ਗੁਰੂ ਨਾਨਕ ਦੇਵ ਜੀ ਵੈਲਫੇਅਰ ਸੁਸਾਇਟੀ ਅੱਤੋਵਾਲ ਨੇ ਮਰੀਜ਼ ਦੇ ਇਲਾਜ ਲਈ ਭੇਂਟ ਕੀਤੀ ਆਰਥਕ ਸਹਾਇਤਾ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼), ਰਿਪੋਰਟ- ਗੁਰਜੀਤ ਸੋਨੂੰ।  ਸ਼੍ਰੀ ਗੁਰੂ ਨਾਨਕ ਦੇਵ ਜੀ ਪਬਲਿਕ ਵੈੱਲਫੇਅਰ ਸੁਸਾਇਟੀ ਅੱਤੋਵਾਲ ਵੱਲੋਂ ਇੱਕ ਲੋੜਵੰਦ ਮਰੀਜ਼ ਨੂੰ ਇਲਾਜ ਵਾਸਤੇ ਦਸ ਹਜ਼ਾਰ ਰੁਪਏ ਦਾ ਚੈੱਕ ਸਹਾਇਤਾ ਵਜੋਂ ਦਿੱਤਾ ਗਿਆ। ਪੀ ਜੀ ਆਈ ਚੰਡੀਗੜ ਜ਼ੇਰੇ ਇਲਾਜ ਮਰੀਜ਼ ਦੇ ਭਰਾ ਬੂਟਾ ਰਾਮ ਵਾਸੀ ਮਰਨਾਈਆਂ ਨੇ ਦੱਸਿਆ ਕਿ ਉਸ ਦੇ ਭਰਾ ਦੇ ਦੋਵੇਂ ਗੁਰਦੇ ਖ਼ਰਾਬ ਹੋ ਗਏ ਸਨ ਅਤੇ ਢਾਈ ਕੁ ਸਾਲ ਪਹਿਲਾਂ ਇੱਕ ਗੁਰਦਾ ਬਦਲੀ ਕੀਤਾ ਗਿਆ ਸੀ ਅਤੇ ਹੁਣ ਉਸ ਵਿੱਚ ਕੋਈ ਸਮੱਸਿਆ ਆਉਣ ਕਾਰਨ ਮਰੀਜ਼ ਨੂੰ ਇਲਾਜ ਲਈ ਚੰਡੀਗੜ ਵਿਖੇ ਦਾਖਲ ਕਰਵਾਇਆ ਗਿਆ ਹੈ।

Advertisements

ਪੀੜਤ ਪਰਿਵਾਰ ਘਰੇਲੂ ਹਾਲਾਤਾਂ ਕਰਕੇ ਇਲਾਜ ਕਰਵਾਉਣ ਦੇ ਸਮਰੱਥ ਨਹੀਂ ਹੈ ਅਤੇ ਅਜਿਹੇ ਮੌਕੇ ਸੁਸਾਇਟੀ ਵੱਲੋਂ ਉਸ ਪੀੜਤ ਮਰੀਜ਼ ਦੇ ਇਲਾਜ ਵਾਸਤੇ ਦਸ ਹਜ਼ਾਰ ਰੁਪਏ ਦਾ ਚੈੱਕ ਦਿੱਤਾ ਗਿਆ। ਪੀੜਤ ਮਰੀਜ਼ ਦੇ ਭਰਾ ਨੂੰ ਚੈੱਕ ਭੇਂਟ ਕਰਦਿਆਂ ਸੁਸਾਇਟੀ ਦੇ ਪ੍ਰਧਾਨ ਚੰਦਨ ਕਮਲ ਅੱਤੋਵਾਲ ਨੇ ਕਿਹਾ ਕਿ ਸਾਨੂੰ ਸਾਰਿਆਂ ਨੂੰ ਲੋੜਵੰਦ ਦੀ ਮਦਦ ਲਈ ਹਰ ਸਮੇਂ ਤਿਆਰ ਰਹਿਣਾ ਚਾਹੀਦਾ ਹੈ ਅਤੇ ਇਲਾਕੇ ਦੇ ਪੰਤਵੰਤੀਆਂ ਨੂੰ ਇਸ ਕਠਿਨ ਸਮੇਂ ਵਿਚ ਪਰਿਵਾਰ ਦਾ ਸਾਥ ਦੇਣ ਦੀ ਬੇਨਤੀ ਕੀਤੀ । ਜਾਣਕਾਰੀ ਮੁਤਾਬਿਕ ਸੁਸਾਇਟੀ ਵੱਲੋਂ ਪਹਿਲਾਂ ਵੀ ਕਈ ਲੋੜਵੰਦ ਪਰਿਵਾਰਾਂ ਦੀ ਮਦਦ ਕੀਤੀ ਜਾ ਚੁੱਕੀ ਹੈ।

ਇਸ ਮੌਕੇ ਪੀੜਤ ਪਰਿਵਾਰ ਦੇ ਮੈਂਬਰਾਂ ਨੇ ਸੁਸਾਇਟੀ ਦਾ ਦਿਲੋਂ ਧੰਨਵਾਦ ਕੀਤਾ। ਇਸ ਮੌਕੇ ਤੇ ਸਮੀਰ ਕੰਵਰ, ਵਰਿੰਦਰਜੀਤ ਸਿੰਘ, ਹਰਜੋਤ ਸਿੰਘ, ਲਖਵੀਰ ਸਿੰਘ, ਕਮਲਜੀਤ ਸਿੰਘ, ਰਾਕੇਸ਼ ਕੁਮਾਰ, ਨਛੱਤਰ ਸਿੰਘ, ਰਜਿੰਦਰ ਸਿੰਘ, ਵਿਜੈ ਸ਼ਰਮਾ, ਗੁਰਹਰਪ੍ਰੀਤ ਸਿੰਘ ਆਦਿ ਹਾਜ਼ਰ ਸਨ।

LEAVE A REPLY

Please enter your comment!
Please enter your name here