ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਸੇਵਾ ਮੁਕਤ ਸਬ-ਇੰਸਪੈਕਟਰ ਅਸ਼ੋਕ ਕੁਮਾਰ ਨੇ ਆਪਣੀ ਪਤਨੀ ਸਵਰਗੀ ਸੱਤਿਆ ਦੇਵੀ ਦੀ ਬਰਸੀ ‘ਸਾਂਝੀ ਰਸੋਈ’ ਵਿੱਚ 5 ਹਜ਼ਾਰ ਰੁਪਏ ਦਾ ਯੋਗਦਾਨ ਪਾ ਕੇ ਮਨਾਈ। ਪਰਿਵਾਰ ਵਲੋਂ ‘ਸਾਂਝੀ ਰਸੋਈ’ ਵਿੱਚ ਖਾਣਾ ਖੁਆਉਣ ਦੀ ਸੇਵਾ ਵੀ ਕੀਤੀ ਗਈ। ਇਸ ਮੌਕੇ ‘ਸਾਂਝੀ ਰਸੋਈ’ ਦੀ ਰਿਵਾਇਤ ਅਨੁਸਾਰ ਜ਼ਿਲਾ ਰੈਡ ਕਰਾਸ ਹਸਪਤਾਲ ਭਲਾਈ ਸੈਕਸ਼ਨ ਦੇ ਮੈਂਬਰ ਮਨੋਰਮਾ ਮਹਿੰਦਰਾ ਅਤੇ ਸ਼੍ਰੀਮਤੀ ਅਮਰਜੀਤ ਕੌਰ ਨੇ ਪਰਿਵਾਰ ਨੂੰ ਸਨਮਾਨ ਚਿੰਨ ਵੀ ਭੇਟ ਕੀਤਾ।
ਜ਼ਿਕਰਯੋਗ ਹੈ ਕਿ ਡਿਪਟੀ ਕਮਿਸ਼ਨਰ-ਕਮ-ਪ੍ਰਧਾਨ ਜ਼ਿਲਾ ਰੈਡ ਕਰਾਸ ਸੋਸਾਇਟੀ ਈਸ਼ਾ ਕਾਲੀਆ ਦੀ ਅਗਵਾਈ ਵਿੱਚ ਰੈਡ ਕਰਾਸ ਵਲੋਂ ‘ਸਾਂਝੀ ਰਸੋਈ’ ਪ੍ਰੋਜੈਕਟ ਚਲਾਇਆ ਜਾ ਰਿਹਾ ਹੈ, ਜਿਸ ਵਿੱਚ ਰੋਜ਼ਾਨਾ ਕੇਵਲ 10 ਰੁਪਏ ਵਿੱਚ ਪੇਟ ਭਰ ਪੌਸ਼ਟਿਕ ਖਾਣਾ ਮੁਹੱਈਆ ਕਰਵਾਇਆ ਜਾ ਰਿਹਾ ਹੈ। ਸੋਸਾਇਟੀ ਵਲੋਂ ‘ਸਾਂਝੀ ਰਸੋਈ’ ਅਧੀਨ ‘ਇਕ ਦਿਨ ਸਾਂਝੀ ਰਸੋਈ ਦੇ ਨਾਲ’ (ਬੁੱਕ-ਏ-ਡੇਅ) ਤਹਿਤ ਵਿਸ਼ੇਸ਼ ਦਿਨ ਵੀ ਬੁੱਕ ਕੀਤੇ ਜਾ ਰਹੇ ਹਨ, ਤਾਂ ਜੋ ਦਾਨੀ ਸੱਜਣ ਆਪਣੇ ਵਿਸ਼ੇਸ਼ ਦਿਨ ‘ਸਾਂਝੀ ਰਸੋਈ’ ਵਿੱਚ ਮਨਾ ਸਕਣ।