ਨਿਗਮ ਕਮਿਸ਼ਨਰ ਤੇ ਮੇਅਰ ਨੇ ਅਧਿਕਾਰਿਆਂ ਤੇ ਸਟਾਫ ਨਾਲ ਮਿਲ ਕੇ ਮਨਾਇਆ ਦਿਵਾਲੀ ਦਾ ਤਿਉਹਾਰ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼),ਰਿਪੋਰਟ: ਜਤਿੰਦਰ ਪ੍ਰਿੰਸ। ਦੀਵਾਲੀ ਦੇ ਤਿਉਹਾਰ ਦੇ ਮੌਕੇ ਤੇ ਨਗਰ ਨਿਗਮ ਦੇ ਮੇਅਰ ਸ਼ਿਵ ਸੂਦ ਅਤੇ ਕਮਿਸ਼ਨਰ ਬਲਬੀਰ ਰਾਜ ਸਿੰਘ ਨੇ ਨਗਰ ਨਿਗਮ ਦੇ ਕੌਂਸਲਰਾਂ, ਦਫਤਰ ਦੀਆਂ ਸਾਰੀਆਂ ਬ੍ਰਾਂਚਾ ਦੇ ਅਧਿਕਾਰੀਆਂ ਅਤੇ ਸਟਾਫ ਦੇ ਮੈਂਬਰਾ ਨਾਲ ਦੀਵਾਲੀ ਦਾ ਤਿਉਹਾਰ ਮਨਾਉਂਦੇ ਹੋਏ ਆਪਣੀਆਂ ਸ਼ੁਭਕਾਮਨਾਵਾਂ ਦਿੱਤੀਆਂ। ਨਗਰ ਨਿਗਮ ਦੇ ਸਕੱਤਰ ਅਮਰਦੀਪ ਸਿੰਘ ਗਿੱਲ, ਐਸ.ਈ. ਰਣਜੀਤ ਸਿੰਘ, ਸੀਨਿਅਰ ਡਿਪਟੀ ਮੇਅਰ ਪ੍ਰੇਮ ਸਿੰਘ ਪਿਪਲਾਂਵਾਲਾ, ਡਿਪਟੀ ਮੇਅਰ ਸ਼ੁਕਲਾ ਦੇਵੀ ਸ਼ਰਮਾ, ਕੌਂਸਲਰ ਮਲਕੀਤ ਸਿੰਘ, ਕੁਲਵੰਤ ਸਿੰਘ ਸੈਣੀ, ਸੁਰੇਸ਼ ਕੁਮਾਰ, ਕੁਲਵਿੰਦਰ ਸਿੰਘ ਹੁੰਦਲ, ਤੀਰਥ ਰਾਮ, ਸੁਰਿੰਦਰ ਪਾਲ, ਨੀਤੀ ਤਲਵਾੜ, ਮੀਨੂ ਸੇਠੀ, ਗੁਰਪ੍ਰੀਤ ਕੌਰ ਵੀ ਇਸ ਮੌਕੇ ਤੇ ਵਿਸ਼ੇਸ਼ ਤੌਰ ਤੇ ਸ਼ਾਮਿਲ ਹੋਏ।

Advertisements

ਮੇਅਰ ਸ਼ਿਵ ਸੂਦ ਨੇ ਇਸ ਮੌਕੇ ਤੇ ਨਗਰ ਨਿਗਮ ਦੇ ਕੌਂਸਲਰਾਂ, ਅਧਿਕਾਰੀਆਂ ਅਤੇ ਸਮੂਹ ਸਟਾਫ ਨੂੰ ਦੀਵਾਲੀ ਦੀ ਵਧਾਈ ਦਿੰਦਿਆਂ ਕਿਹਾ ਕਿ ਪ੍ਰਧਾਨਮੰਤਰੀ ਨਰਿੰਦਰ ਮੋਦੀ ਵਲੋਂ ਚਲਾਏ ਗਏ ਸਵੱਛ ਭਾਰਤ ਅਭਿਆਨ ਤਹਿਤ ਸਾਨੂੰ ਸਾਰਿਆਂ ਨੂੰ ਦੀਵਾਲੀ ਦੇ ਮੌਕੇ ਤੇ ਸਫ਼ਾਈ ਦਾ ਵਿਸ਼ੇਸ਼ ਧਿਆਨ ਰੱਖਣਾ ਚਾਹੀਦਾ ਹੈ ਅਤੇ ਦੀਵਾਲੀ ਦੇ ਤਿਉਹਾਰ ਦੇ ਮੌਕੇ ਆਤਿਸ਼ਬਾਜੀ ਅਤੇ ਪਟਾਕੇ ਨਾ ਚਲਾ ਕੇ ਇਸ ਤਿਉਹਾਰ ਨੂੰ ਪੌਦੇ ਲਗਾ ਕੇ ਹਰੀ ਦੀਵਾਲੀ ਵਜੋਂ ਮਨਾਇਆ ਜਾਵੇ। ਉਹਨਾਂ ਕਿਹਾ ਕਿ ਜਿਸ ਤਰਾਂ ਅਸੀਂ ਦੀਵਾਲੀ ਦੇ ਤਿਉਹਾਰ ਦੇ ਮੌਕੇ ਤੇ ਆਪਣੇ ਘਰਾਂ ਦੀ ਵਿਸ਼ੇਸ਼ ਤੌਰ ਤੇ ਸਫਾਈ ਕਰਦੇ ਹਾਂ ਇਸੇ ਤਰਾਂ ਆਪਣੇ ਸ਼ਹਿਰ ਨੂੰ ਸਾਫ-ਸੁਥਰਾ ਰਖੱਣ ਲਈ ਦੀਵਾਲੀ ਅਤੇ ਹੋਰ ਤਿਉਹਾਰਾਂ ਦੇ ਮੌਕੇ ਤੇ ਸਫਾਈ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇ।

ਨਗਰ ਨਿਗਮ ਦੇ ਕਮਿਸ਼ਨਰ ਬਲਬੀਰ ਰਾਜ ਸਿੰਘ ਨੇ ਕੌਸਲਰਾਂ, ਅਧਿਕਾਰੀਆਂ ਅਤੇ ਸਟਾਫ ਮੈਂਬਰਾਂ ਨੂੰ ਦੀਵਾਲੀ ਦੀ ਮੁਬਾਰਕ ਦਿੰਦਿਆਂ ਕਿਹਾ ਕਿ ਦਫਤਰ ਦਾ ਸਾਰਾ ਸਟਾਫ਼ ਇਕ ਪਰਿਵਾਰ ਦੀ ਤਰਾਂ ਹੈ, ਇਸ ਲਈ ਸਾਨੂੰ ਸਾਰਿਆਂ ਨੂੰ ਇਕੱਠੇ ਹੋ ਕੇ ਇਸ ਦਫ਼ਤਰ ਦੀ ਤਰੱਕੀ ਵਿਚ ਯੋਗਦਾਨ ਵਿਚ ਪਾਉਣਾ ਚਾਹੀਦਾ ਹੈ। ਦਿਵਾਲੀ ਅਤੇ ਹੋਰ ਤਿਉਹਾਰਾਂ ਦੇ ਮੌਕੇ ਤੇ ਸ਼ਹਿਰ ਨੂੰ ਸਾਫ-ਸੁਥਰਾ ਰਖੱਣ ਲਈ ਲੋਕਾਂ ਨੂੰ ਜਾਗਰੁਕ ਕੀਤਾ ਜਾਵੇ। ਉਹਨਾਂ ਕਿਹਾ ਕਿ ਪਟਾਕੇ ਸਾਡੀ ਸਿਹਤ ਅਤੇ ਵਾਤਾਵਰਣ ਤੇ ਮਾਰੂ ਅਸਰ ਕਰਦੇ ਹਨ। ਇਸ ਲਈ ਸ਼ਹਿਰ ਦੇ ਵਾਤਾਵਰਣ ਨੂੰ ਪ੍ਰਦੁਸ਼ਿਤ ਹੋਣ ਤੋਂ ਬਚਾਉਣਾ ਸਾਡਾ ਸਾਰਿਆਂ ਦਾ ਫਰਜ ਬਣਦਾ ਹੈ। ਉਹਨਾਂ ਨੇ ਫਾਇਰ ਬ੍ਰਿਗੇਡ ਅਤੇ ਹੋਰ ਸੰਬਧਿਤ ਸਟਾਫ ਨੂੰ ਇਸ ਤਿਊਹਾਰ ਦੇ ਮੌਕੇ ਤੇ ਕਿਸੇ ਵੀ ਅਣਸੁਖਾਵੀਂ ਘਟਨਾਂ ਨੂੰ ਰੋਕਣ ਲਈ ਤਿਆਰ ਰਹਿਣ ਲਈ ਕਿਹਾ। ਉਹਨਾਂ ਹੋਰ ਦੱਸਿਆ ਕਿ ਨਗਰ ਨਿਗਮ ਵੱਲੋਂ ਸ਼ਹਿਰ ਵਿਚ ਪਾਬੰਦੀਸ਼ੁਦਾ ਪਲਾਸਟਿਕ ਲਿਫਾਫਿਆਂ ਦੀ ਵਰਤੋਂ ਨੂੰ ਰੋਕਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ, ਸ਼ਹਿਰਵਾਸੀ ਵੀ ਇਸ ਵਿੱਚ ਆਪਣਾ ਯੋਗਦਾਨ ਪਾਉਣ।

ਇਸ ਮੌਕੇ ਤੇ ਨਗਰ ਨਿਗਮ ਦੇ ਸਕੱਤਰ ਅਮਰਦੀਪ ਸਿੰਘ ਗਿੱਲ, ਐਸ.ਈ. ਰਣਜੀਤ ਸਿੰਘ, ਸੀਨਿਅਰ ਡਿਪਟੀ ਮੇਅਰ ਪ੍ਰੇਮ ਸਿੰਘ ਪਿਪਲਾਂਵਾਲਾ, ਡਿਪਟੀ ਮੇਅਰ ਸ਼ੁਕਲਾ ਦੇਵੀ ਸ਼ਰਮਾ ਨੇ ਵੀ ਇਸ ਮੌਕੇ ਤੇ ਅਧਿਕਾਰੀਆਂ ਅਤੇ ਸਮੂਹ ਸਟਾਫ ਨੂੰ ਦੀਵਾਲੀ ਦੇ ਤਿਉਹਾਰ ਦੀ ਮੁਬਾਰਕਬਾਦ ਦਿੱਤੀ। ਜੋਗਿੰਦਰ ਸਿੰਘ ਸੈਣੀ ਨੇ ਇਸ ਮੌਕੇ ਤੇ ਨਗਰ ਨਿਗਮ ਦੇ ਮੇਅਰ ਸ਼ਿਵ ਸੂਦ, ਕਮਿਸ਼ਨਰ ਨਗਰ ਨਿਗਮ ਬਲਬੀਰ ਰਾਜ ਸਿੰਘ ਵਲੋਂ ਸਾਰੇ ਸਟਾਫ ਨਾਲ ਦੀਵਾਲੀ ਦਾ ਤਿਉਹਾਰ ਮਨਾਉਣ ਤੇ ਉਹਨਾਂ ਦੀ ਸ਼ਲਾਘਾ ਕਰਦਿਆਂ ਸਭ ਨੂੰ ਦੀਵਾਲੀ ਦੀ ਵਧਾਈ ਦਿੱਤੀ ਅਤੇ ਉਹਨਾਂ ਦਾ ਧੰਨਵਾਦ ਕੀਤਾ।

LEAVE A REPLY

Please enter your comment!
Please enter your name here