ਸ਼ਾਮ 8 ਤੋਂ ਰਾਤ 10 ਵਜੇ ਤੱਕ ਹੀ ਚਲਾਏ ਜਾਣਗੇ ਪਟਾਖੇ: ਈਸ਼ਾ ਕਾਲੀਆ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਜ਼ਿਲਾ ਮੈਜਿਸਟਰੇਟ ਈਸ਼ਾ ਕਾਲੀਆ ਨੇ ਫੌਜਦਾਰੀ ਜਾਬਤਾ ਸੰਘਤਾ 1973 (1974) ਦੇ ਐਕਟ ਨੰਬਰ 2 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲਾ ਹੁਸ਼ਿਆਰਪੁਰ ਦੀ ਹਦੂਦ ਅੰਦਰ ਨਿਰਧਾਰਿਤ ਸਮੇਂ ਅਨੁਸਾਰ ਹੀ ਪਟਾਖੇ/ਆਤਿਸ਼ਬਾਜੀ ਚਲਾਉਣ ਦੇ ਹੁਕਮ ਜਾਰੀ ਕੀਤੇ ਹਨ। ਨਿਰਧਾਰਿਤ ਸਮੇਂ ਤੋਂ ਬਾਅਦ ਪਟਾਖੇ/ਆਤਿਸ਼ਬਾਜੀ ਚਲਾਉਣ ‘ਤੇ ਪੂਰਨ ਤੌਰ ‘ਤੇ ਪਾਬੰਦੀ ਰਹੇਗੀ।

Advertisements

-ਜ਼ਿਲਾ ਮੈਜਿਸਟਰੇਟ ਨੇ ਪਟਾਖੇ ਚਲਾਉਣ ਦਾ ਸਮਾਂ ਕੀਤਾ ਨਿਰਧਾਰਤ

ਜਾਰੀ ਕੀਤੇ ਹੁਕਮ ਅਨੁਸਾਰ ਦੀਵਾਲੀ ਵਾਲੇ ਦਿਨ 27 ਅਕਤੂਬਰ ਨੂੰ ਸ਼ਾਮ 8 ਵਜੇ ਤੋਂ ਰਾਤ 10 ਵਜੇ ਤੱਕ, ਕ੍ਰਿਸਮਸ 25 ਦਸਬੰਰ ਅਤੇ ਨਵੇਂ ਸਾਲ 31 ਦਸੰਬਰ ਨੂੰ ਰਾਤ 11:55 ਵਜੇ ਤੋਂ 12:30 ਵਜੇ ਤੱਕ ਅਤੇ ਗੁਰਪੁਰਬ 12 ਨਵੰਬਰ ਨੂੰ ਸ਼ਾਮ 4 ਵਜੇ ਤੋਂ 5 ਵਜੇ ਤੱਕ ਹੀ ਪਟਾਖੇ ਚਲਾਉਣ ਦਾ ਸਮਾਂ ਨਿਰਧਾਰਤ ਕੀਤਾ ਗਿਆ ਹੈ। ਜ਼ਿਲੇ ਦੀ ਹਦੂਦ ਅੰਦਰ ਨਿਸ਼ਚਿਤ ਕੀਤੇ ਗਏ ਸਮੇਂ ਤੋਂ ਪਹਿਲਾਂ ਅਤੇ ਬਾਅਦ ਵਿੱਚ ਪਟਾਖੇ ਚਲਾਉਣ ‘ਤੇ ਪੂਰਨ ਪਾਬੰਦੀ ਹੋਵੇਗੀ। ਇਸ ਤੋਂ ਇਲਾਵਾ ਖਾਮੋਸ਼ ਖੇਤਰ ਜਿਵੇਂ ਹਸਪਤਾਲ, ਸਿੱਖਿਆ ਸੰਸਥਾਵਾਂ, ਅਦਾਲਤਾਂ ਅਤੇ ਧਾਰਮਿਕ ਸਥਾਨਾਂ ਆਦਿ ਦੇ 100 ਮੀਟਰ ਘੇਰੇ ਅੰਦਰ ਪਟਾਖੇ ਚਲਾਉਣ ਦੀ ਇਜ਼ਾਜਤ ਨਹੀਂ ਹੋਵੇਗੀ।

LEAVE A REPLY

Please enter your comment!
Please enter your name here