ਸ਼ਹਿਰ ਵਿੱਚ ਅੱਗ ਲੱਗਣ ਦੀ ਸੂਰਤ ਵਿੱਚ ਤੁਰੰਤ ਕੀਤਾ ਜਾਵੇ ਨਿਗਮ ਦੇ ਫ਼ਾਇਰ ਸਟਾਫ਼ ਨਾਲ ਸੰਪਰਕ: ਬਲਬੀਰ ਰਾਜ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਨਗਰ ਨਿਗਮ ਦੇ ਕਮਿਸ਼ਨਰ ਬਲਬੀਰ ਰਾਜ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਦੀਵਾਲੀ ਅਤੇ ਹੋਰ ਤਿਉਹਾਰਾਂ ਨੂੰ ਦੇਖਦੇ ਹੋਏ ਨਗਰ ਨਿਗਮ ਵੱਲੋਂ ਅੱਗ ਲੱਗਣ ਦੀਆਂ ਘਟਨਾਵਾਂ ਤੋਂ ਬਚਾਉ ਸਬੰਧੀ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਨਗਰ ਨਿਗਮ ਦੇ ਤਹਿਬਜ਼ਾਰੀ ਅਤੇ ਫ਼ਾਇਰ ਸਟਾਫ਼ ਵੱਲੋਂ ਇੰਸਪੈਕਟਰ ਸੰਜੀਵ ਅਰੋੜਾ ਦੀ ਅਗਵਾਈ ਵਿਚ ਐਫ਼.ਐਸ.ਉ. ਵਿਨੋਦ ਕੁਮਾਰ ਅਤੇ ਫ਼ਾਇਰ ਸਟਾਫ਼ ਵੱਲੋਂ ਸ਼ਹਿਰ ਦੇ ਵੱਖ-ਵੱਖ ਬਜ਼ਾਰਾਂ ਵਿੱਚ ਫ਼ਲੈਗ ਮਾਰਚ ਕੀਤਾ ਗਿਆ।

Advertisements

ਨਗਰ ਨਿਗਮ ਦੇ ਕਮਿਸ਼ਨਰ ਬਲਬੀਰ ਰਾਜ ਸਿੰਘ ਨੇ ਦੱਸਿਆ ਕਿ  ਸ਼ਹਿਰ ਵਿੱਚ ਅੱਗ ਲੱਗਣ ਦੀ ਕਿਸੇ ਵੀ ਅਣ-ਸੁਖਾਵੀਂ ਘਟਨਾ ਸਮੇਂ ਨਗਰ ਨਿਗਮ ਦੇ ਫ਼ਾਇਰ ਸਟਾਫ਼ ਦੇ ਟੈਲੀਫ਼ੋਨ ਨੰਬਰਾਂ-01882—222222, 101, ਮੋਬਾਈਲ ਨੰ- 98777—73162 ਅਤੇ 88378—85701 ਤੇ ਜਾਣਕਾਰੀ ਦਿੱਤੀ ਜਾ ਸਕਦੀ ਹੈ।

LEAVE A REPLY

Please enter your comment!
Please enter your name here