Sunday, October 25, 2026
Home Hoshiarpur ਤਹਿਬਜਾਰੀ ਟੀਮ ਨੇ 1.25 ਕੁਵਿੰਟਲ ਪਾਬੰਦੀਸ਼ੁਦਾ ਪਲਾਸਟਿਕ ਲਿਫਾਫੇ ਕਬਜੇ ਵਿੱਚ ਲਏ

ਤਹਿਬਜਾਰੀ ਟੀਮ ਨੇ 1.25 ਕੁਵਿੰਟਲ ਪਾਬੰਦੀਸ਼ੁਦਾ ਪਲਾਸਟਿਕ ਲਿਫਾਫੇ ਕਬਜੇ ਵਿੱਚ ਲਏ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼),ਰਿਪੋਰਟ: ਜਤਿੰਦਰ ਪ੍ਰਿੰਸ। ਨਗਰ ਨਿਗਮ ਦੇ ਕਮਿਸ਼ਨਰ ਬਲਬੀਰ ਰਾਜ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼ਹਿਰ ਵਿੱਚ ਦੁਕਾਨਦਾਰਾਂ ਵੱਲੋਂ ਆਪਣੀਆਂ ਦੁਕਾਨਾਂ ਦੇ ਬਾਹਰ ਲਗਾਏ ਗਏ ਸਮਾਨ ਨੂੰ ਨਗਰ ਨਿਗਮ ਦੀ ਟੀਮ ਵੱਲੋਂ ਕਬਜੇ ਵਿੱਚ ਲੈਣ ਦੀ ਮੁਹਿੰਮ ਚਲਾਈ ਜਾ ਰਹੀ ਹੈ। ਜਿਸਦੇ ਤਹਿਤ ਸੁਪਰਡੈਂਟ ਸੁਆਮੀ ਸਿੰਘ ਦੀ ਅਗਵਾਈ ਹੇਠ ਤਹਿਬਜਾਰੀ ਟੀਮ ਇੰਸਪੈਕਟਰ ਸੰਜੀਵ ਅਰੋੜਾ, ਅਮਿਤ ਆਦੀਆ, ਸੋਰਵ ਟਾਂਡਾ, ਅਮਨਦੀਪ ਸੈਣੀ, ਸੰਜੀਵ ਸ਼ਰਮਾ, ਬਲਵਿੰਦਰ ਗਾਂਧੀ, ਪੁਨੀਤ ਅਤੇ ਪ੍ਰਦੀਪ ਕੁਮਾਰ ਸ਼ਾਮਲ ਸਨ।

Advertisements

– ਤਹਿਬਜਾਰੀ ਟੀਮ ਨੇ ਦੁਕਾਨਦਾਰਾਂ ਨੂੰ ਨਿਗਮ ਦੀ ਜਗਾ ਤੇ ਸਮਾਨ ਨਾਂ ਲਗਾਉਣ ਦੀ ਕੀਤੀ ਹਦਾਇਤ

ਉਹਨਾਂ ਨੇ ਸ਼ਹਿਰ ਦੇ ਵੱਖ-ਵੱਖ ਬਜ਼ਾਰਾਂ ਬਹਾਦਰਪੁਰ, ਗੌਰਾ ਗੇਟ, ਕੋਤਵਾਲੀ ਬਜਾਰ, ਘੰਟਾ ਘਰ, ਰੋਸ਼ਨ ਰੋਡ, ਜਲੰਧਰ ਰੋਡ, ਬੱਸ ਸਟੈਂਡ ਅਤੇ ਖਾਨਪੁਰੀ ਗੇਟ ਦੇ ਆਲੇ ਦੂਆਲੇ ਦੁਕਾਨਦਾਰਾਂ ਵੱਲੋਂ ਨਗਰ ਨਿਗਮ ਦੀ ਜਗਾ ਤੇ ਲਗਾਏ ਗਏ ਸਮਾਨ ਨੂੰ ਕਬਜੇ ਵਿੱਚ ਲਿਆ ਅਤੇ ਦੁਕਾਨਦਾਰਾਂ ਨੂੰੰ ਹਦਾਇਤ ਕੀਤੀ ਕਿ ਉਹ ਤਿਉਹਾਰਾਂ ਦੇ ਮੌਸਮ ਨੂੰ ਦੇਖਦੇ ਹੋਏ ਸ਼ਹਿਰ ਵਿੱਚ ਟਰੈਫਿਕ ਸੱਮਸਿਆ ਦੇ ਹਲ ਲਈ ਆਪਣਾ ਯੋਗਦਾਨ ਪਾਉਣ। ਉਹਨਾਂ ਕਿਹਾ ਕਿ ਦੁਕਾਨਦਾਰ ਦੁਕਾਨਾਂ ਦਾ ਸਮਾਨ ਦੁਕਾਨਾਂ ਦੇ ਅੰਦਰ ਹੀ ਲਗਾਊਣ। ਉਹਨਾਂ ਦੱਸਿਆ ਕਿ ਨਗਰ ਨਿਗਮ ਦੀ ਜਗਾ ਤੇ ਸਮਾਨ ਰਖੱਣ ਵਾਲੇ ਦੁਕਾਨਦਾਰਾਂ ਦੇ ਚਲਾਣ ਕੱਟ ਕੇ ਜੁਰਮਾਨੇ ਕੀਤੇ ਜਾਣਗੇ।

ਇਸ ਮੌਕੇ ਤੇ ਤਹਿਬਜਾਰੀ ਟੀਮ ਨੇ ਸ਼ਹਿਰ ਦੀਆਂ ਵੱਖ-ਵੱਖ ਦੁਕਾਨਾਂ ਤੋਂ ਲਗਭਗ 1.25 ਕੁਵਿੰਟਲ ਦੇ ਕਰੀਬ ਪਾਬੰਦੀਸ਼ੁਦਾ ਲਿਫਾਫੇ ਵੀ ਕਬਜੇ ਵਿੱਚ ਲਏ। ਉਹਨਾਂ ਦੱਸਿਆ ਕਿ ਨਗਰ ਨਿਗਮ ਦੀ ਤਹਿਬਜਾਰੀ ਟੀਮ ਵੱਲੋਂ ਰੋਜਾਨਾ ਚੈਕਿੰਗ ਕੀਤੀ ਜਾਵੇਗੀ ਅਤੇ ਪਾਬੰਦੀਸ਼ੁਦਾ ਪਲਾਸਟਿਕ ਲਿਫਾਫਿਆਂ ਦੀ ਵਰਤੋਂ ਕਰਨ ਵਾਲੇ ਦੁਕਾਨਦਾਰਾਂ ਅਤੇ ਰੇਹੜੀ ਵਾਲਿਆਂ ਦੇ ਚਲਾਣ ਕੱਟ ਕੇ ਜੁਰਮਾਨੇ ਕੀਤੇ ਜਾਣਗੇ।

LEAVE A REPLY

Please enter your comment!
Please enter your name here