ਮੇਅਰ ਸ਼ਿਵ ਸੂਦ ਨੇ ਪ੍ਰੀ-ਮਿਕਸ ਨਾਲ ਬਣ ਰਹੀਆਂ ਸੜਕਾਂ ਦੀ ਕੀਤੀ ਚੈਕਿੰਗ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਨਗਰ ਨਿਗਮ ਹੁਸ਼ਿਆਰਪੁਰ ਦੇ ਮੁੱਹਲਾ ਬਹਾਦਰਪੁਰ ਵਿੱਚ ਪਾਏ ਜਾ ਰਹੇ ਪ੍ਰੀ-ਮਿਕਸ ਦੀ ਮੇਅਰ ਸ਼ਿਵ ਸੂਦ ਨੇ ਅਚਨਚੇਤ ਚੈਕਿੰਗ ਕੀਤੀ। ਐਸ.ਡੀ.ਓ ਕੁਲਦੀਪ ਸਿੰਘ, ਜੇ.ਈ ਗੁਰਪ੍ਰੀਤ ਮੰਹਤ ਰਮਿੰਦਰ ਦਾਸ, ਅਵੀਨਾਸ਼, ਰਮੇਸ਼, ਕੌਂਸਲਰ ਸੁਰੇਸ਼ ਭਾਟੀਆ ਬਿੱਟੂ, ਵਿਨੋਦ ਪਰਮਾਰ ਵੀ ਇਸ ਮੌਕੇ ਤੇ ਉਹਨਾਂ ਦੇ ਨਾਲ ਮੌਜੂਦ ਸਨ। ਉਹਨਾਂ ਨੇ ਸਬੰਧਤ ਅਧਿਕਾਰੀਆਂ ਨੂੰ ਹਿਦਾਇਤ ਕੀਤੀ ਕਿ ਨਿਰਮਾਣ ਦੇ ਕੰਮਾਂ ਵਿੱਚ ਵਰਤੇ ਜਾ ਰਹੇ ਮਟੀਰੀਅਲ ਦਾ ਵਿਸ਼ੇਸ਼ ਧਿਆਨ ਰੱਖਿਆ ਜਾਵੇ।

Advertisements

ਉਹਨਾਂ ਦੱਸਿਆ ਕਿ ਨਗਰ ਨਿਗਮ ਦੀਆਂ ਵੱਖ-ਵੱਖ ਸੜਕਾਂ ਅਤੇ ਗਲੀਆਂ ਦੇ ਨੱਵ-ਨਿਰਮਾਣ ਤੇ ਵਰਤੇ ਜਾ ਰਹੇ ਮਟੀਰਿਅਲ ਦੀ ਕੁਆਲਟੀ ਸਬੰਧੀ ਕੋਈ ਸਮਝੋਤਾ ਨਹੀਂ ਕੀਤਾ ਜਾਵੇਗਾ ਅਤੇ ਕਰਵਾਏ ਜਾ ਰਹੇ ਵਿਕਾਸ ਕਾਰਜ਼ਾਂ ਵਿਚ ਉੱਚ-ਕੁਆਲਟੀ ਦਾ ਵਿਸ਼ੇਸ਼ ਧਿਆਨ ਰੱਖਿਆ ਜਾਵੇਗਾ।

LEAVE A REPLY

Please enter your comment!
Please enter your name here